Bathinda Police ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਸ਼ੇਸ ਸਰਚ ਅਭਿਆਨ ਚਲਾਇਆ

Date:

spot_img

Bathinda News: Bathinda Police ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸਬ-ਡਿਵੀਜ਼ਨ ਭੁੱਚੋ ਦੇ ਥਾਣਾ ਨਥਾਣਾ ਅਧੀਨ ਪਿੰਡ ਕਾਹਨ ਸਿੰਘ ਵਾਲਾ ਵਿਖੇ ਭਾਰੀ ਪੁਲਿਸ ਫੋਰਸ ਨਾਲ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ।ਇਸ ਸਰਚ ਅਭਿਆਨ ਦੀ ਅਗਵਾਈ ਸਪੈਸ਼ਲ ਡੀ.ਜੀ.ਪੀ.ਸ੍ਰੀ ਜਤਿੰਦਰ ਕੁਮਾਰ ਜੈਨ ਵੱਲੋਂ ਡੀ.ਆਈ.ਜੀ. ਬਠਿੰਡਾ ਰੇਂਜ ਸ੍ਰੀ ਹਰਜੀਤ ਸਿੰਘ ਅਤੇ ਐੱਸ.ਐੱਸ.ਪੀ. ਬਠਿੰਡਾ ਸ੍ਰੀ ਸੁਹੇਲ ਕਾਸਿਮ ਮੀਰ ਦੀ ਮੌਜੂਦਗੀ ਵਿੱਚ ਕੀਤੀ ਗਈ।

 

ਇਸ ਮੌਕੇ ਐੱਸ.ਪੀ. ਹੈੱਡਕੁਆਰਟਰ ਸ੍ਰੀ ਜਗਦੀਸ਼ ਕੁਮਾਰ ਬਿਸ਼ਨੋਈ, ਡੀ.ਐੱਸ.ਪੀ. ਭੁੱਚੋ ਸ੍ਰੀ ਪ੍ਰਿਤਪਾਲ ਸਿੰਘ, ਡੀ.ਐੱਸ.ਪੀ. ਸੀ.ਏ.ਡਬਲਿਊ. ਸ੍ਰੀ ਗੁਰਪ੍ਰੀਤ ਸਿੰਘ, ਡੀ.ਐੱਸ.ਪੀ. ਮੌੜ ਸ੍ਰੀ ਜਸਵਰਿੰਦਰ ਸਿੰਘ ਅਤੇ ਡੀ.ਐੱਸ.ਪੀ. ਫੂਲ ਸ੍ਰੀ ਮਨੋਜ ਕੁਮਾਰ ਸਮੇਤ ਕਰੀਬ 200 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ।ਸਰਚ ਅਭਿਆਨ ਦੌਰਾਨ ਪਿੰਡ ਵਿੱਚ ਆਉਣ-ਜਾਣ ਵਾਲੇ ਬਾਹਰੀ ਅਤੇ ਅੰਦਰੂਨੀ ਰਸਤਿਆਂ ਨੂੰ ਨਾਕੇ ਲਗਾ ਕੇ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

 

ਪੁਲਿਸ ਦੇ ਬੁਲਾਰੇ ਮੁਤਾਬਕ ਇਸ ਦੌਰਾਨ 38 ਸ਼ੱਕੀ ਵਿਅਕਤੀਆਂ ਨੂੰ ਪੁਲਿਸ ਹਿਰਾਸਤ ਵਿੱਚ ਲਿਆ ਗਿਆ। ਇਸ ਮੌਕੇ ਸਪੈਸ਼ਲ ਡੀ.ਜੀ.ਪੀ. ਸ੍ਰੀ ਜਤਿੰਦਰ ਕੁਮਾਰ ਜੈਨ ਵੱਲੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਅਤੇ ਇਨ੍ਹਾਂ ਕਾਰਵਾਈਆਂ ਦੌਰਾਨ ਵਧੀਆ ਬਰਾਮਦਗੀਆਂ ਵੀ ਕੀਤੀਆਂ ਜਾ ਰਹੀਆਂ ਹਨ।ਬਠਿੰਡਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਡਰੱਗ ਹੈਲਪਲਾਈਨ ਨੰਬਰ 97791-00200 ’ਤੇ ਬੇਝਿਜਕ ਸਾਂਝੀ ਕਰੇ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਇਹ ਵੀ ਪੜ੍ਹੋ 👉

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ ਵਿਦਿਆਰਥੀਆਂ ਨੇ UGC-NET ਪ੍ਰੀਖਿਆ ‘ਚ ਨਾਮਣਾ ਖੱਟਿਆ

Bathinda News: ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਬਠਿੰਡਾ ਦੇ...

DAV College Bathinda ਵਿਖੇ CISF ਨੇ ਅੱਗ ਸੁਰੱਖਿਆ ਬਾਰੇ ਕੀਤਾ ਜਾਗਰੂਕ

Bathinda News: DAV College Bathinda ਦੀ ਐਨਸੀਸੀ ਯੂਨਿਟ ਨੇ...