ਬਠਿੰਡਾ ਪੁਲਿਸ ਨੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਚਲਾਇਆ ਸਰਚ ਅਪਰੇਸ਼ਨ

0
15

ਬਠਿੰਡਾ,19 ਜਨਵਰੀ: ਬਠਿੰਡਾ ਪੁਲਿਸ ਵਲੋਂ ਅੱਜ ਐੱਸ.ਐੱਸ.ਪੀ ਹਰਮਨਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਐਸ.ਪੀ ਅਜੈ ਗਾਂਧੀ ਦੀ ਨਿਗਰਾਨੀ ਵਿੱਚ ਵੱਖ-ਵੱਖ ਟੀਮਾਂ ਬਣਾ ਕੇ ਜਿਲ੍ਹਾ ਬਠਿੰਡਾ ਦੀ ਸਬ-ਡਿਵੀਜਨ ਮੌੜ ਦੇ ਏਰੀਏ ਵਿਚ ਸ਼ੱਕੀ ਵਿਅਕਤੀਆਂ ਦੇ ਘਰਾਂ ਵਿਚ ਸਰਚ ਅਪਰੇਸ਼ਨ ਚਲਾਇਆ ਗਿਆ। ਇਹ ਸਰਚ ਅਪਰੇਸ਼ਨ ਥਾਣਾ ਮੌੜ ਅਤੇ ਥਾਣਾ ਬਾਲਿਆਂਵਾਲੀ ਦੇ ਏਰੀਏ ਵਿਖੇ ਚਲਾਇਆ ਗਿਆ, ਜਿਸ ਵਿੱਚ 3 ਡੀ.ਐੱਸ.ਪੀਜ਼, ਸੀ.ਆਈ.ਏ-2 ਅਤੇ ਮੁੱਖ ਅਫਸਰਾਨ ਥਾਣਾ ਅਤੇ 100 ਪੁਲਿਸ ਮੁਲਾਜਮਾਂ ਨੇ ਭਾਗ ਲਿਆ।

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਇਸ ਮੌਕੇ ਡੀ.ਐੱਸ.ਪੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ਼ੇ ਅੰਦਰ ਸ਼ਰਾਰਤੀ ਅਨਸਰਾਂ ਖਿਲ਼ਾਫ ਵਿੱਢੀ ਮੁਹਿੰਮ ਤਹਿਤ ਅਚਨਚੇਤ ਤੜਕਸਾਰ ਹੀ ਪੁਲਿਸ ਦੀਆਂ ਟੀਮਾਂ ਵੱਲੋਂ ਇਸ ਸਰਚ ਅਭਿਆਨ ਤੋਂ ਪਹਿਲਾਂ ਉਸ ਏਰੀਏ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਨਾਕਾਬੰਦੀ ਕਰਕੇ ਸੀਲ ਕੀਤਾ ਗਿਆ, ਤਾਂ ਜੋ ਕੋਈ ਵੀ ਵਿਅਕਤੀ ਆਪਣੇ ਏਰੀਏ ਤੋਂ ਬਾਹਰ ਨਾ ਜਾਵੇ। ਇਸ ਸਰਚ ਅਪਰੇਸ਼ਨ ਦੌਰਾਨ ਪੁਲਿਸ ਵੱਲੋਂ 25 ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

ਬਠਿੰਡਾ ਵਿੱਚ ਲੁਟੇਰਿਆਂ ਨੇ ਪੀਆਰਟੀਸੀ ਬੱਸ ਦੇ ਕੰਡਕਟਰ ਤੋਂ ਖੋਹਿਆ ਪੈਸਿਆਂ ਵਾਲਾ ਬੈਗ

ਇਸ ਦੌਰਾਨ 20 ਲੀਟਰ ਲਾਹਣ, 50 ਨਸ਼ੀਲੀਆਂ ਗੋਲੀਆਂ, 5 ਮੋਬਾਈਲ ਫੋਨ,ਇੱਕ ਮੋਟਰਸਾਈਕਲ, ਇੱਕ ਐਕਟਿਵਾ ਸਕੂਟਰ, 28000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ, ਜਿਹਨਾਂ ਖਿਲ਼ਾਫ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸ ਦੌਰਾਨ ਐਸਐਸਪੀ ਸ: ਗਿੱਲ ਨੇ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਧਿਆਨ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਨਸ਼ਾ ਸਮੱਗਲਰ ਨਸ਼ਾ ਵੇਚਦਾ ਤਾਂ ਉਸਦੀ ਜਾਣਕਾਰੀ 91155-02252 ਨੰਬਰ ਪਰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।

 

LEAVE A REPLY

Please enter your comment!
Please enter your name here