Bathinda Police ਦੇ ਥਾਣਾ ਸਾਈਬਰ ਕ੍ਰਾਈਮ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ 19 ਲੱਖ ਦੀ ਰਕਮ ਪੀੜਤਾਂ ਨੂੰ ਵਾਪਸ ਕਰਵਾਈ

Date:

spot_img

Bathinda News: Bathinda Police ਵੱਲੋਂ ਐੱਸ.ਐੱਸ.ਪੀ. ਸ੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਸਾਈਬਰ ਅਪਰਾਧਾਂ ਅਤੇ ਆਨਲਾਈਨ ਧੋਖਾਧੜੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਲਗਾਤਾਰ ਯਤਨਸ਼ੀਲ ਹੈ, ਉੱਥੇ ਹੀ ਸਾਈਬਰ ਠੱਗਾਂ ਵੱਲੋਂ ਲੋਕਾਂ ਦੀ ਮਿਹਨਤ ਦੀ ਕਮਾਈ ਨਾਲ ਕੀਤੀ ਜਾ ਰਹੀ ਧੋਖਾਧੜੀ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਬਠਿੰਡਾ ਪੁਲਿਸ ਦੇ ਥਾਣਾ ਸਾਈਬਰ ਕ੍ਰਾਈਮ ਬਠਿੰਡਾ ਵੱਲੋਂ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋਏ ਲੋਕਾਂ ਦੀ ਮਦਦ ਕਰਦਿਆਂ ਉਨ੍ਹਾਂ ਦੀ ਰਕਮ ਵਾਪਸ ਕਰਵਾਉਣ ਵਿੱਚ ਅਹਿਮ ਸਫਲਤਾ ਹਾਸਲ ਕੀਤੀ ਗਈ ਹੈ।ਅੱਜ ਦੇ ਡਿਜੀਟਲ ਯੁੱਗ ਵਿੱਚ ਜਿੱਥੇ ਆਨਲਾਈਨ ਲੈਣ-ਦੇਣ ਨੇ ਲੋਕਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਇਆ ਹੈ, ਉੱਥੇ ਹੀ ਸਾਈਬਰ ਠੱਗ ਵੱਖ-ਵੱਖ ਤਰੀਕਿਆਂ ਨਾਲ ਆਮ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਨਿਸ਼ਾਨਾ ਬਣਾ ਰਹੇ ਹਨ। ਅਜਿਹੇ ਸਮੇਂ ਵਿੱਚ ਥਾਣਾ ਸਾਈਬਰ ਕ੍ਰਾਈਮ ਬਠਿੰਡਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਉਨ੍ਹਾਂ ਦੀ ਗੁਆਚੀ ਹੋਈ ਰਕਮ ਵਾਪਸ ਕਰਵਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ।ਇਸੇ ਲੜੀ ਤਹਿਤ ਇਸ ਹਫ਼ਤੇ ਦੌਰਾਨ ਥਾਣਾ ਸਾਈਬਰ ਕ੍ਰਾਈਮ ਬਠਿੰਡਾ ਵੱਲੋਂ ਵੱਖ-ਵੱਖ ਦਰਖਾਸਤਾਂ ਅਤੇ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕੁੱਲ ₹19,05,500/- (ਉੱਨੀ ਲੱਖ ਪੰਜ ਹਜ਼ਾਰ ਪੰਜ ਸੌ ਰੁਪਏ) ਦੀ ਰਕਮ ਪੀੜਤਾਂ ਨੂੰ ਵਾਪਸ ਕਰਵਾਈ ਗਈ।

ਇਹ ਵੀ ਪੜ੍ਹੋ 👉Punjab Police ‘ਚ ਤਬਾਦਲੇ ; ਬਠਿੰਡਾ ਦੇ ਡੇਢ ਦਰਜ਼ਨ ਤੋਂ ਵੱਧ DSP ਬਦਲੇ

ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਥਾਣਾ ਸਾਈਬਰ ਕ੍ਰਾਈਮ ਬਠਿੰਡਾ ਵੱਲੋਂ ਹੇਠ ਲਿਖੇ ਪੀੜਤਾਂ ਦੀ ਰਕਮ ਵਾਪਸ ਕਰਵਾਈ ਗਈ:

1. ਰਣਜੀਤ ਸਿੰਘ ਪਤਨੀ ਗੁਰਪ੍ਰੀਤ ਸਿੰਘ, ਵਾਸੀ ਬਠਿੰਡਾ: UPI ਟਰਾਂਜੈਕਸ਼ਨਾਂ ਰਾਹੀਂ ਹੋਈ ਸਾਈਬਰ ਧੋਖਾਧੜੀ ਦੇ ਮਾਮਲੇ ਵਿੱਚ ₹35,000/- ਦੀ ਰਕਮ ਵਾਪਸ ਕਰਵਾਈ ਗਈ।
2. ਸਰਜੀਤ ਸਿੰਘ ਪੁੱਤਰ ਮੇਹਰ ਸਿੰਘ, ਵਾਸੀ ਬਠਿੰਡਾ: ਆਨਲਾਈਨ ਏਅਰ ਟਿਕਟਾਂ ਬੁੱਕ ਕਰਵਾਉਣ ਦੇ ਨਾਮ ‘ਤੇ ਹੋਈ ₹1,89,500/- ਦੀ ਧੋਖਾਧੜੀ ਦੀ ਰਕਮ ਵਾਪਸ ਕਰਵਾਈ ਗਈ।
3. ਸ਼ਮਨਦੀਪ ਸਿੰਘ ਪੁੱਤਰ ਦਰਸ਼ਨ ਸਿੰਘ, ਵਾਸੀ ਫੇਜ਼-3, ਮਾਡਲ ਟਾਊਨ, ਬਠਿੰਡਾ: UPI ਰਾਹੀਂ ਖਾਤੇ ਵਿੱਚੋਂ ਕੀਤੀਆਂ ਗਈਆਂ ਧੋਖਾਧੜੀ ਵਾਲੀਆਂ ਟਰਾਂਜੈਕਸ਼ਨਾਂ ਸਬੰਧੀ ₹50,000/- ਦੀ ਰਕਮ ਵਾਪਸ ਕਰਵਾਈ ਗਈ।
4. ਹਰੀਕ੍ਰਿਸ਼ਨ, ਵਾਸੀ ਬਠਿੰਡਾ: ਆਨਲਾਈਨ ਐਪ ਰਾਹੀਂ ਨਿਵੇਸ਼ ਕਰਵਾਉਣ ਦੇ ਨਾਮ ‘ਤੇ ਕੀਤੀ ਗਈ ₹12,10,000/- ਦੀ ਸਾਈਬਰ ਧੋਖਾਧੜੀ ਦੇ ਮਾਮਲੇ ਵਿੱਚ ਰਕਮ ਵਾਪਸ ਕਰਵਾਈ ਗਈ।
5. ਨਾਨਕਪ੍ਰੀਤ ਸਿੰਘ ਪੁੱਤਰ ਪ੍ਰਤਾਪ ਸਿੰਘ, ਵਾਸੀ ਪਿੰਡ ਜਿਉਂਦ, ਜ਼ਿਲ੍ਹਾ ਬਠਿੰਡਾ: UPI ਟਰਾਂਜੈਕਸ਼ਨਾਂ ਰਾਹੀਂ ਹੋਈ ਧੋਖਾਧੜੀ ਦੇ ਮਾਮਲੇ ਵਿੱਚ ₹3,21,000/- ਦੀ ਰਕਮ ਵਾਪਸ ਕਰਵਾਈ ਗਈ।
6. ਗੁਰਪ੍ਰੀਤ ਸਿੰਘ ਪੁੱਤਰ ਮਦਨ ਸਿੰਘ, ਵਾਸੀ ਪਿੰਡ ਨਰੂਆਣਾ, ਜ਼ਿਲ੍ਹਾ ਬਠਿੰਡਾ: UPI ਟਰਾਂਜੈਕਸ਼ਨਾਂ ਰਾਹੀਂ ਹੋਈ ਸਾਈਬਰ ਧੋਖਾਧੜੀ ਦੇ ਮਾਮਲੇ ਵਿੱਚ ₹1,00,000/- ਦੀ ਰਕਮ ਵਾਪਸ ਕਰਵਾਈ ਗਈ।

ਇਹ ਵੀ ਪੜ੍ਹੋ 👉Delhi ‘ਚ 10 ਸਾਲਾਂ ਮਾਸੂਮ ਦੀ ਮੌ*ਤ ‘ਤੇ AAP MLA ਜਰਨੈਲ ਸਿੰਘ ਨੇ ਚੁੱਕੇ ਸਵਾਲ

ਬਠਿੰਡਾ ਪੁਲਿਸ ਦੇ ਬੁਲਾਰੇ ਮੁਤਾਬਕ ਇਹ ਕਾਰਵਾਈ ਸਿਰਫ਼ ਪੈਸਿਆਂ ਦੀ ਵਾਪਸੀ ਤੱਕ ਸੀਮਤ ਨਹੀਂ, ਸਗੋਂ ਸਾਈਬਰ ਧੋਖਾਧੜੀ ਦਾ ਸ਼ਿਕਾਰ ਹੋਏ ਲੋਕਾਂ ਦੇ ਮਨਾਂ ਵਿੱਚ ਮੁੜ ਵਿਸ਼ਵਾਸ ਪੈਦਾ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਇੱਕ ਮਹੱਤਵਪੂਰਨ ਪਹਿਲ ਹੈ।ਬਠਿੰਡਾ ਪੁਲਿਸ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕਿਸੇ ਵੀ ਅਣਜਾਣ ਵਿਅਕਤੀ ਨਾਲ ਆਪਣਾ OTP, ਬੈਂਕ ਖਾਤੇ ਦੀ ਜਾਣਕਾਰੀ ਜਾਂ UPI PIN ਸਾਂਝਾ ਨਾ ਕਰਨ। ਕਿਸੇ ਵੀ ਅਣਜਾਣ ਲਿੰਕ ‘ਤੇ ਕਲਿੱਕ ਕਰਨ ਜਾਂ ਬਿਨਾਂ ਜਾਂਚ-ਪੜਤਾਲ ਦੇ ਆਨਲਾਈਨ ਨਿਵੇਸ਼ ਕਰਨ ਤੋਂ ਗੁਰੇਜ਼ ਕਰਨ।ਜੇਕਰ ਕਿਸੇ ਵਿਅਕਤੀ ਨਾਲ ਸਾਈਬਰ ਧੋਖਾਧੜੀ ਹੁੰਦੀ ਹੈ ਤਾਂ ਤੁਰੰਤ ਸਾਈਬਰ ਹੈਲਪਲਾਈਨ ਨੰਬਰ 1930 ‘ਤੇ ਸੰਪਰਕ ਕਰੋ ਜਾਂ www.cybercrime.gov.in ‘ਤੇ ਆਪਣੀ ਸ਼ਿਕਾਇਤ ਦਰਜ ਕਰਵਾਓ।ਬਠਿੰਡਾ ਪੁਲਿਸ – ਲੋਕਾਂ ਦੀ ਮਿਹਨਤ ਦੀ ਕਮਾਈ ਦੀ ਸੁਰੱਖਿਆ, ਸਾਈਬਰ ਅਪਰਾਧਾਂ ਦੀ ਰੋਕਥਾਮ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Shiromani Akali Dal ਨੇ ਜ਼ਿਲ੍ਹਾ ਬਠਿੰਡਾ ਸ਼ਹਿਰੀ ‘ਚ BC ਵਿੰਗ ਦੇ 22 ਸਰਕਲ ਪ੍ਰਧਾਨ ਨਿਯੁਕਤ ਕੀਤੇ

👉ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ, ਵਿਧਾਨ ਸਭਾ ਚੋਣਾਂ...

Amritsar Police ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

👉ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ...

ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਹਾਂਗੀਰ-ਕਹੇਰੂ ਵਿਖੇ ਅਤਿ-ਆਧੁਨਿਕ...

ਵੋਟਰ ਸੂਚੀਆਂ ਦੇ ਅਬਜ਼ਰਵਰ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਵਿਸ਼ੇਸ਼ ਕੈਂਪਾਂ ਦਾ ਨਿਰੀਖਣ

👉ਅਧਿਕਾਰੀਆਂ ਨੇ ਬੀ.ਐੱਲ.ਓਜ਼. ਦੀ ਹਾਜ਼ਰੀ, ਕੈਂਪਾਂ ਦੇ ਪ੍ਰਬੰਧਾਂ ਅਤੇ...