Bathinda News: Bathinda Police ਵੱਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਥਾਣਾ ਫ਼ੂਲ ਦੀ ਪੁਲਿਸ ਨੇ 1 ਵਿਅਕਤੀ ਨੂੰ ਕਰੀਬ 4 ਕੁਇੰਟਲ ਭੁੱਕੀ ਸਮੇਤ ਕਾਬੂ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਪੀ ਡੀ ਮਨੋਜ਼ ਗੋਰਸੀ ਨੇ ਦਸਿਆ ਕਿ ਡੀਐਸਪੀ ਫ਼ੂਲ ਮਨੋਜ ਕੁਮਾਰ ਦੀ ਅਗਵਾਈ ਵਿੱਚ ਥਾਣਾ ਭਗਤਾ ਭਾਈਕਾ ਦੀ ਪੁਲਿਸ ਟੀਮ ਨੇ ਇੱਕ ਮੁਖਬਰੀ ਦੇ ਅਧਾਰ ‘ਤੇ ਇਹ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ 👉‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਦੀ ਅਗਵਾਈ ਕਰਨਗੇ
ਮੁਲਜਮ ਦੀ ਪਹਿਚਾਣ ਜਗਸੀਰ ਸਿੰਘ ਵਾਸੀ ਅਕਲੀਆ ਜਲਾਲ ਜਿਲ੍ਹਾ ਬਠਿੰਡਾ ਵਜੋਂ ਹੋਈ ਹੈ, ਜੋ ਕਿ ਭੁੱਕੀ ਵੇਚਣ ਦਾ ਆਦੀ ਹੈ। ਪੁਲਿਸ ਨੇ ਇਹ ਭੁੱਕੀ ਮੁਲਜਮ ਦੇ ਖੇਤ ਵਾਲੀ ਮੋਟਰ ਵਾਲੇ ਕਮਰੇ ਵਿੱਚੋਂ ਬਰਾਮਦ ਕੀਤੀ ਹੈ। ਇਸ ਸਬੰਧ ਵਿਚ ਮੁੱਕਦਮਾ ਦਰਜ ਕੀਤਾ ਗਿਆ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਦੀ ਪੁਛਪੜਤਾਲ ਤੋਂ ਬਾਅਦ ਇੱਕ ਹੋਰ ਮੁਲਜਮ ਗੁਰਚਰਨ ਸਿੰਘ ਨੂੰ ਵੀ ਇਸ ਕੇਸ ਵਿਚ ਨਾਮਜਦ ਕੀਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




