ਬਠਿੰਡਾ, 15 ਜੂਨ : ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹਾ ਪੁਲਿਸ ਵੱਲੋਂ ਐਸ.ਐਸ.ਪੀ ਦੀਪਕ ਪਾਰੀਕ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਹੁਣ ਜਨਤਾ ਦੇ ਨਾਲ ਮੀਟਿੰਗਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਲ੍ਹਾ ਪੁਲਿਸ ਦੀਆਂ ਸਾਰੀਆਂ ਸਬ-ਡਵੀਜਨਾਂ, ਪੁਲਿਸ ਸਟੇਸ਼ਨਾਂ ਅਤੇ ਪੀ.ਸੀ.ਆਰ ਦੀਆਂ ਟੀਮਾਂ ਵੱਲੋਂ ਜਿਲ੍ਹੇ ਵਿਚ ਆਮ ਲੋਕਾਂ ਦੀ ਸੁਰੱਖਿਆ ਅਤੇ ਵਿਸ਼ਵਾਸ ਬਣਾਈ ਰੱਖਣ ਲਈ ਪਿੰਡਾਂ, ਸ਼ਹਿਰਾਂ ਦੇ ਮੋਹਤਵਾਰ/ਐੱਮ.ਸੀਜ ਵਿਅਕਤੀਆਂ ਅਤੇ ਸਰਪੰਚਾਂ ਦੇ ਨਾਲ ਪਬਲਿਕ ਮੀਟਿੰਗ ਕੀਤੀ ਜਾ ਰਹੀ ਹੈ
ਦੋਰਾਹਾ ’ਚ ਜਵੈਲਰਜ਼ ਦੀ ਦੁਕਾਨ ’ਤੇ ਗੋਲੀਆਂ ਚਲਾਉਣ ਵਾਲੇ ਸੂਟਰ ਬਠਿੰਡਾ ’ਚ ਕਾਬੂ
ਉਹਨਾ ਦੇ ਏਰੀਏ ਵਿੱਚ ਰਹਿ ਰਹੇ ਮਾੜੇ ਅਨਸਰਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤਾਂ ਜੋ ਉਹਨਾ ਦੀਆਂ ਮਾੜੀਆਂ ਗਤੀਵਿਧੀਆਂ ਤੇ ਨਜਰ ਰੱਖੀ ਜਾ ਸਕੇ ਅਤੇ ਹੋਣ ਵਾਲੀਆਂ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ। ਐਸ.ਐਸ.ਪੀ ਨੇ ਨਸ਼ਿਆਂ ਦੇ ਖਿਲਾਫ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦਸਿਆ ਕਿ ਨਸ਼ਿਆਂ ਸੰਬੰਧੀ ਹੈਲਪਲਾਈਨ ਨੰਬਰ 91155-02252 ਜਾਂ ਕੰਟਰੋਲ ਰੂਮ ਬਠਿੰਡਾ 75080-09080 ਤੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ।ਨਸ਼ਿਆਂ ਸੰਬੰਧੀ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।