ਬਠਿੰਡਾ, 19 ਅਪ੍ਰੈਲ: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੇ ਲਈ ਸ਼ੁੱਕਰਵਾਰ ਨੂੰ ਬਠਿੰਡਾ ਪੁਲਿਸ ਨੇ ਐਸ.ਐਸ.ਪੀ ਦੀਪਕ ਪਾਰਿਕ ਦੀ ਅਗਵਾਈ ਹੇਠ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਮਾਰਚ ਵਿਚ ਐਸ.ਪੀ ਡੀ ਅਜੇ ਗਾਂਧੀ ਅਤੇ ਐਸ.ਪੀ ਸਿਟੀ ਨਰਿੰਦਰ ਸਿੰਘ 6 ਡੀ.ਐੱਸ.ਪੀਅਤੇ ਐੱਸ.ਐਚ.ਓਜ, ਸੀ.ਏ.ਪੀ.ਐੱਫ.ਦੀਆਂ ਟੀਮਾਂ ਅਤੇ ਪੁਲਿਸ 500 ਦੇ ਕਰੀਬ ਪੁਲਿਸ ਕਰਮਚਾਰੀ ਹਾਜਰ ਸਨ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ
ਇਹ ਮਾਰਚ ਸਥਾਨਕ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਮਾਡਲ ਟਾਊਨ ਦੇ ਰਸਤੇ ਸ਼ਹਿਰ ਦੇ ਬਾਜ਼ਾਰਾਂ ਵਿੱਚਦੀ ਹੁੰਦਾ ਹੋਇਆ ਵਾਪਸ ਪੁਲਿਸ ਲਾਈਨ ਵਿੱਚ ਸਮਾਪਤ ਹੋਇਆ। ਇਸ ਮੌਕੇ ਪੁਲਿਸ ਕਪਤਾਨ ਦੀਪਕ ਪਾਰੀਕ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚੜਨ ਲਈ ਪੁਲਿਸ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੋਂ ਇਲਾਵਾ ਅਰਧ ਸੈਨਿਕ ਬਲਾਂ ਦੇ ਜਵਾਨਾਂ ਨੇ ਮੋਰਚੇ ਸੰਭਾਲ ਲਏ ਹਨ। ਉਹਨਾਂ ਦੱਸਿਆ ਕਿ ਜੇਲ੍ਹ ਵਿਚੋਂ ਜਮਾਨਤ ਤੇ ਬਾਹਰ ਆਏ ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ’ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ।
Share the post "ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਨੇ ਐਸ.ਐਸ.ਪੀ ਦੀ ਅਗਵਾਈ ਹੇਠ ਸ਼ਹਿਰ ’ਚ ਕੀਤਾ ਫਲੈਗ ਮਾਰਚ"