Bathinda News: Bathinda Police ਦੀ PCR Team ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦ ਚੋਰੀ ਹੋਈ ਸਕੂਟੀ ਨੂੰ ਕੁੱਝ ਹੀ ਸਮੇਂ ਵਿੱਚ ਲੱਭ ਕੇ ਮਾਲਕ ਨੂੰ ਸੌਂਪ ਦਿੱਤੀ। ਬਠਿੰਡਾ ਪੁਲਿਸ ਦੇ ਇੱਕ ਬੁਲਾਰੇ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦਸਿਆ ਕਿ ਪੀ.ਸੀ.ਆਰ.ਪਾਰਟੀ ਨੂੰ ਟੋਲ ਫ੍ਰੀ ਐਮਰਜੈਂਸੀ ਹੈਲਪਲਾਈਨ ਨੰਬਰ 112 ’ਤੇ ਇੱਕ ਵਿਅਕਤੀ ਦੀ ਕਾਲ ਪ੍ਰਾਪਤ ਹੋਈ। ਕਾਲ ਕਰਨ ਵਾਲੇ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਕਿਸੇ ਕੰਮ ਲਈ ਮੇਲਾ ਰਾਮ ਹਸਪਤਾਲ, ਬਠਿੰਡਾ ਵਿਖੇ ਆਇਆ ਸੀ। ਜਦੋਂ ਉਹ ਆਪਣਾ ਕੰਮ ਨਿਪਟਾ ਕੇ ਵਾਪਸ ਜਾਣ ਲਈ ਬਾਹਰ ਆਇਆ ਤਾਂ ਉਸ ਦੀ ਸਕੂਟਰੀ ਉੱਥੇ ਮੌਜੂਦ ਨਹੀਂ ਸੀ। ਸਕੂਟਰੀ ਨਾ ਮਿਲਣ ਕਾਰਨ ਉਹ ਕਾਫ਼ੀ ਪਰੇਸ਼ਾਨ ਹੋ ਗਿਆ ਅਤੇ ਉਸ ਨੇ ਤੁਰੰਤ ਪੁਲਿਸ ਸਹਾਇਤਾ ਦੀ ਮੰਗ ਕੀਤੀ।
ਇਹ ਵੀ ਪੜ੍ਹੋ 👉‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’; ਡਿਪਟੀ ਕਮਿਸ਼ਨਰ ਨੇ ਚਾਰ ਜ਼ਿਲ੍ਹਿਆਂ ਦੇ ਡਰੱਗ ਇੰਸਪੈਕਟਰਾਂ ਦੀ ਸੱਦੀ ਮੀਟਿੰਗ
ਸੂਚਨਾ ਮਿਲਦਿਆਂ ਹੀ ਪੀ.ਸੀ.ਆਰ. ਪਾਰਟੀ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕਰਦਿਆਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਪਾਰਟੀ ਵੱਲੋਂ ਸਕੂਟਰੀ ਦਾ ਪਤਾ ਲਗਾਉਣ ਲਈ ਆਸ-ਪਾਸ ਦੇ ਇਲਾਕੇ ਅਤੇ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ। ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਸਕੂਟਰੀ ਇੱਕ ਸੁੰਨਸਾਨ ਜਗ੍ਹਾ ’ਤੇ ਖੜ੍ਹੀ ਮਿਲੀ। ਇਸ ਤੋਂ ਬਾਅਦ ਪੁਲਿਸ ਪਾਰਟੀ ਨੇ ਸਕੂਟਰੀ ਦੇ ਮਾਲਕ ਦੀ ਪਛਾਣ ਕਰਕੇ ਉਸ ਨੂੰ ਮੌਕੇ ’ਤੇ ਬੁਲਾਇਆ ਅਤੇ ਸਕੂਟਰੀ ਸਹੀ-ਸਲਾਮਤ ਉਸ ਦੇ ਹਵਾਲੇ ਕਰ ਦਿੱਤੀ।ਆਪਣੀ ਸਕੂਟਰੀ ਵਾਪਸ ਮਿਲਣ ’ਤੇ ਮਾਲਕ ਨੇ ਬਠਿੰਡਾ ਪੁਲਿਸ ਦੀ ਤੁਰੰਤ ਕਾਰਵਾਈ ਅਤੇ ਸਹਿਯੋਗ ਲਈ ਦਿਲੋਂ ਧੰਨਵਾਦ ਕੀਤਾ ਅਤੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪੁਲਿਸ ਬੁਲਾਰੇ ਮੁਤਾਬਕ ਇਸ ਮਾਮਲੇ ਵਿੱਚ ਸਕੂਟਰੀ ਚੋਰੀ ਕਰਨ ਵਾਲੇ ਵਿਅਕਤੀ ਦੀ ਭਾਲ ਜਾਰੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



