Bathinda News:ਆਗਾਮੀ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਠਿੰਡਾ ਪੁਲਿਸ ਵੱਲੋਂ ਸ਼ਹਿਰ ਵਿੱਚ ਵਿਸ਼ੇਸ਼ ਫਲੈਗ ਮਾਰਚ ਕੀਤਾ ਗਿਆ।ਇਸ ਫਲੈਗ ਮਾਰਚ ਵਿੱਚ ਕਰੀਬ 200 ਪੁਲਿਸ ਮੁਲਾਜ਼ਮਾਂ ਨੇ ਭਾਗ ਲਿਆ। ਫਲੈਗ ਮਾਰਚ ਦੀ ਅਗਵਾਈ ਸ੍ਰੀ ਜਸਮੀਤ ਸਿੰਘ ਸਾਹੀਵਾਲ, ਐਸ.ਪੀ. ਇਨਵੈਸਟੀਗੇਸ਼ਨ, ਬਠਿੰਡਾ ਅਤੇ ਸ੍ਰੀ ਰਾਹੁਲ ਭਾਰਦਵਾਜ, ਡੀ.ਐਸ.ਪੀ. ਹੈੱਡਕੁਆਰਟਰ, ਬਠਿੰਡਾ ਵੱਲੋਂ ਕੀਤੀ ਗਈ।ਫਲੈਗ ਮਾਰਚ ਵਿੱਚ ਪੀ.ਸੀ.ਆਰ. ਇੰਚਾਰਜ, ਟਰੈਫਿਕ ਇੰਚਾਰਜ ਸਮੇਤ ਵੱਖ-ਵੱਖ ਪੁਲਿਸ ਯੂਨਿਟਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ।
ਇਹ ਵੀ ਪੜ੍ਹੋ ਗੈਂਗਸਟਰਾਂ ਤੇ ਵਾਰ ਦਾ 201ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ ; 299 ਕਾਬੂ
ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਮਾਰਚ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਇਸ ਦੇ ਨਾਲ ਹੀ ਰੇਲਵੇ ਸਟੇਸ਼ਨ ਬਠਿੰਡਾ ਵਿਖੇ ਵੀ ਸਰਚ ਅਭਿਆਨ ਚਲਾਇਆ ਗਿਆ, ਜਿਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਨਜ਼ਰ ਰੱਖਦਿਆਂ ਸਟੇਸ਼ਨ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਦੀ ਚੈਕਿੰਗ ਕੀਤੀ ਗਈ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਵੱਲੋਂ ਜਨਤਕ ਥਾਵਾਂ ਅਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ।ਬਠਿੰਡਾ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਚੌਕਸੀ, ਗਸ਼ਤ ਅਤੇ ਚੈਕਿੰਗ ਮੁਹਿੰਮ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




