ਬਠਿੰਡਾ, 30 ਮਈ : ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਸਪੈਸ਼ਲ ਜਨਰਲ ਅਬਜ਼ਰਵਰ ਸ਼੍ਰੀ ਰਾਮ ਮੋਹਨ ਮਿਸ਼ਰਾ, ਖਰਚਾ ਨਿਗਰਾਨ ਸ਼੍ਰੀ ਅਖਲੇਸ਼ ਕੁਮਾਰ ਯਾਦਵ, ਮੈਡਮ ਨੰਦਨੀ ਆਰ ਨਾਇਰ, ਜਨਰਲ ਨਿਗਰਾਨ ਡਾ. ਐਸ ਪ੍ਰਭਾਕਰ ਅਤੇ ਪੁਲਿਸ ਨਿਗਰਾਨ ਬੀ. ਸ਼ੰਕਰ ਜੈਸਵਾਲ ਹੋਰਾਂ ਨੂੰ ਸਮੁੱਚੀ ਚੋਣ ਪ੍ਰਕਿਰਿਆਂ ਸਬੰਧੀ ਜਾਣੂ ਕਰਵਾਉਂਦਿਆਂ ਮੀਟਿੰਗ ਦੌਰਾਨ ਸਾਂਝੀ ਕੀਤੀ।ਮੀਟਿੰਗ ਮੌਕੇ ਮੌਜੂਦ ਅਬਜ਼ਰਵਰਾਂ ਨੇ ਲੋਕ ਸਭਾ ਹਲਕੇ ਅੰਦਰ ਪੈਂਦੇ 9 ਵਿਧਾਨ ਸਭਾ ਹਲਕਿਆਂ ਦੀ ਹੁਣ ਤੱਕ ਦੀ ਸਮੁੱਚੀ ਚੋਣ ਗਤੀਵਿਧੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਉਮੀਦ ਜਤਾਈ ਕਿ ਚੋਣ ਕਾਰਜਾਂ ’ਚ ਜੁਟਿਆ ਚੋਣ ਅਮਲਾ ਚੋਣਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਆਪਣੀਆਂ ਸੇਵਾਵਾਂ ਨੂੰ ਬਾਖੂਬੀ ਨਿਭਾਉਣਗੇ।
ਉਨ੍ਹਾਂ ਇਹ ਵੀ ਕਿਹਾ ਕਿ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ।ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਸਮੁੱਚੇ ਕਾਰਜਾਂ, ਪੋਲਿੰਗ ਵਾਲੇ ਦਿਨ ਕੀਤੇ ਜਾਣ ਵਾਲੇ ਪ੍ਰਬੰਧਾਂ, ਈਵੀਐਮ ਤੇ ਵੀਵੀਪੈਟ ਮਸ਼ੀਨਾਂ, ਪੋਲਿੰਗ ਸਟੇਸ਼ਨਾਂ, ਪੋਲਿੰਗ ਤੇ ਕਾਊਟਿੰਗ ਸਟਾਫ, ਰੈਂਡਮਾਈਜੇਸ਼ਨ, ਸਟਰਾਂਗ ਰੂਮਾਂ, ਹੁਣ ਤੱਕ ਜ਼ਬਤ ਕੀਤੀਆਂ ਗਈਆਂ ਗੈਰ ਕਾਨੂੰਨੀ ਵਸਤਾਂ ਤੋਂ ਇਲਾਵਾ ਜ਼ਿਲ੍ਹੇ ਅੰਦਰ ਤਾਇਨਾਤ ਕੀਤੇ ਮਾਈਕਰੋ ਅਬਜ਼ਰਬਰਾਂ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
‘ਯੂਥ ਚਲਿਆ ਬੂਥ’ ਦੇ ਸੁਨੇਹੇ ਨਾਲ ਜਾਗਰੂਕਤਾ ਵਾਕਥਾਨ ਦਾ ਆਯੋਜਨ
ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ 29 ਮਈ 2024 ਸ਼ਾਮ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 774 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 771 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 3 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ।ਇਸ ਮੌਕੇ ਆਰਓ-ਕਮ-ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ, ਐਸਐਸਪੀ ਬਠਿੰਡਾ ਦੀਪਕ ਪਾਰੀਕ ਅਤੇ ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਵਲੋਂ ਵੀ ਚੋਣਾਂ ਦੇ ਮੱਦੇਨਜ਼ਰ ਕੀਤੇ ਗਏ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।