Bathinda News:Bathinda Police ਨੇ SSP ਸ਼੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਗੌੜੇ ਅਪਰਾਧੀਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਗਈ ਹੈ। ਜ਼ਿਲ੍ਹਾ ਪੁਲਿਸ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ 02 ਸਤੰਬਰ 2026 ਤੋਂ 12 ਨਵੰਬਰ 2026 ਤੱਕ ਦੀ ਮਿਆਦ ਦੌਰਾਨ ਬਠਿੰਡਾ ਪੁਲਿਸ ਵੱਲੋਂ ਧਾਰਾ 299 CrPC ਤਹਿਤ ਬੀ.ਐੱਨ.ਐੱਸ. ਦੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ 49 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ 👉ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਮੁੜ ਮੈਦਾਨ ਵਿਚ ਆਉਣ ਦਾ ਐਲਾਨ!
ਇਸੇ ਤਰ੍ਹਾਂ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦਿਆਂ NDPS Act ਦੇ ਮਾਮਲਿਆਂ ਵਿੱਚ ਧਾਰਾ 299 CrPC ਤਹਿਤ ਲੋੜੀਂਦੇ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਇਸ ਤਰ੍ਹਾਂ ਉਕਤ ਸਮੇਂ ਦੌਰਾਨ ਬਠਿੰਡਾ ਪੁਲਿਸ ਵੱਲੋਂ ਕੁੱਲ 61 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ 👉ਵਿਧਾਨ ਸਭਾ ਚੋਣਾਂ-2027: ਬਠਿੰਡਾ ਵਿਖੇ 1200 ਮਸ਼ੀਨਾਂ ਦੀ ਜ਼ਿਲ੍ਹਾ ਚੋਣ ਅਫਸਰ ਨੇ ਕੀਤੀ ਫਸਟ ਲੈਵਲ ਚੈਕਿੰਗ
ਬੁਲਾਰੇ ਮੁਤਬਕ ਐਸਐਸਪੀ ਬਠਿੰਡਾ ਦੀ ਰਹਿਨੁਮਾਈ ਹੇਠ ਪੁਲਿਸ ਟੀਮਾਂ ਵੱਲੋਂ ਭਗੌੜੇ ਅਪਰਾਧੀਆਂ ਦੀ ਪਛਾਣ, ਉਨ੍ਹਾਂ ਦੀ ਭਾਲ ਅਤੇ ਗ੍ਰਿਫ਼ਤਾਰੀ ਲਈ ਲਗਾਤਾਰ ਯੋਜਨਾਬੱਧ ਢੰਗ ਨਾਲ ਯਤਨ ਕੀਤੇ ਜਾ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਕਾਨੂੰਨ ਤੋਂ ਭੱਜ ਰਹੇ ਅਪਰਾਧੀਆਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆਉਣਾ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













