ਡਿਪਟੀ ਕਮਿਸ਼ਨਰ ਨੇ ਸਨਮਾਨ ਵਜੋਂ ਹਰ ਇਕ ਆਂਗਣਵਾੜੀ ਵਰਕਰ ਨੂੰ 1000 ਰੁਪਏ ਦਿੱਤੇ
Bathinda News : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵੱਲੋਂ ਨਿਵੇਕਲੀ ਪਹਿਲ ਕੀਤੀ ਗਈ। ਨਵੇਂ ਬਣੇ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਆਂਗਣਵਾੜੀ ਵਰਕਰਾਂ ਤੋਂ ਕਰਵਾਈ ਗਈ ਅਤੇ 100 ਫੀਸਦੀ ਵੈਰੀਫਿਕੇਸ਼ਨ ਪੂਰੀ ਕਰਨ ਵਾਲੀਆਂ 38 ਆਂਗਣਵਾੜੀ ਵਰਕਰਾਂ ਨੂੰ ਵਿਸ਼ੇਸ਼ ਸਨਮਾਨ ਰਾਸ਼ੀ ਵਜੋਂ 38000 ਰੁਪਏ ਦੇ ਚੈੱਕ ਦਿੱਤੇ ਗਏ ।ਇਨ੍ਹਾਂ ਵਰਕਰਾਂ ਦਾ ਸਨਮਾਨ ਕਰਦਿਆਂ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ‘ਚ ਨਵੇਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ 👉ਅਮਰਜੀਤ ਚਾਵਲਾ ਮਾਮਲੇ ‘ਚ ਵਲਟੋਹਾ ਦੀਆਂ ਮੁਸ਼ਕਿਲਾਂ ਵਧੀਆਂ, DGP ਨੂੰ ਕਾਰਵਾਈ ਦੇ ਆਦੇਸ਼
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਸਨ।ਇਸ ਤਹਿਤ 87742 ਬਿਨੈਕਾਰਾਂ ਨੇ ਅਪਲਾਈ ਕੀਤਾ ਅਤੇ ਉਨ੍ਹਾਂ ਦੀ ਵੈਰੀਫਿਕੇਸ਼ਨ ਦਾ ਕੰਮ 30 ਸਤੰਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਰੀਫਿਕੇਸ਼ਨ ਦਾ ਕੰਮ ਵੱਖ-ਵੱਖ ਵਿਭਾਗਾਂ ਦੇ ਕਲੈਰੀਕਲ ਸਟਾਫ ਅਤੇ ਪਿੰਡਾਂ ਵਿਚ ਮੁਢਲੇ ਤੌਰ ‘ਤੇ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਂਗਣਵਾੜੀ ਵਰਕਰਾਂ ਨੇ ਆਪਣਾ ਕੰਮ 100 ਫੀਸਦੀ ਅਤੇ ਸਮੇਂ ਤੋਂ ਪਹਿਲਾਂ ਨਿਬੇੜ ਦਿੱਤਾ ਹੈ, ਉਨ੍ਹਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ ਹੈ ।
ਇਹ ਵੀ ਪੜ੍ਹੋ 👉ED ਦੀ Raid ਤੋਂ ਮੰਤਰੀ ਮੁੰਡੀਆਂ ਵੱਲੋਂ ਗੰਭੀਰ ਦੋਸ਼; ਪਾਰਟੀ ਬਦਲਣ ਲਈ ਪਾਇਆ ਗਿਆ ਦਬਾਅ!
ਉਨ੍ਹਾਂ ਆਂਗਣਵਾੜੀ ਵਰਕਰਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਰਕਰਾਂ ਦੀ ਮੇਹਨਤ ਸਦਕਾ ਸਰਕਾਰ ਵੱਲੋਂ ਸਕੀਮਾਂ ਨੂੰ ਅਮਲੀ ਜਾਮਾ ਪਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਕੰਮਾਂ ਚ ਮਸ਼ਰੂਫੀਅਤ ਦੇ ਬਾਵਜੂਦ ਵੀ ਇਨ੍ਹਾਂ ਆਂਗਣਵਾੜੀ ਵਰਕਰਾਂ ਨੇ ਆਪਣਾ ਕੰਮ ਤਨਦੇਹੀ ਨਾਲ ਕੀਤਾ ਜਿਹੜਾ ਹੀ ਸ਼ਲਾਘਾਯੋਗ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਸ਼੍ਰੀ ਗੁਰਤਾਰ ਸਿੰਘ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਸ਼੍ਰੀ ਹਰਸ਼ਿਤ ਮਹਿਤਾ ਡੀ.ਐੱਸ.ਐੱਸ.ਓ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪੰਕਜ ਆਦਿ ਹਾਜ਼ਰ ਸਨ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




