👉ਗਸ਼ਤ ਦੌਰਾਨ ਮਿਲੀ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ ਪੀਸੀਆਰ ਪਾਰਟੀ ਨੇ ਪਿੱਛਾ ਕਰਕੇ ਜੋਗੀ ਨਗਰ ਤੋਂ ਦੋਵੇਂ ਮੁਲਜ਼ਮਾਂ ਨੂੰ ਕੀਤਾ ਕਾਬੂ
Bathinda News: Bathinda Police ਵੱਲੋਂ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਗਸ਼ਤ ਕੀਤੀ ਜਾ ਰਹੀ ਹੈ। ਇਸੇ ਤਹਿਤ ਬਠਿੰਡਾ ਪੁਲਿਸ ਦੀ ਪੀਸੀਆਰ ਪਾਰਟੀ ਵੱਲੋਂ ਰੋਜ਼ਾਨਾ ਦੀ ਤਰ੍ਹਾਂ ਆਪਣੇ ਏਰੀਏ ਵਿੱਚ ਗਸ਼ਤ ਕੀਤੀ ਜਾ ਰਹੀ ਸੀ।ਗਸ਼ਤ ਦੌਰਾਨ ਜਦੋਂ ਪੀਸੀਆਰ ਪਾਰਟੀ ਗੋਪਾਲ ਨਗਰ ਨੇੜੇ ਅੰਡਰਬ੍ਰਿਜ ਪੁਲ ਕੋਲ ਮੌਜੂਦ ਸੀ ਤਾਂ ਇੱਕ ਵਿਅਕਤੀ ਨੇ ਪੁਲਿਸ ਪਾਰਟੀ ਨੂੰ ਦੱਸਿਆ ਕਿ ਦੋ ਮੋਨੇ ਵਿਅਕਤੀ ਉਸ ਦਾ ਰੈੱਡਮੀ ਕੰਪਨੀ ਦਾ ਮੋਬਾਈਲ ਫੋਨ ਅਤੇ ਕਰੀਬ 2,500 ਰੁਪਏ ਖੋਹ ਕੇ ਲੈ ਗਏ ਹਨ।
ਇਹ ਵੀ ਪੜ੍ਹੋ 👉ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀ ‘ਦਸਤਕ’; 27-28 ਨੂੰ ਆ ਰਹੀ ਚੋਣ ਕਮਿਸ਼ਨ ਦੀ ਟੀਮ
ਸ਼ਿਕਾਇਤਕਰਤਾ ਨੇ ਦੱਸਿਆ ਕਿ ਇੱਕ ਮੁਲਜ਼ਮ ਨੇ ਕਾਲੇ ਰੰਗ ਦੀ ਟੀ-ਸ਼ਰਟ ਅਤੇ ਦੂਜੇ ਨੇ ਲਾਲ ਰੰਗ ਦੀ ਟੀ-ਸ਼ਰਟ ਪਾਈ ਹੋਈ ਸੀ।ਸੂਚਨਾ ਮਿਲਦਿਆਂ ਹੀ ਪੀਸੀਆਰ ਪਾਰਟੀ ਨੇ ਬਿਨਾਂ ਦੇਰੀ ਕੀਤੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਮੁਲਜ਼ਮਾਂ ਦਾ ਪਿੱਛਾ ਕਰਦਿਆਂ ਜੋਗੀ ਨਗਰ ਦੇ ਮੁਹੱਲੇ ਵਿੱਚੋਂ ਦੋਵਾਂ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਅਦਿੱਤਿਆ ਕੁਮਾਰ ਪੁੱਤਰ ਟੋਨੀ ਕੁਮਾਰ, ਵਾਸੀ ਗਲੀ ਨੰਬਰ 5, ਹੰਸ ਨਗਰ, ਬਠਿੰਡਾ ਅਤੇ ਹਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ, ਵਾਸੀ ਗਲੀ ਨੰਬਰ 3, ਪਟੇਲ ਨਗਰ, ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ।
ਇਹ ਵੀ ਪੜ੍ਹੋ 👉Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਪੀਸੀਆਰ ਪਾਰਟੀ ਵੱਲੋਂ ਦੋਵਾਂ ਮੁਲਜ਼ਮਾਂ ਅਤੇ ਸ਼ਿਕਾਇਤਕਰਤਾ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਥਾਣਾ ਕੈਨਾਲ ਕਲੋਨੀ, ਬਠਿੰਡਾ ਦੇ ਹਵਾਲੇ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਕੈਨਾਲ ਕਲੋਨੀ ਵਿਖੇ ਮੁਕੱਦਮਾ ਨੰਬਰ 318 ਮਿਤੀ 16-10-2026, ਧਾਰਾ 304(2) BNS ਤਹਿਤ ਦਰਜ ਕੀਤਾ ਗਿਆ ਹੈ।ਬਠਿੰਡਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਅਜਿਹੀਆਂ ਘਟਨਾਵਾਂ ਦੀ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕਰਨ ਲਈ ਯਤਨਸ਼ੀਲ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



