Bathinda Vigilance ਵੱਲੋਂ 4000 ਰੁਪਏ ਰਿਸ਼ਵਤ ਲੈਂਦਾ Patwari ਰੰਗੇ ਹੱਥੀਂ ਗ੍ਰਿਫਤਾਰ

0
1197
+1

Bathinda News:ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਉਰੋ ਨੇ ਪਟਵਾਰੀ ਅਮਨਦੀਪ ਸਿੰਘ ਮਾਲ ਹਲਕਾ ਬੋਹਾ ਤਹਿਸੀਲ ਬੁਢਲਾਡਾ ਜਿਲ੍ਹਾ ਮਾਨਸਾ ਨੂੰ 4,000 ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਵਿਰੁੱਧ ਇਹ ਕੇਸ ਬੋਹਾ ਦੇ ਇੱਕ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ Mann Govt ਦਾ ਹੜਤਾਲੀ ਤਹਿਸੀਲਦਾਰਾਂ ਵਿਰੁਧ ਵੱਡਾ Action; ਸ਼ਾਮ ਪੰਜ ਵਜੇਂ ਹੋਣਗੇ ਮੁਅੱਤਲ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਗਾਇਆ ਕਿ ਉਸਦੀ ਭੈਣ ਨੇ ਸਾਲ 2023 ਵਿੱਚ 21 ਮਰਲੇ ਜ਼ਮੀਨ ਖਰੀਦ ਕਰਕੇ ਰਜਿਸਟਰੀ ਕਰਵਾ ਲਈ ਸੀ ਪਰੰਤੂ ਇੰਤਕਾਲ ਦਰਜ ਹੋਣਾ ਬਾਕੀ ਸੀ। ਜਦੋਂ ਉਹ ਇਸ ਜਮੀਨ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੂੰ ਮਿਲਿਆ ਤਾਂ ਉਸਨੇ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ ਉਸ ਕੋਲੋਂ 4,000 ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਜਿਸਦੀ ਉਸਨੇ ਆਪਣੇ ਮੋਬਾਇਲ ਵਿੱਚ ਰਿਕਾਰਡਿੰਗ ਕਰ ਲਈ ਸੀ।

ਇਹ ਵੀ ਪੜ੍ਹੋ Big News: ਸਰਕਾਰ ਨੇ ਤਹਿਸੀਲਦਾਰਾਂ ਦੀ ਥਾਂ ਇੰਨਾਂ ਅਫ਼ਸਰਾਂ ਨੂੰ ਦਿੱਤੀਆਂ ਰਜਿਸਟਰੀ ਦੀਆਂ ਪਾਵਰਾਂ

ਬੁਲਾਰੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਉਕਤ ਪਟਵਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਕੱਦਮੇ ਦੀ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here