ਬਠਿੰਡਾ ਪੁਲਿਸ ਨੇ 30,000 ਨਸ਼ੀਲੀਆਂ ਗੋਲੀਆਂ ਸਹਿਤ ਤਿੰਨ ਜਣਿਆਂ ਨੂੰ ਦਬੋਚਿਆ

0
140

ਬਠਿੰਡਾ, 4 ਅਕਤੂਬਰ: ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਇੰਸਪੈਕਟਰ ਨਵਪ੍ਰੀਤ ਸਿੰਘ ਦੀ ਅਗਵਾਈ ਹੇਠ ਸੀ ਆਈ ਏ-1 ਦੀ ਟੀਮ ਵੱਲੋਂ 30 ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਸਹਿਤ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ। ਸੂਚਨਾ ਮੁਤਾਬਕ ਥਾਣੇਦਾਰ ਗੁਰਮੇਜ ਸਿੰਘ ਦੀ ਅਗਵਾਈ ਹੇਠ ਟੀਮ ਵੱਲਂੋ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਇਹ ਕਾਰਵਾਈ ਪਿੰਡ ਭੁੱਚੋ ਕਲਾਂ ਦੇ ਨਜਦੀਕ ਕੀਤੀ ਹੈ, ਜਿੱਥੇ ਕਥਿਤ ਦੋਸ਼ੀ ਤਰਲੋਚਨ ਸਿੰਘ, ਰੋਸ਼ਨ ਸਿੰਘ ਅਤੇ ਸੁਖਦੀਪ ਸਿੰਘ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਇਹਨਾਂ ਪਾਸੋ ਕੁੱਲ-30000 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆਂ ਗਈਆਂ।

ਇਹ ਖ਼ਬਰ ਵੀ ਪੜ੍ਹੋ: 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਇਸ ਸਬੰਧ ਵਿਚ ਮੁ ਨੰ 77 ਮਿਤੀ 03.10.2024 ਅ/ਧ 22ਸੀ/61/85 ਐਨ ਡੀ ਪੀ ਐਸ ਐਕਟ ਥਾਣਾ ਕੈਂਟ ਬਠਿੰਡਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ, ਜਿਹਨਾਂ ਤੋਂ ਡੂੰਘਾਈ ਨਾਲ ਪੁੱਛ ਕੀਤੀ ਜਾਵੇਗੀ, ਜਿਸ ਤੇ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਸੂਚਨਾ ਮੁਤਾਬਕ ਸੁਖਦੀਪ ਸਿੰਘ ਉਰਫ ਸੀਪਾ ਵਿਰੁਧ ਪਹਿਲਾ ਵੀ ਕਈ ਮੁਕੱਦਮੇ ਦਰਜ਼ ਹਨ।

 

LEAVE A REPLY

Please enter your comment!
Please enter your name here