Bathinda News: Bathinda Police ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡੀਆਈਜੀ ਬਠਿੰਡਾ ਰੇਂਜ ਸ੍ਰੀ ਹਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐੱਸਐੱਸਪੀ ਬਠਿੰਡਾ ਸ੍ਰੀ ਸੁਹੇਲ ਕਾਸਿਮ ਮੀਰ ਦੀ ਰਹਿਨੁਮਾਈ ਹੇਠ ਅੱਜ ਜ਼ਿਲ੍ਹਾ ਬਠਿੰਡਾ ਦੇ ਵੱਖ-ਵੱਖ ਹੌਟਸਪੌਟ ਖੇਤਰਾਂ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ।ਇਸ ਅਭਿਆਨ ਲਈ 11 ਗਜ਼ਟਿਡ ਅਫ਼ਸਰਾਂ ਅਤੇ 459 ਪੁਲਿਸ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਹ ਸਰਚ ਅਭਿਆਨ ਸਬ-ਡਿਵੀਜ਼ਨ ਬਠਿੰਡਾ ਦਿਹਾਤੀ ਅਤੇ ਸਬ-ਡਿਵੀਜ਼ਨ ਭੁੱਚੋ ਦੇ ਹੌਟਸਪੌਟ ਖੇਤਰਾਂ ਵਿੱਚ ਚਲਾਇਆ ਗਿਆ।
ਇਹ ਵੀ ਪੜ੍ਹੋ 👉80 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ Faridkot Police ਦਾ ‘ਛੋਟਾ’ ਥਾਣੇਦਾਰ ਵਿਜੀਲੈਂਸ ਨੇ ਢਾਬੇ ਤੋਂ ਚੁੱਕਿਆ
ਇਸ ਮੌਕੇ ਡੀਆਈਜੀ ਬਠਿੰਡਾ ਰੇਂਜ ਵੱਲੋਂ ਐੱਸਐੱਸਪੀ ਬਠਿੰਡਾ ਅਤੇ ਏਡੀਸੀ ਬਠਿੰਡਾ ਸ੍ਰੀਮਤੀ ਕੰਚਨ, ਆਈਏਐੱਸ ਦੇ ਨਾਲ ਥਾਣਾ ਸੰਗਤ ਦੇ ਏਰੀਏ ਅਧੀਨ ਨਰਸਿੰਘ ਕਲੋਨੀ ਵਿਖੇ ਸਰਚ ਅਭਿਆਨ ਦੀ ਅਗਵਾਈ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਪਥਰਾਲਾ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।ਸਰਚ ਅਭਿਆਨ ਦੌਰਾਨ ਵੱਖ-ਵੱਖ ਖੇਤਰਾਂ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
ਇਹ ਵੀ ਪੜ੍ਹੋ 👉Bathinda City ਦੇ ਇੱਕ ਖਾਲੀ ਪਲਾਟ ‘ਚ ਨੌਜਵਾਨ ਔਰਤ ਦੀ ਅਰਧ-ਨਗਨ ਲਾਸ਼ ਬਰਾਮਦ
ਇਸ ਕਾਰਵਾਈ ਦੌਰਾਨ ਪੁਲਿਸ ਵੱਲੋਂ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਐਨਡੀਪੀਐਸ ਐਕਟ ਤਹਿਤ 12 ਮੁਕੱਦਮੇ ਦਰਜ ਕੀਤੇ ਗਏ। ਮੁਲਜ਼ਮਾਂ ਪਾਸੋਂ 30.70 ਗ੍ਰਾਮ ਹੈਰੋਇਨ/ਚਿੱਟਾ, 545 ਕੈਪਸੂਲ ਅਤੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।ਠਿੰਡਾ ਪੁਲਿਸ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਜਾਂ ਨਸ਼ਾ ਤਸਕਰੀ ਵਿੱਚ ਸ਼ਾਮਲ ਹੈ, ਤਾਂ ਇਸ ਸਬੰਧੀ ਜਾਣਕਾਰੀ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ’ਤੇ ਬੇਝਿਜਕ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



