Bathinda Police ਦੇ CIA Staff-2 ਨੂੰ ਮਿਲੀ ਵੱਡੀ ਸਫਲਤਾ; ਲੱਖਾਂ ਨਸ਼ੀਲੇ ਕੈਪਸੂਲ ਸਮੇਤ ਪਤੀ-ਪਤਨੀ ਕਾਬੂ

Date:

spot_img

Bathinda News: Bathinda Police ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸੀਆਈਏ ਸਟਾਫ-2 ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਟੀਮ ਨੇ ਸਤਨਾਮ ਸਿੰਘ ਨਾਮਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 3,10,000 ਪ੍ਰੈਗਾਬਾਲਿਨ ਕੈਪਸੂਲ ਬਰਾਮਦ ਕੀਤੇ। ਇਸ ਸਬੰਧੀ ਧਾਰਾ 223 ਬੀ.ਐਨ.ਐਸ. ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ। ਮਾਮਲੇ ਦੀ ਜਾਣਕਾਰੀ ਦਿੰਦਿਆ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਸਤਨਾਮ ਸਿੰਘ ਦੀ ਪਤਨੀ ਦੀ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਮੂਲੀਅਤ ਸਾਹਮਣੇ ਆਉਣ ‘ਤੇ ਉਸ ਨੂੰ ਕੇਸ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ  ਪੁੱਤ ਦੇ Acci*dent ਦੀ ਖਬਰ ਮਿਲਦੇ ਪਤਾ ਲੈਣ ਚੱਲੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਹੋਈ ਮੌ*ਤ

ਇਸੇ ਦੌਰਾਨ ਸੋਨੂ ਮੌੜ ਨਾਮਕ ਵਿਅਕਤੀ ਦੀ ਸ਼ਮੂਲੀਅਤ ਵੀ ਸਾਹਮਣੇ ਆਈ, ਜਿਸ ਨੂੰ ਕੇਸ ਵਿੱਚ ਨਾਮਜ਼ਦ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਪ੍ਰੈਗਾਬਾਲਿਨ ਕੈਪਸੂਲ ਪਾਰਸਲਾਂ ਰਾਹੀਂ ਮੰਗਵਾਏ ਜਾਂਦੇ ਸਨ। ਭਾਵੇਂ ਮੁਲਜ਼ਮਾਂ ਨੇ ਕਰੀਬ ਛੇ ਮਹੀਨਿਆਂ ਤੋਂ ਇਹ ਧੰਦਾ ਕਰਨ ਦੀ ਗੱਲ ਕਹੀ ਹੈ, ਪਰ ਮੁੱਢਲੀ ਜਾਂਚ ਤੋਂ ਜਾਪਦਾ ਹੈ ਕਿ ਇਹ ਕਾਫ਼ੀ ਲੰਬੇ ਸਮੇਂ ਤੋਂ ਇਸ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਪੂਰੇ ਨੈੱਟਵਰਕ ਅਤੇ ਸਪਲਾਈ ਚੇਨ ਸਬੰਧੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।ਮੁਲਜ਼ਮਾਂ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Tax Department ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

👉ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ...

Finance Minister Harpal Singh Cheema ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

👉ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...

Punjab ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਏਸ਼ੀਅਨ ਚੈਂਪੀਅਨਜ਼ ਟਰਾਫੀ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 25.40...