ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਪੁੱਜੇ ਮੁੱਖ ਮਹਿਮਾਨ ਦੇ ਤੌਰ ’ਤੇ, ਜੇਤੂਆਂ ਨੂੰ ਨਕਦ ਇਨਾਮ ਤੇ ਟਰਾਫ਼ੀਆਂ ਦੇ ਕੇ ਕੀਤਾ ਸਨਮਾਨਿਤ
ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੇ ਆਪਣੇ ਸੂਫੀਆਨਾਂ ਗੀਤਾਂ ਨਾਲ ਕੀਤਾ ਦਰਸ਼ਕਾਂ ਦਾ ਮੰਨੋਰੰਜ਼ਨ
ਬਠਿੰਡਾ , 21 ਜਨਵਰੀ :ਬਠਿੰਡਾ ਪੁਲਿਸ ਨੇ ਐਤਵਾਰ ਨੂੰ ਇੱਕ ਨਵਾਂ ਉਪਰਾਲਾ ਕਰਦਿਆਂ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਜਾਨਲੇਵਾ ਚਾਈਨਾ ਡੋਰ ਤੋਂ ਜਾਗਰੂਕ ਕਰਨ ਦੇ ਲਈ ਸਥਾਨਕ ਖੇਡ ਸਟੇਡੀਅਮ ਵਿਖੇ ਪਤੰਗਬਾਜੀ ਦੇ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਉੱਘੇ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੇ ਅਪਣੇ ਸੂਫ਼ੀ ਕਾਲਮਾਂ ਨਾਲ ਦਰਸ਼ਕਾਂ ਨੂੰ ਝੂਮਣ ਲਗਾ ਦਿੱਤਾ। ਸਮਾਗਮ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਦੇ ਤੌਰ ‘ਤੇ ਪੁੱਜੇ ਹੋਏ ਸਨ। ਇੰਨ੍ਹਾਂ ਮੁਕਾਬਲਿਆਂ ’ਚ ਕਰੀਬ ਡੇਢ ਸੋ ਪ੍ਰਤੀਯੋਗੀਆਂ ਨੇ ਹਿੱਸਾ ਲਿਆ।
ਗੈਂਗਸਟਰ ਜੱਗੂ ਭਗਵਾਨਪੁਰੀਆ ਅੱਠ ਸਾਥੀਆਂ ਸਹਿਤ ਕਪੂਰਥਲਾ ਤੋਂ ਬਠਿੰਡਾ ਜੇਲ੍ਹ ਤਬਦੀਲ
ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਕਾਬਲੇ ਲਈ 20 ਸਾਲ ਤੋਂ ਘੱਟ ਅਤੇ 20 ਸਾਲ ਤੋਂ ਵੱਧ ਦੋ ਗਰੁੱਪ ਬਣਾਏ ਹੋਏ ਸਨ। ਇੰਨ੍ਹਾਂ ਦੋਨਾਂ ਵਰਗਾਂ ਦੇ 36-36 ਮੈਂਬਰਾਂ ਦੇ ਗਰੁੱਪ ਬਣਾ ਕੇ ਇਹ ਮੁਕਾਬਲੇ ਕਰਵਾਏ ਗਏ ਤੇ ਇੰਨ੍ਹਾਂ ਵਿਚੋਂ ਸਭ ਤੋਂ ਵੱਧ ਸਮਾਂ ਆਸਮਾਨ ’ਚ ਅਪਣਾ ਪਤੰਗ ਟਿਕਾਉਣ ਵਾਲੇ ਅਤੇ ਦੂਜਿਆਂ ਦੇ ਵੱਧ ਤੋਂ ਵੱਧ ਪਤੰਗ ਕੱਟਣ ਵਾਲਿਆਂ ਦੀ ਚੋਣ ਕਰਕੇ ਉਨ੍ਹਾਂ ਵਿਚੋਂ ਅੱਗੇ ਸੈਮੀਫ਼ਾਈਨ ਮੁਕਾਬਲੇ ਕਰਵਾਏ ਤੇ ਅਖ਼ੀਰ ਵਿਚ ਤਿੰਨ ਜਣਿਆਂ ਦੇ ਫ਼ਾਈਨਲ ਮੁਕਾਬਲੇ ਹੋਏ। ਜਿਸਤੋਂ ਬਾਅਦ ਪਤੰਗਬਾਜ਼ੀ ਮੁਕਾਬਲੇ ਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਨੂੰ 11 ਹਜ਼ਾਰ ਰੁਪਏ, ਦੂਸਰੇ ਨੂੰ 5100 ਰੁਪਏ ਅਤੇ ਤੀਸਰੇ ਸਥਾਨ ਹਾਸਲ ਕਰਨ ਵਾਲੇ ਨੂੰ 2100 ਰੁਪਏ ਤੇ ਟਰਾਫ਼ੀ ਦੇ ਕੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ।
ਜਲੰਧਰ ‘ਚ ਪੁਲਿਸ ਮੁਕਾਬਲੇ ਤੋਂ ਬਾਅਦ ਲੋਰੈਂਸ ਬਿਸ਼ਨੋਈ ਗੈਂਗ ਦੇ ਦੋ ਗੁਰਗੇ ਕਾਬੂ
ਵੱਡੀ ਗੱਲ ਇਹ ਵੀ ਸੀ ਕਿ ਇੰਨ੍ਹਾਂ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲਿਆਂ ਨੂੰ ਜ਼ਿਲਾ ਪੁਲਿਸ ਵਲੋਂ ਹੀ ਪਤੰਗ ਤੇ ਡੋਰਾਂ ਦਿੱਤੀਆਂ ਗਈਆਂ ਸਨ। ਇਸ ਦੌਰਾਨ ਖ਼ੁਦ ਪੁਲਿਸ ਅਧਿਕਾਰੀ ਤੇ ਮੁਲਾਜਮ ਵੀ ਪਤੰਗਬਾਜ਼ੀ ਕਰਦੇ ਦੇਖੇ ਗਏ। ਇਸ ਮੌਕੇ ਅਪਣੇ ਭਾਸਣ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ‘ਰੰਗਲਾ ਪੰਜਾਬ’ ਬਣਾਉਣ ਦਾ ਅੰਤਮ ਉਦੇਸ਼ ਪੂਰਾ ਹੋਣ ਤੱਕ ਲੋਕਾਂ ਲਈ ਤਨ-ਮਨ ਨਾਲ ਕੰਮ ਕਰਦੇ ਰਹਿਣਾ ਸੂਬਾ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਦੇ ਹੱਥਾਂ ਚ ਕਲਮਾਂ, ਕਿਤਾਬਾਂ ਫੜਾਉਣ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬੀ ਸਾਹਿਤ ਤੇ ਸੱਭਿਆਚਾਰ ਨਾਲ ਜੋੜਨ ਲਈ ਸੂਬਾ ਸਰਕਾਰ ਵਿਸ਼ੇਸ਼ ਪ੍ਰੋਗਰਾਮ ਉਲੀਕ ਰਹੀ ਹੈ।
ਬਲੋਗਰ ਭਾਨਾ ਸਿੱਧੂ ਫਰੌਤੀ ਦੇ ਕੇਸ ਵਿੱਚ ਗ੍ਰਿਫਤਾਰ
ਡਾ. ਬਲਜੀਤ ਕੌਰ ਨੇ ਬਠਿੰਡਾ ਪੁਲਿਸ ਦੀ ਸਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਦਲਦਲ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਦਾ ਮਨੋਬਲ ਉੱਚਾ, ਜਿੰਦਗੀ ਚ ਉੱਚ ਮੁਕਾਮ ਹਾਸਲ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਖੇਡਾਂ ਦੇ ਨਾਲ-ਨਾਲ ਪੰਜਾਬ ਦੇ ਇਤਿਹਾਸ ਤੇ ਰੂਹਦਾਰੀ ਸੰਗੀਤ ਨਾਲ ਜੋੜਨਾ ਵੀ ਕਿਸੇ ਪੁੰਨ ਦੇ ਕੰਮ ਤੋਂ ਘੱਟ ਨਹੀਂ ਹੈ। ਇਸ ਮੌਕੇ ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਪਤੰਗਬਾਜੀ ਮੁਕਾਬਲੇ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਜੋੜਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹੋ-ਜਿਹੇ ਮੁਕਾਬਲੇ ਭਵਿੱਖ ਵਿੱਚ ਵੀ ਉਲੀਕੇ ਜਾਣਗੇ।
ਸਪੀਕਰ ਸੰਧਵਾਂ ਨੇ ਭਾਜਪਾ ’ਤੇ ਸਿਆਸੀ ਲਾਹੇ ਲੈਣ ਲਈ ਸ੍ਰੀ ਰਾਮ ਦਾ ਨਾਮ ਵਰਤਣ ਦੇ ਲਗਾਏ ਦੋਸ਼
ਐਸਐਸਪੀ ਸ: ਗਿੱਲ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪਿੰਡਾਂ ਜਾਂ ਸ਼ਹਿਰਾਂ ਚ ਤੁਹਾਡੇ ਆਲੇ-ਦੁਆਲੇ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ ਤਾਂ ਉਹ ਪੁਲਿਸ ਦੇ ਟੋਲ ਫ਼ਰੀ ਜਾਂ ਵਟਸਐਪ ਨੰਬਰ 91155-02252 ਤੇ ਸੂਚਨਾ ਦੇ ਸਕਦੇ ਹਨ ਜਾਂ ਸਿੱਧਾ ਦਫ਼ਤਰ ਆ ਕੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਪੁਲਿਸ ਪ੍ਰਸਾਸ਼ਨ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੋਂ ਇਲਾਵਾ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ, ਏਡੀਜੀਪੀ ਰੇਂਜ ਬਠਿੰਡਾ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਸ਼ੌਕਤ ਅਮਿਹਦ ਪਰੇ ਅਤੇ ਚੇਅਰਮੈਨ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਨੀਲ ਗਰਗ ਤੇ ਜਤਿੰਦਰ ਭੱਲਾ ਆਦਿ ਵੀ ਹਾਜ਼ਰ ਰਹੇ।
Share the post "ਬਠਿੰਡਾ ਪੁਲਿਸ ਦਾ ਨਵਾਂ ਉਪਰਾਲਾ: ਨਸ਼ਿਆਂ ਤੇ ਚਾਈਨਾ ਡੋਰ ਵਿਰੁਧ ਜਾਗਰੂਕਤਾ ਲਈ ‘ਪਤੰਗਬਾਜ਼ੀ’ ਮੁਕਾਬਲੇ ਆਯੋਜਿਤ"