Bathinda News: Bathinda Vigilance ਨੇ ਇੱਕ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹੇ ਦੇ ਇੱਕ ਆੜਤੀਏ ਅਤੇ ਪਨਗਰੇਨ ਦੇ ਇੰਸਪੈਕਟਰ ਵਿਰੁਧ ਪਰਚਾ ਦਰਜ਼ ਕੀਤਾ ਹੈ। ਇਹ ਕਾਰਵਾਈ ਇੱਕ ਹੋਰ ਆੜਤੀਏ ਵੱਲੋਂ ਕੀਤੀ ਸਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਇਸ ਵੈਬਸਾਈਟ ਦੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਵਿਜੀਲੈਂਸ ਬਿਉਰੋ ਬਠਿੰਡਾ ਦੇ ਐਸਐਸਪੀ ਦਿਗਵਿਜੇ ਕਪਿਲ ਨੇ ਦਸਿਆ ਕਿ ਇਸ ਸਬੰਧ ਵਿਚ ਇੱਕ ਸ਼ਿਕਾਇਤ ਪ੍ਰਾਪਤ ਹੋਈ ਸੀ ਤੇ ਸਿਕਾਇਤ ਦੀ ਪੜਤਾਲ ਤੋਂ ਬਾਅਦ ਕੇਸ ਦਰਜ਼ ਕੀਤਾ ਗਿਆ ਹੈ। ਮਾਮਲੇ ਦੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਅੱਗੇ ਦਸਿਆ ਕਿ ਕੁੱਝ ਦਿਨ ਪਹਿਲਾਂ ਸਿਕਾਇਤਕਰਤਾ ਆੜ੍ਹਤੀਏ ਰਾਧੇ ਸ਼ਾਮ ਪੁੱਤਰ ਦੁਰਗਾ ਦਾਸ ਵਾਸੀ ਕੋਟਫੱਤਾ ਜ਼ਿਲ੍ਹਾ ਬਠਿੰਡਾ ਨੇ ਐਂਟੀ ਕੁਰੱਪਸ਼ਨ ਹੈਲਪ ਲਾਈਨ ਉੱਪਰ ਇੱਕ ਸ਼ਿਕਾਇਤ ਭੇਜੀ ਸੀ।
ਇਹ ਵੀ ਪੜ੍ਹੋ ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ
ਜਿਸ ਵਿਚ ਦੋਸ਼ ਲਗਾਏ ਗਏ ਸਨ ਕਿ ਉਹ ਆੜਤ ਦੀ ਦੁਕਾਨ ਕਰਦਾ ਹੈ ਤੇ ਪਿਛਲੇ ਸੀਜ਼ਨ ਦੌਰਾਨ ਉਸਦੀ ਆੜਤ ਰਾਹੀਂ ਪਨਗਰੇਨ ਵੱਲੋਂ 22,201 ਗੱਟਾ ਕਣਕ ਦਾ ਖਰੀਦਿਆਂ ਗਿਆ ਸੀ। ਪਨਗਰੇਨ ਦੇ ਇੰਸਪੈਕਟਰ ਭੁਪਿੰਦਰ ਸਿੰਘ ਨੇ ਕ੍ਰਿਸ਼ਨ ਕੁਮਾਰ ਆੜ੍ਹਤੀ ਰਾਹੀਂ ਉਸਦੇ ਕੋਲੋਂ ਆੜਤੀ ਕ੍ਰਿਸ਼ਨ ਕੁਮਾਰ ਦੇ ਰਾਹੀਂ ਇੱਕ ਰੁਪਏ ਪ੍ਰਤੀ ਗੱਟਾ ਕਮਿਸ਼ਨ ਮੰਗਿਆ ਗਿਆ। ਪੈਸੇ ਨਾਂ ਦੇਣ ‘ਤੇ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ, ਜਿਸ ਕਾਰਨ ਮਜਬੂਰਨ ਉਸਨੂੰ 22 ਹਜ਼ਾਰ ਰੁਪਏ ਦੀ ਰਿਸ਼ਵਤ ਦੇਣੀ ਪਈ। ਐਸਐਸਪੀ ਸ਼੍ਰੀ ਕਪਿਲ ਮੁਤਾਬਕ ਸ਼ਿਕਾਇਤ ਦੀ ਡੂੰਘਾਈ ਨਾਲ ਪੜਤਾਲ ਕੀਤੀ ਤੇ ਸਿਕਾਇਤ ਦੇ ਤੱਥ ਸਹੀ ਪਾਏ ਜਾਣ ‘ਤੇ ਇਹ ਪਰਚਾ ਦਰਜ਼ ਕੀਤਾ ਗਿਆ। ਉਨ੍ਹਾਂ ਦਸਿਆ ਕਿ ਮੁਲਜਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







