spot_img

ਨਸ਼ਾ ਤਸਕਰਾਂ ਵੱਲੋਂ ਨਸ਼ੇ ਦੀ ਤਸਕਰੀ ਕਰਕੇ ਇਕੱਠੀ ਕੀਤੀ ਕੁੱਲ ਕਰੀਬ 8 ਕਰੋੜ ਰੁਪਏ ਦੀ ਜਾਇਦਾਦ ਨੂੰ ਬਠਿੰਡਾ ਪੁਲਿਸ ਨੇ ਕੀਤਾ ਫਰੀਜ

Date:

spot_img

ਬਠਿੰਡਾ, 22 ਜਨਵਰੀ: ਡੀ.ਜੀ.ਪੀ ਗੌਰਵ ਯਾਦਵ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਹਰਜੀਤ ਸਿੰਘ ਦੇ ਮਾਰਗ ਦਰਸ਼ਨ ਅਨੁਸਾਰ ਐੱਸ.ਐੱਸ.ਪੀ. ਅਮਨੀਤ ਕੌਂਡਲ , ਐੱਸ.ਪੀ (ਸਿਟੀ) ਨਰਿੰਦਰ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ ਐਫ.ਆਈ.ਯੂ (Finicial Investigation Unit) ਦੀ ਅਗਵਾਈ ਵਿੱਚ ਨਸ਼ਾ ਤਸਕਰਾਂ ਦੀਆਂ ਜਿਹਨਾਂ ਪਾਸੋਂ ਕਮਰਸ਼ੀਅਲ ਮਾਤਰਾ ਵਿੱਚ ਨਸ਼ੇ ਬਰਾਮਦਗੀ ਹੋਈ ਹੈ, ਫਰੀਜ ਕਰਵਾਏ ਹਨ। ਬਠਿੰਡਾ ਪੁਲਿਸ ਵੱਲੋਂ ਜਿਹਨਾਂ ਨਸ਼ਾ ਤਸਕਰਾਂ ਖਿਲਾਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕਮਰਸ਼ੀਅਲ ਮਾਤਰਾ ਦੇ ਮੁੱਕਦਮੇ ਦਰਜ ਹਨ

ਇਹ ਵੀ ਪੜ੍ਹੋ ਰਿਸ਼ਵਤ ਲੈਣ ਵਾਲੇ ਨਗਰ ਨਿਗਮ ਦੇ ਬਿਲਡਿੰਗ ਇੰਸਪੈਕਟਰ ਤੇ ਨਕਸ਼ਾ ਨਵੀਸ ਦਾ ਵਿਜੀਲੈਂਸ ਨੂੰ ਮਿਲਿਆ ਦੋ ਦਿਨਾਂ ਰਿਮਾਂਡ

ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀ ਬਣਾਈ ਗਈ ਅਣ-ਅਧਿਕਾਰਿਤ ਚੱਲ/ਅਚੱਲ ਜਾਇਦਾਦ ਅਤੇ ਡਰੱਗ ਮਨੀ ਨੂੰ ਫਰੀਜ ਕਰਾਉਣ ਲਈ 68-ਐੱਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ। ਐੱਸ.ਐੱਸ.ਪੀ.ਅਮਨੀਤ ਕੌਂਡਲ ਨੇ ਜਾਣਕਾਰੀ ਦਿੰਂਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਵੱਲੋਂ ਕੁੱਲ 63 ਕੇਸ ਐੱਨ.ਡੀ.ਪੀ.ਐੱਸ ਐਕਟ ਤਹਿਤ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ, ਜਿਹਨਾਂ ਵਿੱਚੋਂ 59 ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸੋਂ ਕੰਨਫਰਮ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਪ੍ਰਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਮੰਡੀ ਕਲਾਂ ਖਿਲਾਫ ਮੁਕੱਦਮਾ ਨੰਬਰ 23 ਮਿਤੀ 18.03.2024 ਅ/ਧ 22ਸੀ ਐੱਨ.ਡੀ.ਪੀ.ਐੱਸ ਐਕਟ ਥਾਣਾ ਬਾਲਿਆਂਵਾਲੀ ਵਿਖੇ ਦਰਜ ਹੈ, ਜਿਸ ਪਾਸੋਂ 3200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਸਨ, ਇਸ ਖਿਲਾਫ ਦਰਜ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਗਿਆ ਸੀ।

ਇਹ ਵੀ ਪੜ੍ਹੋ ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਵਿਜੀਲੈਂਸ ਵੱਲੋਂ ਗ੍ਰਿਫਤਾਰ

ਜਿਸਦੇ ਦੇ ਆਰਡਰ ਮੌਸੂਲ ਹੋਣ ਤੇ ਇਸਦੀ 7 ਕੁਨਾਲਾਂ 19 ਮਰਲੇ ਜਮੀਨ ਨੂੰ ਫਰੀਜ ਕੀਤਾ ਗਿਆ।ਜਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਨਜਦੀਕ ਕੋਈ ਵੀ ਨਸ਼ਾ ਵੇਚਦਾ ਜਾਂ ਕੋਈ ਨਸ਼ੇ ਦਾ ਆਦੀ ਹੈ ਤੁਸੀ ਉਸਦੀ ਜਾਣਕਾਰੀ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 75080-09080 ਪਰ ਵੱਟਸਐਪ ਜਾਂ ਫੋਨ ਰਾਹੀ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img

Share post:

Popular

More like this
Related

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...

CM Bhagwant Singh Mann ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

👉ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ...

PSEB ਦਾ ਅਹਿਮ ਕਦਮ; ਹੁਣ ਘਰ ਬੈਠੇ ਹੋਵੇਗੀ ਸਰਟੀਫਿਕੇਟਾਂ ਵਿੱਚ ਨਾਮ,ਜਨਮ ਮਿਤੀ ਤੇ ਹੋਰ ਵੇਰਵਿਆਂ ਦੀ ਸੋਧ

PSEB ਵੱਲੋਂ ਸਰਟੀਫਿਕੇਟ ਸੋਧ ਸੇਵਾ ਡਿਜੀਟਲ, ਬਿਨੈਕਾਰਾਂ ਨੂੰ ਦਫ਼ਤਰਾਂ...