ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਠਿੰਡਾ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ
Bathinda News: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਖ਼ਾਤਮੇ ਲਈ ਲਗਾਤਾਰ ਕਾਰਵਾਈਆਂ ਕਰਦੇ ਹੋਏ, ਐਸ.ਐਸ.ਪੀ. ਬਠਿੰਡਾ ਸ੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਠਿੰਡਾ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਚਲਾਇਆ ਗਿਆ।ਇਸ ਵਿਸ਼ੇਸ਼ ਆਪ੍ਰੇਸ਼ਨ ਦੀ ਨਿਗਰਾਨੀ ਸ੍ਰੀ ਆਸਵੰਤ ਸਿੰਘ, ਕਪਤਾਨ ਪੁਲਿਸ (ਸਿਟੀ), ਬਠਿੰਡਾ ਵੱਲੋਂ ਕੀਤੀ ਗਈ।ਸਵੇਰੇ 4 ਵਜੇ ਤੋਂ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਹੇਠ ਆਉਂਦੇ ਨਸ਼ਿਆਂ ਦੇ ਹੌਟਸਪੌਟ ਇਲਾਕਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਵਿਸ਼ੇਸ਼ ਚੈਕਿੰਗ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਸਬ-ਡਵੀਜ਼ਨ ਸਿਟੀ-2 ਬਠਿੰਡਾ ਦੇ ਹੌਟਸਪੌਟ ਇਲਾਕਿਆਂ ਵਿੱਚ ਵਿਸ਼ੇਸ਼ ਤੌਰ ’ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ, ਜਿਸ ਵਿੱਚ 5 ਇੰਸਪੈਕਟਰ, 6 ਐਨ.ਜੀ.ਓ. ਅਤੇ 107 ਈ.ਪੀ.ਓ. ਸਮੇਤ ਕੁੱਲ 118 ਪੁਲਿਸ ਮੁਲਾਜ਼ਮ ਸ਼ਾਮਲ ਰਹੇ।
ਇਹ ਵੀ ਪੜ੍ਹੋ 👉ਗਠਜੋੜ ਤੋਂ ਇੱਕ ਦਿਨ ਬਾਅਦ ਸੁਖਬੀਰ ਬਾਦਲ ਦੇ ਕਰੀਬੀ ਅਕਾਲੀ ਆਗੂ ‘ਤੇ ED ਦੀ Raid
ਇਸ ਵਿਸ਼ੇਸ਼ ਕਾਰਵਾਈ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਐਨ.ਡੀ.ਪੀ.ਐੱਸ. ਐਕਟ ਤਹਿਤ ਕੁੱਲ 25 ਮੁਕੱਦਮੇ ਦਰਜ ਕਰਕੇ 30 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਵੱਲੋਂ ਨਸ਼ੀਲੇ ਪਦਾਰਥ ਸਮੱਗਰੀ ਜਿਸ ‘ਚ 137.76 ਗ੍ਰਾਮ ਹੈਰੋਇਨ, 315 ਨਸ਼ੀਲੇ ਕੈਪਸੂਲ ਅਤੇ 40 ਲੀਟਰ ਲਾਹਣ ਬਰਾਮਦ ਕੀਤੀ ਗਈ।ਇਹ ਵਿਸ਼ੇਸ਼ ਆਪ੍ਰੇਸ਼ਨ ਥਾਣਾ ਕੈਨਾਲ ਕਲੋਨੀ, ਕੋਤਵਾਲੀ, ਸਿਵਲ ਲਾਈਨ, ਕੈਂਟ, ਥਰਮਲ, ਕੋਟਫੱਤਾ, ਸਦਰ ਬਠਿੰਡਾ, ਸੰਗਤ, ਨੰਦਗੜ੍ਹ, ਮੌੜ, ਬਾਲਿਆਂਵਾਲੀ, ਤਲਵੰਡੀ ਸਾਬੋ, ਰਾਮਾਂ, ਸਦਰ ਰਾਮਪੁਰਾ, ਸਿਟੀ ਰਾਮਪੁਰਾ, ਫੂਲ, ਭਗਤਾ ਭਾਈਕਾ, ਨਥਾਣਾ ਅਤੇ ਨੇਹੀਆਂਵਾਲਾ ਦੇ ਖੇਤਰਾਂ ਵਿੱਚ ਚਲਾਇਆ ਗਿਆ।ਐੱਸ.ਐੱਸ.ਪੀ. ਬਠਿੰਡਾ ਤੋਂ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਨਸ਼ਿਆਂ ਦੀ ਸਪਲਾਈ ਤੇ ਤਸਕਰੀ ਨੂੰ ਠੱਲ੍ਹ ਪਾਉਣ ਲਈ ਅਜਿਹੇ ਵਿਸ਼ੇਸ਼ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













