ਬਠਿੰਡਾ, 20 ਅਪ੍ਰੈਲ: ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਦੀ 1 ਕਰੋੜ 85 ਲੱਖ ਰੁਪਏ ਦੀ ਜਾਇਦਾਦ ਜਬਤ ਕੀਤੀ ਹੈ। ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਦੀਪਕ ਪਾਰਿਕ ਨੇ ਦਸਿਆ ਕਿ ਜਿਲ੍ਹਾ ਬਠਿੰਡਾ ਵਿੱਚ ਪੁਲਿਸ ਫੋਰਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕਰਕੇ ਸ਼ੱਕੀ ਪੁਰਸ਼ਾਂ ਦੇ ਠਿਕਾਣਿਆ ’ਤੇ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਇਸਤੋਂ ਇਲਾਵਾ ਬਠਿੰਡਾ ਪੁਲਿਸ ਵੱਲੋਂ ਜਿਹਨਾਂ ਨਸ਼ਾ ਤਸਕਰਾਂ ਖਿਲਾਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕਮਰਸ਼ੀਅਲ ਮਾਤਰਾ ਦੇ ਮੁੱਕਦਮੇ ਦਰਜ ਹਨ ਉਹਨਾਂ ਵੱਲੋਂ ਨਸ਼ਾ ਤਸਕਰੀ ਰਾਹੀ ਬਣਾਈ ਗਈ ਅਣ-ਅਧਿਕਾਰਿਤ ਚੱਲ/ਅਚੱਲ ਜਾਇਦਾਦ ਅਤੇ ਡਰੱਗ ਮਨੀ ਨੂੰ ਫਰੀਜ ਕਰਾਉਣ ਲਈ 68-ਐੱਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ।
ਪਹਿਲੇ ਗੇੜ੍ਹ ’ਚ ਵੋਟ ਪਾਉਣ ਵਾਲੀ ਦੁਨੀਆਂ ਦੀ ਸੱਭ ਤੋਂ ਛੋਟੇ ਕੱਦ ਵਾਲੀ ‘ਜੋਤੀ ਅਮਗੇ’ ਮੁੜ ਚਰਚਾ ’ਚ
ਐਸ.ਐਸ.ਪੀ ਨੇ ਅੱਗੇ ਦਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਕੁੱਲ 46 ਕੇਸ ਐੱਨ.ਡੀ.ਪੀ.ਐੱਸ ਐਕਟ ਤਹਿਤ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਗਏ ਸਨ, ਜਿਹਨਾਂ ਵਿੱਚੋਂ 34 ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸੋਂ ਕੰਨਫਰਮ ਹੋ ਚੁੱਕੇ ਹਨ। ਇੰਨ੍ਹਾਂ ਕੇਸਾਂ ਵਿਚ ਤਾਰਾ ਚੰਦ ਵਾਸੀ ਸੋਹਨਪਲ ਜਿਲ੍ਹਾ ਚੂਰੂ (ਰਾਜਸਥਾਨ) ਖਿਲਾਫ ਮੁਕੱਦਮਾ ਨੰਬਰ 134 ਮਿਤੀ 14.7.2023 ਅ/ਧ 21ਸੀ ਐੱਨ.ਡੀ.ਪੀ.ਐੱਸ ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾ ਵਿਖੇ ਦਰਜ ਹੈ, ਜਿਸ ਪਾਸੋਂ 270 ਗਰਾਮ ਹੈਰੋਇਨ ਅਤੇ 1 ਕਰੋੜ 78 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਸੀ, ਜਗਸੀਰ ਸਿੰਘ ਪਿੰਡ ਮਹਿਰਾਜ ਜਿਲ੍ਹਾ ਬਠਿੰਡਾ ਜਿਸ ਖਿਲਾਫ ਮੁੱਕਦਮਾ ਨੰਬਰ 143 ਮਿਤੀ 5.7.2023 ਅ/ਧ 18ਬੀ ਐੱਨ.ਡੀ.ਪੀ.ਐੱਸ ਐਕਟ ਥਾਣਾ ਸਿਟੀ ਰਾਮਪੁਰਾ ਜਿਸ ਪਾਸੋਂ 1 ਕਿੱਲੋ ਅਫੀਮ ਅਤੇ 1,75,000/- ਰੁਪਏ ਡਰੱਗ ਮਨੀ ਬਰਾਮਦ ਹੋਈ ਸੀ, ਗੁਰਪ੍ਰੀਤ ਸਿੰਘ ਵਾਸੀ ਕੋਟਲੀ ਕਲਾਂ ਜਿਲ੍ਹਾ ਮਾਨਸਾ, ਜਿਸ ਖਿਲਾਫ ਮੁਕੱਦਮਾ ਨੰਬਰ 39 ਮਿਤੀ 25.4.2022 ਅ/ਧ 21ਬੀ ਐੱਨ.ਡੀ.ਪੀ.ਐੱਸ ਐਕਟ ਥਾਣਾ ਥਰਮਲ ਬਠਿੰਡਾ,
ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ: ਜਲੰਧਰ ਦੇ ਦੋ ਵੱਡੇ ਕਾਂਗਰਸੀਆਂ ਨੇ ਫੜਿਆ ਭਾਜਪਾ ਦਾ ਪਲ੍ਹਾਂ
ਜਿਸ ਪਾਸੋਂ 70 ਗਰਾਮ ਹੈਰੋਇਨ ਅਤੇ 4,10,000/- ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਸੀ, ਨਰੇਸ਼ ਕੁਮਾਰ ਉਰਫ ਟੀਨੂ ਵਾਸੀ ਗੋਨਿਆਣਾ ਮੰਡੀ ਜਿਸ ਖਿਲਾਫ ਮੁੱਕਦਮਾ ਨੰਬਰ 22 ਮਿਤੀ 26.2.2024 ਅ/ਧ 21ਬੀ/61/85 ਐੱਨ.ਡੀ.ਪੀ.ਐੱਸ ਐਕਟ ਥਾਣਾ ਨੇਹੀਆਂਵਾਲਾ ਪਾਸੋਂ 10 ਗਰਾਮ ਹੈਰੋਇਨ ਅਤੇ 1,30,000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਸੀ ਇਹਨਾਂ ਦਰਜ ਮੁਕੱਦਮਿਆਂ ਦੇ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਭੇਜੇ ਗਏ ਸਨ, ਜਿਹਨਾਂ ਦੇ ਆਰਡਰ ਮੌਸੂਲ ਹੋਣ ਡਰੱਗ ਮਨੀ ਨੂੰ ਫਰੀਜ ਕੀਤਾ ਗਿਆ। ਜਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਨਜਦੀਕ ਕੋਈ ਵੀ ਨਸ਼ਾ ਵੇਚਦਾ ਜਾਂ ਕੋਈ ਨਸ਼ੇ ਦਾ ਆਦੀ ਹੈ ਤੁਸੀ ਉਸਦੀ ਜਾਣਕਾਰੀ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 75080-09080 ਪਰ ਵੱਟਸਐਪ ਜਾਂ ਫੋਨ ਰਾਹੀ ਦੇ ਸਕਦੇ ਹੋ।ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਐਸ.ਪੀ ਡੀ ਅਜੈ ਗਾਂਧੀ, ਐਸ.ਪੀ ਹੈਡਕੁਆਟਰ ਗੁਰਮੀਤ ਸਿੰਘ, ਡੀਐਸਪੀ ਸਿਟੀ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਰਹੇ।
Share the post "ਬਠਿੰਡਾ ਪੁਲਿਸ ਦੀ ਨਸ਼ਾ ਤਸਕਰਾਂ ਵਿਰੁਧ ਮੁਹਿੰਮ: ਨਸ਼ਾ ਤਸਕਰਾਂ ਦੀ 1 ਕਰੋੜ 85 ਲੱਖ ਰੁਪਏ ਦੀ ਜਾਇਦਾਤ ਜਬਤ"