Bathinda Police ਦਾ ਥਾਣੇਦਾਰ 20 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀ ਕਾਬੂ

Date:

spot_img

Bathinda News: Bathinda Police; ਬਠਿੰਡਾ ਪੁਲਿਸ ਦੇ ਇੱਕ ਥਾਣੇਦਾਰ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਮੰਗਲਵਾਰ ਬਾਅਦ ਦੁਪਹਿਰ ਰਿਸ਼ਵਤ ਲੈਂਦੇ ਹੋਏ ਰੰਗੇ ਹਾਥੀ ਕਾਬੂ ਕਰਨ ਦੀ ਸੂਚਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਥਾਣਾ ਤਲਵੰਡੀ ਸਾਬੋ ਵਿਖੇ ਤੈਨਾਤ ਏਐਸਆਈ ਬਲਜੀਤ ਸਿੰਘ ਦੇ ਵੱਲੋਂ ਇਹ ਰਿਸ਼ਵਤ ਲਈ ਜਾ ਰਹੀ ਸੀ। ਜਿਸ ਦੀ ਸ਼ਿਕਾਇਤ ਮਿਲਣ ‘ਤੇ ਡੀਐਸਪੀ ਸੰਦੀਪ ਸਿੰਘ ਦੀ ਅਗਵਾਈ ਹੇਠ ਵਿਜੀਲੈਂਸ ਦੀ ਟੀਮ ਵੱਲੋਂ ਇਹ ਵੱਡੀ ਕਾਰਵਾਈ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਤਲਵੰਡੀ ਸਾਬੋ ਦੇ ਅਧੀਨ ਆਉਂਦੇ ਪਿੰਡ ਬਹਿਮਣ ਜੱਸਾ ਸਿੰਘ ਵਿਖੇ ਕੁਝ ਦਿਨ ਪਹਿਲਾਂ ਦੋ ਧਿਰਾਂ ਵਿਚਕਾਰ ਲੜਾਈ ਹੋ ਗਈ ਸੀ। ਜਿਸ ਦੇ ਵਿੱਚ ਇੱਕ ਧਿਰ ਦੇ ਸੱਟਾਂ ਲੱਗੀਆਂ ਸਨ ਅਤੇ ਹੁਣ ਉਕਤ ਧਿਰ ਵੱਲੋਂ ਪਰਚਾ ਦਰਜ ਕਰਾਉਣ ਲਈ ਥਾਣੇ ਤੱਕ ਪਹੁੰਚ ਕੀਤੀ ਸੀ।

ਇਹ ਵੀ ਪੜ੍ਹੋ  Canada ‘ਚ ਦੋ ਪੰਜਾਬੀ ਨੌਜਵਾਨਾਂ ਦੀ ਨਹਿਰ ‘ਚ ਡੁੱਬਣ ਨਾਲ ਹੋਈ ਮੌ*ਤ

ਇਸ ਮਾਮਲੇ ਦੀ ਜਾਂਚ ਏਐਸਆਈ ਬਲਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ। ਦੋਸ਼ਾਂ ਦੇ ਮੁਤਾਬਕ ਉਕਤ ਥਾਣੇਦਾਰ ਵੱਲੋਂ ਪੀੜਤ ਪਾਰਟੀ ਕੋਲੋਂ ਪਰਚਾ ਦਰਜ ਕਰਨ ਦੇ ਬਦਲੇ 50 ਹਜਾਰ ਰੁਪਏ ਦੀ ਰਿਸ਼ਵਤ ਮੰਗੀ ਜਾ ਰਹੀ ਸੀ। ਬਾਅਦ ਵਿੱਚ ਇਹ ਸੌਦਾ 20 ਵਿੱਚ ਹੋ ਗਿਆ ਪ੍ਰੰਤੂ ਪੀੜਤ ਧਿਰ ਵੱਲੋਂ ਇਸ ਦੀ ਸ਼ਿਕਾਇਤ ਵਿਜੀਲੈਂਸ ਨੂੰ ਕਰ ਦਿੱਤੀ ਗਈ। ਵਿਜੀਲੈਂਸ ਨੇ ਦਿੱਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਅੱਜ ਇਹ ਕਾਰਵਾਈ ਕਰਦਿਆਂ ਥਾਣੇਦਾਰ ਬਲਜੀਤ ਸਿੰਘ ਨੂੰ ਰਿਸ਼ਵਤ ਦੇ 20 ਰੁਪਏ ਸਮੇਤ ਗਿਰਫਤਾਰ ਕਰ ਲਿਆ। ਇਸ ਸੰਬੰਧ ਵਿੱਚ ਵਿਜੀਲੈਂਸ ਵੱਲੋਂ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂ

👉ਵਿਰਸਾ ਸਿੰਘ ਵਲਟੋਹਾ ਔਰਤਾਂ ਵਿਰੁੱਧ ਆਪਣੀ ਭਾਸ਼ਾ 'ਤੇ ਕਾਬੂ...