spot_img
spot_img

Bathinda Police ਵੱਲੋ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 219 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Date:

spot_img

Bathinda News: Bathinda Police ਵੱਲੋਂ CEIR (Central Equipment Identity Register) ਪੋਰਟਲ ਦੀ ਮੱਦਦ ਨਾਲ ਪਿਛਲੇ ਸਮੇਂ ਦੌਰਾਨ ਗੁੰਮ ਹੋਏ 219 ਮੋਬਾਇਲ ਫ਼ੋਨਾਂ ਨੂੰ ਲੱਭ ਕੇ ਅਸਲ ਮਾਲਕਾਂ ਦੇ ਹਵਾਲੇ ਕੀਤਾ ਗਿਆ। ਇਸ ਸਬੰਧ ਵਿਚ ਵੀਰਵਾਰ ਨੂੰ ਸਥਾਨਕ ਪੁਲਿਸ ਲਾਈਨ ਵਿਖੇ ਸਮਾਗਮ ਆਯੋਜਿਤ ਕੀਤਾ ਗਿਆ , ਜਿਸਦੇ ਵਿਚ ਐੱਸ.ਐੱਸ.ਪੀ ਡਾ.ਜਯੋਤੀ ਯਾਦਵ ਨੇ ਇਹ ਮੋਬਾਇਲ ਫ਼ੋਨ ਮਾਲਕਾਂ ਦੇ ਹਵਾਲੇ ਕੀਤੇ। ਉਨ੍ਹਾਂ ਦਸਿਆ ਕਿ ਕਪਤਾਨ ਪੁਲਿਸ ਸ਼ਥਾਨਕ-ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਜਗਦੀਸ਼ ਕੁਮਾਰ ਦੀ ਰਹਿਨੁਮਾਈ ਹੇਠ ਜਿਲ੍ਹਾ ਬਠਿੰਡਾ ਦੀ ਸਮੁੱਚੀ ਸਾਂਝ ਸਟਾਫ ਦੀ ਪੁਲਿਸ ਟੀਮ ਦੇ ਤਜ਼ਰਬੇ ਕਾਰ ਕਰਮਚਾਰੀਆਂ ਨੇ ਪ੍ਰੰਪਰਾਗਤ ਅਤੇ ਆਧੁਨਿਕ ਵਿਗਿਆਨਕ ਤਕਨੀਕ ਦੇ ਸੁਮੇਲ ਦੀ ਵਰਤੋਂ ਕਰਦੇ ਹੋਏ, ਇਸ ਮੁਹਿੰਮ ਦੌਰਾਨ 20 ਅਪ੍ਰੈਲ 2026 ਤੋ ਹੁਣ ਤੱਕ ਰਿਕਵਰ ਕੀਤੇ 219 ਗੁੰਮ ਹੋਏ ਮੋਬਾਇਲ ਫੋਨ ਲੱਭ ਕੇ ਉਹਨਾਂ ਦੇ ਮਾਲਕਾਂ ਦੇ ਹਵਾਲੇ ਕੀਤੇ ਗਏ, ਜਿੰਨ੍ਹਾਂ ਦੀ ਕੁੱਲ ਕੀਮਤ ਕਰੀਬ 21,92,476/- ਰੁਪਏ ਬਣਦੀ ਹੈ।

ਇਹ ਵੀ ਪੜ੍ਹੋ  ਨਜਇਜ਼ ਸ਼ਰਾਬ ਤਸਕਰੀ ਦਾ ਮੁੜ ਅੱਡਾ ਬਣਨ ਲੱਗਿਆ ਬਠਿੰਡਾ; 15 ਦਿਨਾਂ ‘ਚ ਤਿੰਨ ਵੱਡੀਆਂ ਖੇਪਾਂ ਬਰਾਮਦ

ਇਸ ਤੋਂ ਪਹਿਲਾ ਸਾਲ 2025 ਅਤੇ 2026 ਵਿੱਚ 1237 ਮੋਬਾਇਲ ਫੋਨ ਟਰੇਸ ਕਰਕੇ ਉਹਨਾਂ ਦੇ ਅਸਲੀ ਮਾਲਕਾਂ ਹਵਾਲੇ ਕੀਤੇ ਗਏ, ਜਿਨ੍ਹਾਂ ਦੀ ਕੁੱਲ ਕੀਮਤ 1 ਕਰੋੜ 65 ਲੱਖ ਰੁਪਏ ਦੇ ਕਰੀਬ ਬਣਦੀ ਸੀ। ਉਨ੍ਹਾਂ ਦਸਿਆ ਕਿ ਇਹ ਪੋਰਟਲ ਅਪ੍ਰੈਲ ਸਾਲ 2023 ਤੋਂ ਚਾਲੂ ਹੋਇਆ ਹੈ। ਜਿਸ ਰਾਹੀ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 1798 ਮੋਬਾਇਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਬਠਿੰਡਾ ਪੁਲਿਸ ਲਗਾਤਾਰ 24 ਘੰਟੇ ਆਪਣੇ ਕੰਮ ਵਿੱਚ ਮੁਸਤੈਦ ਹੈ, ਜਿਸ ਦੇ ਸਿੱਟੇ ਵਜੋਂ ਭਵਿੱਖ ਵਿੱਚ ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਮੋਬਾਇਲ ਫੋਨ ਬਰਾਮਦ ਹੋਣ ਦੀ ਵੱਡੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab government ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ

👉ਬਰਿੰਦਰ ਕੁਮਾਰ ਗੋਇਲ ਵੱਲੋਂ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ...

ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ

 👉ਭੋਪਾਲ ਵਿਖੇ ਰਾਸ਼ਟਰੀ ਕਾਨਫਰੰਸ ਵਿੱਚ ਪੀਐੱਸਐੱਫਸੀ ਦੇ ਚੇਅਰਮੈਨ ਬਾਲ...

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

8ਵੀਂ ਜਮਾਤ ਦੇ ਵਿਦਿਆਰਥੀਆਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ...