ਬਠਿੰਡਾ ਪੁਲਿਸ ਨੇ ਚਲਾਇਆ ਆਪਰੇਸ਼ਨ ਸਤਰਕ, ਰਾਤ ਦੌਰਾਨ ਸੰਵੇਦਨਸ਼ੀਲ ਥਾਵਾਂ ਤੇ ਕੀਤੀ ਜਾਂਚ

0
91
+1

Bathinda News: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਸਰਕਾਰ ਦੀ ਲੋਕਾਂ ਨੂੰ ਸ਼ਾਂਤਮਈ ਮਾਹੌਲ ਉਪਲਬਧ ਕਰਵਾਉਣ ਦੀ ਵਚਨਬਧਤਾ ਤੇ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਠਿੰਡਾ ਪੁਲਿਸ ਵੱਲੋਂ ਅੱਜ ਰਾਤ ਨੂੰ ਆਪਰੇਸ਼ਨ ਸਤਰਕ ਚਲਾਇਆ ਗਿਆ।

ਡੀਆਈਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਦੀ ਅਗਵਾਈ ਵਿੱਚ ਚਲਾਏ ਇਸ ਓਪਰੇਸ਼ਨ ਦੇ ਤਹਿਤ ਜ਼ਿਲਾ ਪੁਲਿਸ ਵੱਲੋਂ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ਅਤੇ ਪੁਲਿਸ ਨਾਕਿਆਂ ਤੇ ਸੀਨੀਅਰ ਅਧਿਕਾਰੀਆਂ ਵੱਲੋਂ ਚੈਕਿੰਗ ਕਰਨ ਦੇ ਨਾਲ ਨਾਲ ਸ਼ੱਕੀ ਵਾਹਨਾਂ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਇਸ ਦੌਰਾਨ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਨਾਕਿਆਂ ਤੇ ਮੌਕੇ ਤੇ ਜਾ ਕੇ ਰਾਤ ਨੂੰ ਡਿਊਟੀ ਨਿਭਾ ਰਹੇ ਪੁਲਿਸ ਦੇ ਜਵਾਨਾਂ ਦੀ ਹੌਸਲਾ ਅਫਜਾਈ ਵੀ ਕੀਤੀ ਅਤੇ ਇਹਨਾਂ ਨਾਕਿਆਂ ਦੀ ਪੜਤਾਲ ਵੀ ਕੀਤੀ।

ਇਹ ਵੀ ਪੜ੍ਹੋ 25000 ਰੁਪਏ ਦੀ ਰਿਸ਼ਵਤ ਲੈਂਦਾ SHO ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ

ਇਸ ਮੌਕੇ ਡੀਆਈ ਜੀ ਬਠਿੰਡਾ ਰੇਂਜ ਸ ਹਰਜੀਤ ਸਿੰਘ ਕਿਹਾ ਕਿ ਪੁਲਿਸ ਪੇਸ਼ਵਾਰਾਨਾ ਤਰੀਕੇ ਨਾਲ ਮਾੜੇ ਅਨਸਰਾਂ ਨੂੰ ਨਕੇਲ ਕਸਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਰਾਜ ਵਿੱਚੋਂ ਨਸ਼ੇ ਦੇ ਖਾਤਮੇ ਲਈ ਸ਼ੁਰੂ ਕੀਤਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇਗਾ ਅਤੇ ਇਸ ਬੁਰਾਈ ਦਾ ਸਮੂਲ ਨਾਸ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਮੁਕਾਬਲੇ ਤੋਂ ਬਾਅਦ ਮੁਹਾਲੀ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਨਜਦੀਕੀਆਂ ਸਾਥੀ ਨੂੰ ਕੀਤਾ ਗ੍ਰਿਫਤਾਰ, ਇੱਕ ਜਖ਼ਮੀ

ਇਸ ਮੌਕੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਪੁਲਿਸ ਵੱਲੋਂ ਕੌਮਾਂਤਰੀ ਸਰਹੱਦ ਦੇ ਨਾਲ ਦੂਜੀ ਸੁਰੱਖਿਆ ਕਤਾਰ ਦੀ ਮਜਬੂਤੀ ਦੇ ਨਾਲ ਨਾਲ ਇਸ ਓਪਰੇਸ਼ਨ ਸਤਰਕ ਦੇ ਦੌਰਾਨ ਅੰਤਰ ਜ਼ਿਲਾ ਅਤੇ ਅੰਤਰਰਾਜੀ ਨਾਕਿਆਂ ਦੀ ਚੈਕਿੰਗ ਵੀ ਕੀਤੀ ਗਈ ਅਤੇ ਇੱਥੇ ਸੁਰੱਖਿਆ ਹੋਰ ਮਜਬੂਤ ਕੀਤੀ ਗਈ।

ਇਸ ਤੋਂ ਇਲਾਵਾ ਬਸ ਅੱਡਿਆਂ, ਰੇਲਵੇ ਸਟੇਸ਼ਨਾਂ ਦੀ ਜਾਂਚ ਤੋਂ ਇਲਾਵਾ ਜ਼ਿਲ੍ਹੇ ਦੀਆਂ ਹੋਰ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਥਾਵਾਂ ਤੇ ਵੀ ਜਾਂਚ ਪੜਤਾਲ ਕੀਤੀ ਗਈ।ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਵੀ ਜਾਂਚ ਕੀਤੀ ਗਈ ਅਤੇ ਆਵਾਜਾਈ ਦੌਰਾਨ ਸ਼ੱਕੀ ਵਾਹਨਾਂ ਦੀ ਵੀ ਪੜਤਾਲ ਕੀਤੀ ਗਈ। ਇਸ ਦੌਰਾਨ ਜ਼ਿਲ੍ਹੇ ਦੇ ਸਾਰੇ ਥਾਣਿਆਂ ਦੀ ਪੁਲਿਸ ਵੱਲੋਂ ਵੱਖ-ਵੱਖ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਆਪਰੇਸ਼ਨ ਸਤਰਕ ਚਲਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

 

+1

LEAVE A REPLY

Please enter your comment!
Please enter your name here