ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4;ਲੜਕਿਆਂ ਦੇ ਅੰਡਰ-21 ਫੁੱਟਬਾਲ ਮੁਕਾਬਲਿਆਂ ਵਿੱਚ ਬਠਿੰਡਾ ਜੇਤੂ

Date:

spot_img

 👉ਅੰਡਰ-21 ਕੁਸ਼ਤੀ ਦੇ 57 ਕਿਲੋ ਭਾਰ ਵਰਗ ਵਿੱਚ ਜਤਿੰਦਰ ਸਿੰਘ ਭਗਤਾ ਨੇ ਮੱਲਿਆ ਪਹਿਲਾ ਸਥਾਨ
Sports News: ਪੰਜਾਬ ਸਰਕਾਰ ਦੇ ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਜ਼ਿਲ੍ਹਾ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਤੋਂ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਅਤੇ ਵੱਖ-ਵੱਖ ਖੇਡਾਂ ਵਿੱਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਬਰਾੜ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਲੜਕਿਆਂ ਦੇ ਅੰਡਰ-21 ਫੁੱਟਬਾਲ ਮੁਕਾਬਲਿਆਂ ਵਿੱਚ ਬਠਿੰਡਾ ਨੇ ਪਹਿਲਾ ਸਥਾਨ, ਤਲਵੰਡੀ ਨੇ ਦੂਜਾ ਅਤੇ ਗੁਰਥਰੀ ਨੇ ਤੀਜਾ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ Ludhiana ‘ਚ ਸਾਬਕਾ ਸਰਪੰਚ ਦੇ ਕ.ਤ.ਲ ਕਾਂਡ ਦਾ ਹੋਇਆ ਪਰਦਾਫ਼ਾਸ; ਨਿਕਲਿਆ ਪ੍ਰਵਾਰਕ ਜਮੀਨੀ ਵਿਵਾਦ !

ਇਸੇ ਤਰ੍ਹਾਂ ਅੰਡਰ-21 ਕੁਸ਼ਤੀ ਦੇ 57 ਕਿਲੋ ਭਾਰ ਵਰਗ ਵਿੱਚ ਜਤਿੰਦਰ ਸਿੰਘ ਭਗਤਾ ਨੇ ਪਹਿਲਾ, ਰਾਮ ਸਿੰਘ ਪਿੰਡ ਨਰੂਆਣਾ ਨੇ ਦੂਜਾ ਅਤੇ ਰਣਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਕੁਸ਼ਤੀ ਦੇ 61 ਕਿਲੋ ਭਾਰ ਵਰਗ ਵਿੱਚ ਅਰਮਾਨਦਿਲ ਸਿੰਘ ਭਗਤਾ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ 65 ਕਿਲੋ ਭਾਰ ਵਰਗ ਵਿੱਚ ਰਣਪ੍ਰਤਾਪ ਸਿੰਘ ਭਗਤਾ ਨੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕੀਤੀ। 70 ਕਿਲੋ ਭਾਰ ਵਰਗ ਵਿੱਚ ਰਣਦੀਪ ਸਿੰਘ ਭਗਤਾ ਨੇ ਪਹਿਲਾ ਅਤੇ ਰਹਿਮਾਨ ਸਿੰਘ ਪਿੰਡ ਭਗਤਾ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 74 ਕਿਲੋ ਭਾਰ ਵਰਗ ਵਿੱਚ ਰਾਜ ਅਲੀ ਪਿੰਡ ਘੁੱਦਾ ਨੇ ਪਹਿਲਾ ਅਤੇ ਅਰਸ਼ਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ 👉Employees Bonus: ਕਰਮਚਾਰੀਆਂ ਦੇ ਖਾਤਿਆਂ ‘ਚ ਆਉਣਗੇ ਬੋਨਸ ਦੇ 32,000 ਰੁਪਏ

ਗਤਕੇ ਦੇ ਅੰਡਰ-14 ਮੁਕਾਬਲਿਆਂ ਵਿੱਚ ਸੰਗਤ ਨੇ ਪਹਿਲਾ ਅਤੇ ਤਲਵੰਡੀ ਸਾਬੋ ਨੇ ਦੂਜਾ ਸਥਾਨ ਹਾਸਲ ਕੀਤਾ। ਫ੍ਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਗਿੱਲ ਕਲਾਂ ਨੇ ਪਹਿਲਾ, ਤਲਵੰਡੀ ਸਾਬੋ ਨੇ ਦੂਜਾ ਅਤੇ ਸੰਗਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਿੰਗਲ ਸੋਟੀ ਟੀਮ ਮੁਕਾਬਲੇ ਵਿੱਚ ਗਿੱਲ ਕਲਾਂ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਵਿਅਕਤੀਗਤ ਪ੍ਰਦਰਸ਼ਨ ਵਿੱਚ ਮੱਲ ਵਾਲਾ ਨੇ ਪਹਿਲਾ ਅਤੇ ਗਿੱਲ ਕਲਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਜ਼ਿਲ੍ਹਾ ਖੇਡ ਅਫ਼ਸਰ ਸ. ਰੁਪਿੰਦਰ ਸਿੰਘ ਬਰਾੜ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਮੁੱਖ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਨਾ ਅਤੇ ਉਭਰ ਰਹੀਆਂ ਖੇਡ ਪ੍ਰਤਿਭਾਵਾਂ ਨੂੰ ਅੱਗੇ ਵਧਣ ਲਈ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੌਰਾਨ ਖਿਡਾਰੀਆਂ ਵੱਲੋਂ ਦਿਖਾਇਆ ਜਾ ਰਿਹਾ ਜੋਸ਼ ਅਤੇ ਉਤਸ਼ਾਹ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਵਧੀਆ ਸੰਕੇਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

ਕਿਸਾਨਾਂ ਦੀ ਅਨੋਖੀ ਮੰਗ, CM ਲੱਭ ਕੇ ਦੇਣ ਲਾੜੀ..!

ਵਿਆਹ ਲਈ ਸਰਕਾਰ ਕੋਲੋਂ ਨੌਕਰੀ, ਪੈਸੇ ਜਾਂ ਘਰ ਦੀ...

ਪੰਜਾਬ ਦੇ ਇਸ ਜ਼ਿਲ੍ਹੇ ‘ਚ ਪੰਜ ਜਾਂ ਵੱਧ ਲੋਕਾਂ ਦੇ ਇਕੱਠ ’ਤੇ ਲੱਗੀ ਪਾਬੰਦੀ

ਜੇ ਤੁਸੀਂ ਮਾਨਸਾ ਜ਼ਿਲ੍ਹੇ ਵਿੱਚ ਰਹਿੰਦੇ ਹੋ ਤਾਂ ਇਹ...

ਖੰਡ ਮਗਰੋਂ ਹੁਣ ਸਰ੍ਹੋਂ ਦੇ ਤੇਲ ਦੇ ਰੇਟਾਂ ਨੇ ਛੁਹਿਆ ਆਸਮਾਨ

ਜੇਕਰ ਤੁਹਾਨੂੰ ਲੱਗਦਾ ਹੈ ਕਿ ਹਰ ਮਹੀਨੇ ਘਰ ਦਾ...