Bathinda Police ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਘੁੰਮਣ ਵਿਖੇ ਚਲਾਇਆ ਵਿਸ਼ੇਸ਼ ਸਰਚ ਅਭਿਆਨ

Date:

spot_img

Bathinda News: Bathinda Police ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਐੱਸ.ਐੱਸ.ਪੀ. ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਵੇਰੇ ਸਬ-ਡਿਵੀਜ਼ਨ ਮੌੜ ਦੇ ਅਧੀਨ ਪੈਂਦੇ ਪਿੰਡ ਘੁੰਮਣ ਵਿਖੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਦੌਰਾਨ ਐੱਸ.ਪੀ. ਹੈੱਡਕੁਆਰਟਰ ਜਗਦੀਸ਼ ਕੁਮਾਰ ਬਿਸ਼ਨੋਈ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਪਿੰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਬਾਰੀਕੀ ਨਾਲ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ👉 Big News; ASI ਹਰਜੀਤ ਸਿੰਘ ਕ.ਤਲ ਮਾਮਲੇ ’ਚ ਮੁਲਜ਼ਮ ਦਾ ਐਨ.ਕਾਉਂਟਰ,ਇੱਕ ਦੀ ਮੌ.ਤ, ਦੂਜਾ ਫ਼ਰਾਰ

ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਐੱਸ.ਪੀ. ਹੈੱਡਕੁਆਰਟਰ ਨੇ ਦੱਸਿਆ ਕਿ ਡਰੱਗ ਹੌਟਸਪੌਟ ਪਿੰਡ ਘੁੰਮਣ ਨੂੰ ਚਾਰੇ ਪਾਸਿਓਂ ਪੁਲਿਸ ਨਾਕਾਬੰਦੀ ਕਰਕੇ ਘੇਰਿਆ ਗਿਆ ਅਤੇ ਪਿੰਡ ਵਿੱਚ ਆਉਣ-ਜਾਣ ਵਾਲੇ ਸਾਰੇ ਮੁੱਖ ਰਸਤਿਆਂ ਨੂੰ ਸੀਲ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ 👉ਕਾਂਗਰਸੀ ਸਰਪੰਚ ਦੇ ਨੌਜਵਾਨ ਭਰਾ ਦਾ ਕ.ਤ.ਲ; ਇਸ ਗੈਂਗ ਨੇ ਲਈ ਜਿੰਮੇਵਾਰੀ !

ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਅਜਿਹੇ ਸਰਚ ਅਤੇ ਚੈਕਿੰਗ ਅਭਿਆਨ ਲਗਾਤਾਰ ਜਾਰੀ ਰੱਖੇ ਜਾਣਗੇ। ਉਨ੍ਹਾਂ ਆਮ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਇਸ ਮੁਹਿੰਮ ਵਿੱਚ ਪੁਲਿਸ ਦਾ ਸਹਿਯੋਗ ਕਰਨ ਅਤੇ ਨਸ਼ਿਆਂ ਸਬੰਧੀ ਕਿਸੇ ਵੀ ਜਾਣਕਾਰੀ ਬਾਰੇ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Faridkot Police ਵੱਲੋਂ ਸਰਹੱਦ ਪਾਰੋਂ ਹੈਰੋਇਨ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ

👉47.3 ਕਿਲੋ ਹੈਰੋਇਨ, 3 ਪਿਸਤੌਲ, 3 ਮੈਗਜ਼ੀਨ, 15 ਜ਼ਿੰਦਾ...

ਕਾਂਗਰਸੀ ਸਰਪੰਚ ਦੇ ਨੌਜਵਾਨ ਭਰਾ ਦਾ ਕ.ਤ.ਲ; ਇਸ ਗੈਂਗ ਨੇ ਲਈ ਜਿੰਮੇਵਾਰੀ !

Gurdaspur News : Gurdaspur 'ਚ ਬੀਤੀ ਰਾਤ ਇੱਕ ਕਾਂਗਰਸੀ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

👉ਕਾਂਗਰਸ, ਅਕਾਲੀ ਜਾਂ ਭਾਜਪਾ ਨੂੰ ਵੋਟ ਦੇਣਾ ਹਰ ਪਰਿਵਾਰ...