Bathinda News: ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਇੱਥੇ ਕਰਵਾਇਆ ਗਿਆ ਤਿੰਨ ਰੋਜ਼ਾ 18ਵਾਂ ਵਿਰਾਸਤੀ ਮੇਲਾ ਯਾਦਗਾਰੀ ਹੋ ਨਿਬੜਿਆ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਨੀਲ ਗਰਗ, ਹਰਿਮੰਦਰ ਸਿੰਘ ਬਰਾੜ ਜੁਆਇੰਟ ਸੈਕਟਰੀ ਆਮ ਆਦਮੀ ਪਾਰਟੀ ਪੰਜਾਬ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਚੇਅਰਮੈਨ ਆਬਕਾਰੀ ਅਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਸ੍ਰ ਅਜੈਬ ਸਿੰਘ ਭੱਟੀ, ਗੁਰਪ੍ਰੀਤ ਸਿੰਘ ਮਲੂਕਾ ਤੇ ਸ਼੍ਰੀਮਤੀ ਪਰਮਪਾਲ ਕੌਰ ਮਲੂਕਾ ਆਦਿ ਸ਼ਖਸ਼ੀਅਤਾਂ ਵਿਸ਼ੇਸ਼ ਤੌਰ ਤੇ ਬਿਰਾਜਮਾਨ ਰਹੀਆਂ।ਇਸ ਮੌਕੇ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਇਹ 18ਵਾਂ ਵਿਰਾਸਤੀ ਮੇਲਾ ਸਭ ਧਰਮਾਂ ਦੇ ਲੋਕਾਂ ਨੂੰ ਬਰਾਬਰ ਲੈ ਕੇ ਚੱਲਣ ਦਾ ਪ੍ਰਤੀਕ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਲਗਾਏ ਜਾਂਦੇ ਇਸ ਤਰ੍ਹਾਂ ਦੇ ਮੇਲੇ ਨੌਜਵਾਨ ਪੀੜ੍ਹੀ ਨੂੰ ਪੁਰਾਣੀ ਵਿਰਾਸਤ ਤੋਂ ਜਾਣੂੰ ਕਰਵਾਉਣ ਦੇ ਨਾਲ-ਨਾਲ ਇਸ ਦੀ ਸਾਂਭ-ਸੰਭਾਲ ਲਈ ਸਹਾਈ ਹੁੰਦੇ ਹਨ।
ਇਹ ਵੀ ਪੜ੍ਹੋ ਪੁਲਿਸ ਦੀ ਵਰਦੀ ਪਾ ਕੇ ਨਸ਼ਾ ਤਸਕਰੀ ਕਰਨ ਵਾਲੀ ਮਹਿਲਾ ‘ਨਸ਼ਾ ਤਸਕਰ’ ਚਾਰ ਸਾਥੀਆਂ ਸਹਿਤ ਗ੍ਰਿਫਤਾਰ, 5.2 ਕਿਲੋਂ ਹੈਰੋਇਨ ਬਰਾਮਦ
ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰੀਜ ਡਿਵੈਲਪਮੈਂਟ ਬੋਰਡ ਨੀਲ ਗਰਗ ਨੇ ਕਿਹਾ ਕਿ ਇਹੋ ਜਿਹੇ ਮੇਲੇ ਦੇਸ਼ ਨੂੰ ਇੱਕਜੁਟਤਾ ਅਤੇ ਆਪਸ ਵਿੱਚ ਭਾਈਚਾਰਕ ਸਾਂਝ ਪੈਦਾ ਕਰਨ ਵਿੱਚ ਵੀ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹਨ। ਚੇਅਰਮੈਨ ਆਬਕਾਰੀ ਅਤੇ ਕਰ ਵਿਭਾਗ ਅਨਿਲ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਹਰ ਸੰਭਵ ਯਤਨ ਕਰ ਰਹੀ ਹੈ।ਚੇਅਰਮੈਨ ਜਤਿੰਦਰ ਸਿੰਘ ਭੱਲਾ ਨੇ ਮੇਲੇ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਇੱਥੇ ਵੀ ਵਧੀਆ ਪੜ੍ਹਾਈ ਕਰਵਾਕੇ ਵਧੀਆ ਨੌਕਰੀ ਪ੍ਰਾਪਤ ਕਰਨ ਦੇ ਨਾਲ-ਨਾਲ ਹੋਰਨਾਂ ਨੂੰ ਵੀ ਰੋਜ਼ਗਾਰ ਦੇਣ ਦੇ ਕਾਬਲ ਬਣਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮੇਲੇ ਵਿੱਚ ਪਹੁੰਚੇ ਵੱਖ-ਵੱਖ ਕਲਾਕਾਰਾਂ ਦੀ ਸਾਫ਼-ਸੁਥਰੀ ਗਾਇਕੀ ਵੀ ਸਾਨੂੰ ਆਪਸੀ ਭਾਈਚਾਰੇ ਨਾਲ ਜੋੜਨ ਤੇ ਸਮਾਜ ਲਈ ਪ੍ਰੇਰਣਾ ਦਾ ਸ੍ਰੋਤ ਹੈ।ਇਸ ਤਿੰਨ ਦਿਨਾਂ ਵਿਰਾਸਤੀ ਮੇਲੇ ਦੌਰਾਨ ਕਵੀਸਰੀ, ਕਵੀ ਦਰਬਾਰ, ਦੇਸ਼ੀ ਖੇਡਾਂ, ਰੱਸਾ-ਕਸੀ, ਮੁਗਦਰ ਚੁੱਕਣਾ, ਸ਼ਮੀ, ਲੁੱਡੀ, ਭੰਗੜਾ, ਘੋਲ ਤੇ ਬਾਜ਼ੀ ਤੋਂ ਇਲਾਵਾ ਮਲਵਈ ਗਿੱਧਾ ਵੀ ਪੇਸ਼ ਗਿਆ ਜੋ ਕਿ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਰਿਹਾ।
ਇਹ ਵੀ ਪੜ੍ਹੋ ਪਾਰਕ ’ਚ ਤੜਕਸਾਰ ਨੌਜਵਾਨ ਲੜਕੇ-ਲੜਕੀ ਦੀਆਂ ਲਾ.ਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ
ਇਸ ਮੌਕੇ ਵੱਖ-ਵੱਖ ਕਲਾਕਾਰਾਂ ਵੱਲੋਂ ਆਪਣੇ ਫ਼ਨ ਦਾ ਮੁਜ਼ਾਹਰਾ ਕਰਦਿਆਂ ਸ੍ਰੋਤਿਆਂ ਨੂੰ ਕੀਲੀ ਰੱਖਿਆ।ਇਸ ਮੌਕੇ ਮਾਲਵਾ ਹੈਰੀਟੇਜ ਅਤੇ ਸੱਭਿਆਚਾਰਕ ਫਾਊਂਡੇਸ਼ਨ ਵੱਲੋਂ ਵਿਰਾਸਤੀ ਮੇਲੇ ਵਿੱਚ ਪਹੁੰਚੀਆਂ ਪ੍ਰਮੁੱਖ ਸ਼ਖਸ਼ੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਪ੍ਰਧਾਨ ਹਰਵਿੰਦਰ ਸਿੰਘ ਖਾਲਸਾ, ਚੇਅਰਮੈਨ ਮੇਲਾ ਕਮੇਟੀ ਚਮਕੌਰ ਮਾਨ, ਸੀਨੀਅਰ ਮੀਤ ਪ੍ਰਧਾਨ ਇੰਦਰਜੀਤ ਸਿੰਘ, ਕਨਵੀਨਰ ਰਾਮ ਪ੍ਰਕਾਸ਼ ਜਿੰਦਲ, ਪ੍ਰਧਾਨ ਗੁਰਅਵਤਾਰ ਸਿੰਘ ਗੋਗੀ, ਵਾਇਸ ਪ੍ਰਧਾਨ ਬਲਦੇਵ ਸਿੰਘ ਚਾਹਲ, ਸੁਖਦੇਵ ਗਰੇਵਾਲ, ਅਮਰਦੀਪ ਰਾਜਨ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸਾਬਕਾ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਪ੍ਰਿਥੀਪਾਲ ਜਲਾਲ, ਸਪੋਰਟਕਿੰਗ ਤੋਂ ਸ੍ਰੀ ਰਜਿੰਦਰ ਪਾਲ, ਰਾਜਨ ਗਰਗ, ਇਕਬਾਲ ਬਬਲੀ ਢਿੱਲੋਂ, ਜਸਵੀਰ ਸਿੰਘ ਬਰਾੜ ਸਾਬਕਾ ਚੇਅਰਮੈਨ, ਜਗਜੀਤ ਸਿੰਘ ਧਨੌਲਾ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਮੌਜੂਦ ਰਹੀਆਂ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਯਾਦਗਾਰੀ ਹੋ ਨਿਬੜਿਆ ਬਠਿੰਡਾ ਦਾ 18ਵਾਂ ਵਿਰਾਸਤੀ ਮੇਲਾ, ਕਲਾਕਾਰਾਂ ਨੇ ਪੇਸ਼ਕਾਰੀਆਂ ਨਾਲ ਕੀਲੇ ਸ੍ਰੋਤੇ"