Bathinda News: Bathinda Police ਦੇ ਦੋ ਥਾਣੇਦਾਰਾਂ ਨੂੰ ਮੋਹਾਲੀ ਤੋਂ ਆਈ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ। ਬਠਿੰਡਾ-ਮਲੋਟ ਰਿੰਗ ਰੋਡ ‘ਤੇ ਸਥਿਤ ਥਾਣਾ ਸਦਰ ਦੀ ਇਮਾਰਤ ‘ਚ ਬਣੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ‘ਤੇ ਮੋਹਾਲੀ ਵਿਜੀਲੈਂਸ ਫਲਾਇੰਗ ਸਕੁਐਡ ਦੀ ਟੀਮ ਵੱਲੋਂ ਇਹ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਬਠਿੰਡਾ ਦੀ ਹੀ ਰਹਿਣ ਵਾਲੀ ਇੱਕ ਮਹਿਲਾ ਰੀਤੂ ਰਾਣੀ ਦੀ ਸਿਕਾਇਤ ਉੱਪਰਇਹ ਕਾਰਵਾਈ ਕਰਦਿਆਂ ਥਾਣੇਦਾਰ ਸਤਰੂਪ ਸਿੰਘ ਅਤੇ ਰੀਡਰ ਗੁਰਚਰਨ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ 👉Bhagwant Singh Mann Govt ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼
ਹਾਲਾਂਕਿ ਇਸ ਮਾਮਲੇ ਵਿਚ ਵਿਜੀਲੈਂਸ ਦੀ ਟੀਮ ਵੱਲੋਂ ਥਾਣਾ ਮੁਖੀ ਬਲਵਿੰਦਰ ਸਿੰਘ ਨੂੰ ਕਥਿਤ ਕਲੀਨ ਚਿੱਟ ਦੇਣ ਦੇ ਮਾਮਲੇ ਵਿਚ ਸਿਕਾਇਤਕਰਤਾ ਨੇ ਉੰਗਲ ਉਠਾਉਂਦਿਆਂ ਐਲਾਨ ਕੀਤਾ ਕਿ ਉਕਤ ਥਾਣਾ ਮੁਖੀ ਸਮੇਤ ਮੁਨਸ਼ੀ ਨੂੰ ਇਸ ਕੇਸ ਵਿਚ ਗ੍ਰਿਫਤਾਰ ਕਰਵਾਉਣ ਲਈ ਹਰ ਵਾਹ ਲਗਾਉਣਗੇ। ਇਸ ਕਾਰਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰੀਤੂ ਰਾਣੀ ਨੇ ਦਸਿਆ ਕਿ ਉਸਦੇ 18 ਸਾਲਾਂ ਪੁੱਤਰ ਵਿਰੁਧ ਇੱਕ ਲੜਕੀ ਦੀ ਭੱਦੀ ਵੀਡੀਓ ਨੂੰ ਵਾਈਰਲ ਕਰਨ ਦੇ ਦੋਸ਼ਾਂ ਹੇਠ 27 ਜੁਲਾਈ ਨੂੰ ਪਰਚਾ ਦਰਜ਼ ਕੀਤਾ ਸੀ। ਹੁਣ ਉਸਦੀ ਗ੍ਰਿਫਤਾਰੀ ਦਾ ਡਰਾਵਾ ਦੇ ਕੇ ਥਾਣੇਦਾਰ ਸਤਰੂਪ ਸਿੰਘ, ਰੀਡਰ ਗੁਰਚਰਨ ਸਿੰਘ, ਮੁਨਸ਼ੀ ਅਤੇ ਐਸਐਚਓ ਵੱਲੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ 👉Punjab Govt ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬੜਮਾਜਰਾ ਵਿਖੇ ਨਸ਼ਾ ਤਸਕਰ ਦਾ ਗੈਰ-ਕਾਨੂੰਨੀ ਉਸਾਰੀ ਢਾਹੀ
ਪਰਿਵਾਰ ਦੇ ਅਨੁਸਾਰ, ਨੌਜਵਾਨ ਵਿਰੁੱਧ ਸੋਸ਼ਲ ਮੀਡੀਆ ‘ਤੇ ਇੱਕ ਫੋਟੋ ਫੈਲਾਉਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਇਸ ਮਾਮਲੇ ਵਿੱਚ ਉਸਦੀ ਸੁਰੱਖਿਆ ਲਈ 1 ਲੱਖ ਰੁਪਏ ਦੀ ਮੰਗ ਕਰ ਰਹੀ ਸੀ। ਜਿਸਤੋਂ ਬਾਅਦ ਉਨ੍ਹਾਂ ਵੱਲੋਂ ਮੋਹਾਲੀ ਵਿਜੀਲੈਂਸ ਵਿਭਾਗ ਨਾਲ ਸੰਪਰਕ ਕੀਤਾ ਗਿਆ, ਜਿਸਨੇ ਅੱਜ ਬੂੱਧਵਾਰ ਨੂੰ ਦੋਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮੋਹਾਲੀ ਲਿਜਾਇਆ ਗਿਆ। ਇਸ ਸਬੰਧ ਵਿੱਚ, ਇਨ੍ਹਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਐਸਏਐਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




