Bathinda News:ਡਾ.ਜਯੋਤੀ ਯਾਦਵ ਐੱਸ.ਐੱਸ.ਪੀ. ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਬਠਿੰਡਾ ਕਮਿਊਨਿਟੀ ਪੁਲਿਸਿੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗੁੰਮ ਹੋਏ ਮੋਬਾਇਲ ਫੋਨਾਂ ਨੂੰ CEIR (Central Equipment Identity Register) ਪੋਰਟਲ ਦੀ ਮੱਦਦ ਨਾਲ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਸਪੁਰਦ ਕਰਕੇ ਉਹਨਾਂ ਦੇ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਕਰਨ ਵਿੱਚ ਵੀ ਬਠਿੰਡਾ ਪੁਲਿਸ ਵੱਲੋਂ ਬਹੁਤ ਮਹੱਤਵ ਪੂਰਨ ਰੋਲ ਅਦਾ ਕੀਤਾ ਜਾ ਰਿਹਾ ਹੈ।ਡਾ.ਜਯੋਤੀ ਯਾਦਵ, ਐੱਸ.ਐੱਸ.ਪੀ. ਬਠਿੰਡਾ ਨੇ ਪ੍ਰੈੱਸ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ CEIR Central Equipment Identity Register) ਪੋਰਟਲ ਦੀ ਮੱਦਦ ਨਾਲ ਸ੍ਰੀ.ਜਗਦੀਸ਼ ਕੁਮਾਰ, ਕਪਤਾਨ ਪੁਲਿਸ ਸ਼ਥਾਨਕ-ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਬਠਿੰਡਾ ਦੀ ਰਹਿਨੁਮਾਈ ਹੇਠ ਜਿਲ੍ਹਾ ਬਠਿੰਡਾ ਦੀ ਸਮੁੱਚੀ ਸਾਂਝ ਸਟਾਫ ਦੀ ਪੁਲਿਸ ਟੀਮ ਦੇ ਤਜ਼ਰਬੇ ਕਾਰ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨੇ ਪ੍ਰੰਪਰਾਗਤ ਅਤੇ ਆਧੁਨਿਕ ਵਿਗਿਆਨਕ ਤਕਨੀਕ ਦੇ ਸੁਮੇਲ ਦੀ ਵਰਤੋਂ ਕਰਦੇ ਹੋਏ, ਇਸ ਮੁਹਿੰਮ ਦੌਰਾਨ ਅੱਜ 224 ਗੁੰਮ ਹੋਏ ਮੋਬਾਇਲ ਫੋਨ ਲੱਭ ਕੇ ਉਹਨਾਂ ਦੇ ਮਾਲਕਾਂ ਦੇ ਹਵਾਲੇ ਕੀਤੇ ਗਏ, ਜਿੰਨ੍ਹਾਂ ਦੀ ਕੁੱਲ ਕੀਮਤ ਕਰੀਬ 32,15,200/- ਰੁਪਏ ਬਣਦੀ ਹੈ।
ਇਹ ਵੀ ਪੜ੍ਹੋ ਛੱਪੜ ‘ਚ ਡੁੱਬਣ ਕਾਰਨ ਭੂਆ-ਭਤੀਜ਼ੇ ਦੀ ਮੌ/ਤ, ਪੁੱਤਰ ਦੀ ਹਾਲਾਤ ਗੰਭੀਰ
ਇਸ ਤੋਂ ਪਹਿਲਾ ਪਿਛਲੇ ਸਾਲ ਵਿੱਚ 1013 ਮੋਬਾਇਲ ਫੋਨ ਟਰੇਸ ਕਰਕੇ ਉਹਨਾਂ ਦੇ ਅਸਲੀ ਮਾਲਕਾਂ ਹਵਾਲੇ ਕੀਤੇ ਗਏ, ਜਿਨ੍ਹਾਂ ਦੀ ਕੁੱਲ ਕੀਮਤ 1 ਕਰੋੜ 33 ਲੱਖ ਰੁਪਏ ਦੇ ਕਰੀਬ ਬਣਦੀ ਸੀ। ਜਨਵਰੀ 2026 ਤੋਂ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 224 ਮੋਬਾਇਲ ਫੋਨ ਟਰੇਸ ਕੀਤੇ ਗਏ ਹਨ, ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 32 ਲੱਖ ਰੁਪਏ ਬਣਦੀ ਹੈ।ਇਹ ਪੋਰਟਲ ਅਪ੍ਰੈਲ ਸਾਲ 2023 ਤੋਂ ਚਾਲੂ ਹੋਇਆ ਹੈ। ਜਿਸ ਰਾਹੀ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 1579 ਮੋਬਾਇਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਬਠਿੰਡਾ ਪੁਲਿਸ ਲਗਾਤਾਰ 24 ਘੰਟੇ ਆਪਣੇ ਕੰਮ ਵਿੱਚ ਮੁਸਤੈਦ ਹੈ, ਜਿਸ ਦੇ ਸਿੱਟੇ ਵਜੋਂ ਭਵਿੱਖ ਵਿੱਚ ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਮੋਬਾਇਲ ਫੋਨ ਬਰਾਮਦ ਹੋਣ ਦੀ ਵੱਡੀ ਉਮੀਦ ਹੈ। CEIR (Central Equipment Identity Register) ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਇਲ ਫੋਨ ਗੁੰਮ ਹੋ ਜਾਦਾ ਹੈ ਤਾਂ ਉਹ ਤੁਰੰਤ CEIR(Central Equipment Identity Register) ਇਸ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣ। ਪਬਲਿਕ ਦੇ ਗੁੰਮਸੁਦਾ ਮੋਬਾਇਲ ਫੋਨਾਂ ਦੀ ਬਰਾਮਦਗੀ ਸਬੰਧੀ ਬਠਿੰਡਾ ਪੁਲਿਸ ਵੱਲੋਂ ਆਰੰਭੀ ਮੁਹਿੰਮ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





