WhatsApp Image 2024-07-03 at 11.44.10-min
WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਖੇਡ ਜਗਤ

ਬਠਿੰਡਾ ਪੁਲਿਸ ਦਾ ਤਿੰਨ ਰੋਜਾ ਐਂਟੀ ਡਰੱਗ ਕ੍ਰਿਕਟ ਲੀਗ ਟੂਰਨਾਮੈਂਟ ਹੋਇਆ ਸਮਾਪਤ

ਨਸ਼ਾ ਛੱਡ ਚੁੱਕੇ ਨੌਜਵਾਨਾਂ ਨੇ ਜੇਤੂ ਖਿਡਾਰੀਆਂ ਨੂੰ ਦਿੱਤੇ ਇਨਾਮ
ਬਠਿੰਡਾ, 24 ਜੂਨ : ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁਧ ਚਲਾਈ ਮੁਹਿੰਮ ਤਹਿਤ ਐਸ.ਐਸ.ਪੀ ਦੀਪਕ ਪਾਰੀਕ ਦੀ ਅਗਵਾਈ ਹੇਠ ਸਥਾਨਕ ਪੁਲਿਸ ਲਾਈਨ ਵਿਖੇ ਚੱਲ ਰਹੇ ਤਿੰਨ ਰੋਜ਼ਾ ਐਂਟੀ ਡਰੱਗ ਕ੍ਰਿਕਟ ਲੀਗ ਟੂਰਨਾਮੈਂਟ ਬੀਤੀ ਸ਼ਾਮ ਸਮਾਪਤ ਹੋ ਗਿਆ। ਇਸ ਟੂਰਨਾਮੇੈਂਟ ਵਿੱਚ 16 ਕ੍ਰਿਕਟ ਟੀਮਾਂ ਨੇ ਹਿੱਸਾ ਲਿਆ। 21 ਜੂਨ ਤੋਂ 23 ਜੂਨ ਤੱਕ ਚੱਲੇ ਇਸ ਟੂਰਨਾਮੈਂਟ ਵਿੱਚ ਜਿੱਥੇ ਖਿਡਾਰੀਆਂ ਵੱਲੋਂ ਕ੍ਰਿਕਟ ਖੇਡੀ ਗਈ ਉੱਥੇ ਹੀ ਵੱਖ-ਵੱਖ ਨਸ਼ਾ ਛੱਡ ਚੁੱਕੇ ਨੌਜਵਾਨਾਂ ਵੱਲੋਂ ਸਟੇਜ ਰਾਹੀਂ ਅਪੀਲ ਵੀ ਕੀਤੀ ਗਈ। ਇਸ ਲੀਗ ਵਿੱਚ ਜਿਮਨਾਸਟਿਕ, ਭੰਗੜਾ, ਗਾਇਕੀ ਅਤੇ ਕੋਰਿਓਗ੍ਰਾਫੀ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ। ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਤਿੰਨ ਦਿਨਾਂ ‘‘ਐਂਟੀ ਡਰੱਗ ਕ੍ਰਿਕਟ ਲੀਗ’’ ਦੇ ਪਹਿਲੇ ਦਿਨ ਕੁੱਲ 8 ਮੈਚ ਕਰਵਾਏ ਗਏ।

ਘੁੱਦਾ ਦੇ ਸਰਕਾਰੀ ਹਸਪਤਾਲ ’ਚ ਡਾਕਟਰਾਂ ਤੇ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਦਿੱਤਾ ਮੰਗ ਪੱਤਰ

ਜਿਨ੍ਹਾਂ ’ਚੋਂ 4 ਟੀਮਾਂ ਨੇ ਅੱਗੇ ਸੈਮੀਫਾਈਨਲ ਮੁਕਾਬਲੇ ਵਿੱਚ ਆਪਣੀ ਜਗਾ ਬਣਾਈ। ਦੁਜੇ ਦਿਨ ਸੈਮੀਨਲ ਫਾਈਨਲ ਵਿੱਚ 2 ਮੈਚ ਕਰਵਾਏ ਗਏ, ਜਿਹਨਾਂ ਵਿੱਚੋਂ 2 ਟੀਮਾਂ ਨੇ ਅੱਗੇ ਫਾਈਨਲ ਲਈ ਆਪਣੀ ਜਗਾ ਬਣਾਈ। ਫਾਈਨਲ ਮੈਚ ਮਨੋਜ ਗਿਰੀ ਅਤੇ ਕਰਮਗੜ੍ਹ ਛੱਤਰਾਂ ਦੀ ਟੀਮ ਵਿਚਕਾਰ ਖੇਡਿਆ ਗਿਆ, ਜਿਹਨਾਂ ਵਿੱਚੋਂ ਮਨੋਜ ਗਿਰੀ ਟੀਮ ਵਿਜੇਤਾ ਰਹੀ ਅਤੇ ਕਰਮਗੜ੍ਹ ਛੱਤਰਾਂ ਟੀਮ ਦੂਸਰੇ ਸਥਾਨ ਪਰ ਰਹੀ। ਫਾਈਨਲ ਮੈਚ ਜਿੱਤਣ ਵਾਲੀ ਟੀਮ ਨੂੰ 11000/- ਰੁਪਏ ਦੀ ਨਕਦ ਰਾਸ਼ੀ ਅਤੇ ਟਰਾਫੀ ਦਿੱਤੀ ਗਈ। ਕ੍ਰਿਕਟ ਟੀਮ ਵਿੱਚ ਭਾਗ ਲੈਣ ਖਿਡਾਰੀਆਂ ਨੂੰ ਬਠਿੰਢਾ ਪੁਲਿਸ ਵੱਲੋਂ ਨਸ਼ਾ ਮੁਕਤ ਪੰਜਾਬ ਤਹਿਤ ਟੀ.ਸ਼ਰਟਾਂ ਵੀ ਵੰਡੀਆਂ ਗਈਆਂ।ਜੇਤੂ ਟੀਮਾਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਆ ਗਿਆ।

ਸਰਾਬ ਦੇ ਨਸ਼ੇ ’ਚ ਟੱਲੀ ਥਾਣੇਦਾਰ ਨੇ ਪੀਸੀਆਰ ਟੀਮ ’ਤੇ ਚੜਾਈ ਕਾਰ, ਹੌਲਦਾਰ ਦੀ ਹੋਈ ਮੌਤ, ਇੱਕ ਥਾਣੇਦਾਰ ਜਖਮੀ

ਏ.ਡੀ.ਜੀ.ਪੀ ਸੁਰਿੰਦਰ ਸਿੰਘ ਪਰਮਾਰ ਅਤੇ ਐਸ.ਐਸ.ਪੀ ਦੀਪਕ ਪਾਰੀਕ ਨੇ ਸਮਾਪਤੀ ਮੌਕੇ ਜਿੱਥੇ ਲੋਕਾਂ ਦਾ ਧੰਨਵਾਦ ਕੀਤਾ, ਉੱਥੇ ਅਪੀਲ ਕੀਤੀ ਕਿ ਆਓ ਸਾਰੇ ਰਲ ਮਿਲ ਕੇ ਇਸ ਨਸ਼ੇ ਦੀ ਲਾਹਨਤ ਨੂੰ ਪੰਜਾਬ ਵਿੱਚੋਂ ਦੂਰ ਕਰ ਸਕੀਏ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਗਰਾਊਂਡਾਂ ਵਿੱਚ ਖੇਡਣ ਲਈ ਆਉਣਾ ਚਾਹੀਦਾ ਹੈ, ਤਾਂ ਜੋ ਸਿਹਤ ਦਾ ਖਿਆਲ ਰੱਖਿਆ ਜਾ ਸਕੇ। ਉਹਨਾਂ ਇਹ ਵੀ ਕਿਹਾ ਕਿ ਇਹ ਅੱਜ ਇੱਥੇ ਹੀ ਸਮਾਪਤ ਨਹੀਂ ਹੋਏ ਅੱਗੇ ਵੀ ਇਸੇ ਤਰ੍ਹਾਂ ਦੇ ਸਮਾਗਮ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਲੋਕਾਂ ਦੇ ਸਹਿਯੋਗ ਦੇ ਨਾਲ ਚੱਲਦੇ ਰਹਿਣਗੇ। ਅਖੀਰ ਵਿੱਚ ਪੁਲਿਸ ਅਤੇ ਨੌਜਵਾਨਾਂ ਵੱਲੋਂ ਜਿੱਥੇ ਗਾਇਕੀ ਦਾ ਲੁਤਫ ਲਿਆ ਉੱਥੇ ਹੀ ਭੰਗੜਾ ਪਾ ਕੇ ਇਸ ਪ੍ਰੋਗਰਾਮ ਦੀ ਸਮਾਪਤੀ ਕੀਤੀ।ਇਸ ਸਮਾਗਮ ਵਿੱਚ ਸ਼ਹਿਰ ਦੀਆਂ ਨਾਮੀ ਹਸਤੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਡਾਕਟਰ ਖਿਡਾਰੀ ਅਤੇ ਸਮਾਜ ਸੇਵੀ ਆਦਿ ਸ਼ਾਮਿਲ ਸਨ।

 

Related posts

ਪੰਜਾਬ ਪੱਧਰੀ ਹਾਕੀ ਅੰਡਰ 14 ਵਿੱਚ ਬਠਿੰਡਾ ਦੀਆਂ ਕੁੜੀਆਂ ਬਣੀਆਂ ਚੈਂਪੀਅਨ

punjabusernewssite

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ

punjabusernewssite

66ਵੀਂਆਂ ਗਰਮ ਰੁੱਤ ਜਿਲ੍ਹਾ ਸਕੂਲ ਖੇਡਾਂ ਚ ਦੂਜੇ ਦਿਨ ਹੋਏ ਫਸਵੇਂ ਮੁਕਾਬਲੇ

punjabusernewssite