ਬਠਿੰਡਾ, 6 ਜੁਲਾਈ: ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਵਿਰੁਧ ਵਿੱਢੀ ਮੁਹਿੰਮ ਦੀ ਕੜੀ ਤਹਿਤ ਡੀਜੀਪੀ ਗੌਰਵ ਯਾਦਵ ਦੀਆਂ ਹਿਦਾਇਤਾਂ ’ਤੇ ਜ਼ਿਲ੍ਹਾ ਪੁਲਿਸ ਵੱਲੋਂ ਇੱਕ ਹਫ਼ਤੇ ਦੇ ਵਿਚ 21 ਮੁਕੱਦਮੇ ਦਰਜ਼ ਕਰਕੇ 35 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇੱਥੇ ਜਾਣਕਾਰੀ ਦਿੰਦਿਆਂ ਬਠਿੰਡਾ ਦੇ ਐਸਐਸਪੀ ਦੀਪਕ ਪਾਰੀਕ ਨੇ ਦਸਿਆ ਕਿ ਕਾਬੂ ਕੀਤੇ ਗਏ ਕਥਿਤ ਨਸ਼ਾ ਤਸਕਰਾਂ ਪਾਸੋਂ 93 ਗ੍ਰਾਮ ਹੈਰੋਇਨ, 58.90 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 645 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਗਈਆ ਹਨ। ਇਸ ਤੋਂ ਇਲਾਵਾ ਐਨ.ਡੀ.ਪੀ.ਐਸ ਐਕਟ ਦੇ ਵੱਖ-ਵੱਖ ਥਾਣਿਆਂ ਵਿੱਚ ਬਰਾਮਦ ਕੀਤਾ 420 ਗ੍ਰਾਮ ਹੈਰੋਇਨ, 195050 ਨਸ਼ੀਲੀਆਂ ਗੋਲੀਆਂ, 255 ਕੈਪਸੂਲ, 738 ਸੀਸ਼ੀਆਂ, 2390 ਇੰਜੈਕਸ਼ਨ, 2992.200 ਕਿਲੋ ਅਫੀਮ, 14.600 ਕਿਲੋ ਗਾਂਜਾ ਤਲਫ ਕਰਵਾਇਆ ਜਾ ਚੁੱਕਾ ਹੈ।
ਸਿੱਧੂ ਮੂਸੇਵਾਲਾ ਦੇ ਕਤਲ ਦੇ ਗਵਾਹ ਦੂਜੀ ਗਵਾਹੀ ਦੀ ਤਰੀਕ ’ਤੇ ਵੀ ਨਹੀਂ ਪੁੱਜੇ
ਸ਼੍ਰੀ ਪਾਰੀਕ ਨੇ ਅੱਗੇ ਦਸਿਆ ਕਿ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਪਿੰਡ ਪੱਧਰ ਤੇ ਗ੍ਰਾਮ ਸੁਰੱਖਿਆ ਕਮੇਟੀਆਂ ਬਣਾਈਆ ਗਈਆਂ ਹਨ। ਇੰਨ੍ਹਾਂ ਕਮੇਟੀਆਂ ਦਾ ਉਦੇਸ਼ ਆਮ ਪਬਲਿਕ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਨਸ਼ਿਆ ਦੇ ਖਿਲਾਫ ਜਾਗਰੂਕ ਕਰਨ, ਨਸ਼ਿਆ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਨਸ਼ਾ ਛਡਾਉਣ ਲਈ ਉਤਸਾਹਿਤ ਕਰਨ ਅਤੇ ਨਸ਼ਾ ਸਮੱਗਲਰਾਂ ਬਾਰੇ ਗੁਪਤ ਜਾਣਕਾਰੀ ਨੂੰ ਸਾਝਾਂ ਕਰਨਾਂ ਹੋਵੇਗਾ ਤਾਂ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।
Share the post "ਬਠਿੰਡਾ ਪੁਲਿਸ ਨੇ ਇੱਕ ਹਫਤੇ ਵਿੱਚ 21 ਮੁਕੱਦਮੇ ਦਰਜ਼ ਕਰਕੇ 35 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ:ਐਸਐਸਪੀ"