Bathinda Police ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, 260 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕਾਬੂ

Date:

spot_img

Bathinda News: Bathinda Police ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਮੁਹਿੰਮ ਤਹਿਤ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ  ਐਸ.ਐਸ.ਪੀ. ਬਠਿੰਡਾ ਸ੍ਰੀ ਸੁਹੇਲ ਕਾਸਿਮ ਮੀਰ, ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਐਸ.ਪੀ. ਇਨਵੈਸਟੀਗੇਸ਼ਨ ਸ੍ਰੀ ਮਨੋਜ ਗੋਰਸੀ, ਦੀ ਰਹਿਨੁਮਾਈ ਅਤੇ ਡੀ.ਐਸ.ਪੀ. ਦਿਹਾਤੀ ਸ੍ਰੀ ਪਰਵਿੰਦਰ ਸਿੰਘ, ਦੀ ਅਗਵਾਈ ਹੇਠ ਥਾਣਾ ਸੰਗਤ (ਪੁਲਿਸ ਚੌਕੀ ਪਥਰਾਲਾ) ਦੀ ਪੁਲਿਸ ਟੀਮ ਨੇ 260 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।ਮਿਤੀ 19-11-2026 ਨੂੰ ਪੁਲਿਸ ਪਾਰਟੀ ਬਾਹਦ ਨਰ ਸਿੰਘ ਕਲੋਨੀ ਵਿਖੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਰੇਲਵੇ ਟਰੈਕ ਨਾਲ ਲੱਗਦੀ ਲਿੰਕ ਰੋਡ ‘ਤੇ ਭਾਰਤਮਾਲਾ ਪੁਲ ਦੇ ਹੇਠਾਂ ਦੋ ਨੌਜਵਾਨ ਸ਼ੱਕੀ ਹਾਲਤ ਵਿੱਚ ਬੈਠੇ ਦਿਖਾਈ ਦਿੱਤੇ।

ਇਹ ਵੀ ਪੜ੍ਹੋ 👉Breaking News; MP ਸਤਨਾਮ ਸਿੰਘ ਸੰਧੂ ਨੂੰ ED ਦਾ ਸੰਮਨ, ਜਾਣੋਂ ਪੂਰਾ ਮਾਮਲਾ

ਪੁਲਿਸ ਪਾਰਟੀ ਨੂੰ ਦੇਖਦਿਆਂ ਹੀ ਦੋਵੇਂ ਘਬਰਾ ਗਏ, ਜਿਸ ‘ਤੇ ਪੁਲਿਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਲੈਣ ‘ਤੇ ਉਨ੍ਹਾਂ ਪਾਸੋਂ ਇੱਕ ਪਾਰਦਰਸ਼ੀ ਲਿਫ਼ਾਫ਼ੇ ਵਿੱਚੋਂ 260 ਗ੍ਰਾਮ ਹੈਰੋਇਨ ਅਤੇ ਦੋ ਮੋਬਾਈਲ ਫੋਨ ਬਰਾਮਦ ਹੋਏ।ਪੁਲਿਸ ਵੱਲੋਂ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਤਰਸੇਮ ਸਿੰਘ ਵਾਸੀ ਮਿਹਣਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਸੁਨੀਲ ਕੁਮਾਰ ਉਰਫ਼ ਸਾਹਿਲ ਪੁੱਤਰ ਬੱਬੂ ਸਿੰਘ ਵਾਸੀ ਰੇੜਵਾ, ਜ਼ਿਲ੍ਹਾ ਮੋਗਾ ਵਜੋਂ ਕੀਤੀ ਗਈ ਹੈ। ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21(C)/61/85 ਤਹਿਤ ਮੁਕੱਦਮਾ ਨੰਬਰ 308 ਮਿਤੀ 19-11-2026 ਥਾਣਾ ਸੰਗਤ ਵਿਖੇ ਦਰਜ ਕੀਤਾ ਗਿਆ ਹੈ।ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋਵੇਂ ਮੁਲਜ਼ਮ ਪਹਿਲਾਂ ਵੀ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ।

ਇਹ ਵੀ ਪੜ੍ਹੋ 👉ਭਾਰਤ ਤੇ ਅਮਰੀਕਾ ਤੋਂ ਬਾਅਦ ਹੁਣ Canada ਨੇ ਵੀ Godly Brar ਨੂੰ ਐਲਾਨਿਆ ਮੋਸਟ ਵਾਂਟੇਡ

ਮੁਲਜ਼ਮ ਰਾਜ ਕੁਮਾਰ ਖ਼ਿਲਾਫ਼ ਪਹਿਲਾਂ ਕੁੱਲ 05 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ 03 ਐਨ.ਡੀ.ਪੀ.ਐਸ. ਐਕਟ ਅਤੇ 02 ਕਤਲ ਦੇ ਮਾਮਲੇ ਸ਼ਾਮਲ ਹਨ। ਇਸੇ ਤਰ੍ਹਾਂ ਮੁਲਜ਼ਮ ਸੁਨੀਲ ਕੁਮਾਰ ਖ਼ਿਲਾਫ਼ ਪਹਿਲਾਂ ਕੁੱਲ 03 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚ 02 ਐਨ.ਡੀ.ਪੀ.ਐਸ. ਐਕਟ ਅਤੇ 01 ਮਾਮਲਾ ਧਾਰਾ 365, 384 ਆਈ.ਪੀ.ਸੀ. ਅਤੇ ਆਰਮਜ਼ ਐਕਟ ਤਹਿਤ ਦਰਜ ਹੈ।ਦੋਵਾਂ ਮੁਲਜ਼ਮਾਂ ਨੂੰ ਮਿਤੀ 20-11-2026 ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਨਸ਼ਿਆਂ ਦੇ ਇਸ ਨੈੱਟਵਰਕ ਨਾਲ ਜੁੜੇ ਹੋਰ ਸੰਭਾਵਿਤ ਸਬੰਧਾਂ ਅਤੇ ਗਤੀਵਿਧੀਆਂ ਦੀ ਜਾਂਚ ਕੀਤੀ ਜਾਵੇਗੀ। ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

कपाल मोचन मेला आस्था, सद्भाव और सांस्कृतिक एकता का प्रतीक – मुख्यमंत्री नायब सिंह सैनी

👉प्रदेशवासियों को मिली 187 करोड़ रुपये की परियोजनाओं को...

पानी की हर बूंद का सही इस्तेमाल हो, किसानों को सब्सिडी मिलने में न हो देरी:मुख्यमंत्री नायब सिंह सैनी

👉माइक्रो इरिगेशन का दायरा बढ़ाने के निर्देश; गन्ना किसानों...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ‘ਯਾਦਾ ਸੁਰਖਪੁਰੀਆ’ ਹੋਇਆ AAP ‘ਚ ਸ਼ਾਮਲ; CM Mann ਨੇ ਕੀਤਾ ਸਵਾਗਤ

Chandigarh News: Punjab ਦਾ ਨਾਮੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ...

ASI ਇਕਬਾਲ ਸਿੰਘ ਕ*ਤ*ਲ ਮਾਮਲਾ; ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

👉ਜ਼ੀਰਕਪੁਰ ਦੇ ਹੋਟਲ ‘ਚੋਂ ਹੋਈ ਗ੍ਰਿਫਤਾਰੀ ਤੋਂ ਪਹਿਲਾਂ ਚੰਡੀਗੜ੍ਹ,...