WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਨਸ਼ਿਆਂ ਦੀ ਰੋਕਥਾਮ ਤੇ ਜਾਗਰੂਕਤਾ ਲਈ ਬਠਿੰਡਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਵਿਲੱਖਣ ਪਹਿਲ ਕਦਮੀ

ਨਵੇਂ ਸਾਲ ਦੇ ਪਹਿਲੇ ਹਫ਼ਤੇ ਬੱਚਿਆਂ ਤੇ ਨੌਜਵਾਨਾਂ ਦੇ ਕਰਵਾਏ ਜਾਣਗੇ ਪਤੰਗਬਾਜ਼ੀ ਮੁਕਾਬਲੇ
ਬਠਿੰਡਾ, 29 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਸਬੰਧੀ ਵਿੱਢੀ ਗਈ ਮੁਹਿੰਮ ਤਹਿਤ ਬਠਿੰਡਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਨਵੇਂ ਸਾਲ ਦੇ ਪਹਿਲੇ ਹਫ਼ਤੇ ਬੱਚਿਆਂ ਤੇ ਨੌਜਵਾਨਾਂ ਦੇ ਪਤੰਗਬਾਜ਼ੀ ਮੁਕਾਬਲੇ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧ ਵਿਚ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਕਮੇਟੀ ਦੀ ਹੋਈ ਮੀਟਿੰਗ ਵਿਚ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਐਸਐਸਪੀ ਹਰਮਨਬੀਰ ਸਿੰਘ ਗਿੱਲ ਵੀ ਪੁੱਜੇ ਹੋਏ ਸਨ।

ਕਾਂਗਰਸੀ ਵਿਧਾਇਕ ਪਰਗਟ ਸਿੰਘ ਦੀ ਸਪੀਕਰ ਸੰਧਵਾਂ ਨੂੰ ਬੇਨਤੀ, ਮੁੜ ਤੋਂ ਬੁਲਾਓ ਸ਼ੈਸ਼ਨ

ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਖੇਡ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਖੇਡ ਮੈਦਾਨਾਂ ਤੇ ਪਾਰਕਾਂ ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਹਿੱਤ ਵਾਲੀਬਾਲ ਤੇ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਜਾਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਕੋਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲਾਂ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਇਸ ਸਬੰਧ ਵਿਚ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਕਿਹਾ ਗਿਆ।

ਪੰਜਾਬ ਭਾਜਪਾ ਨੇ ਸਵਾ ਦਰਜ਼ਨ ਜ਼ਿਲ੍ਹਾ ਪ੍ਰਧਾਨਾਂ ਨੂੰ ਬਦਲਿਆਂ, ਜਾਖ਼ੜ ਵਲੋਂ ਨਵੀਂ ਲਿਸਟ ਜਾਰੀ

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਵੇਂ ਸਾਲ ਦੇ ਪਹਿਲੇ ਹਫ਼ਤੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਬੱਚਿਆਂ ਅਤੇ ਨੌਜਵਾਨਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾਣਗੇ, ਇਨ੍ਹਾਂ ਪਤੰਗਾਂ ਤੇ ਨਸ਼ਿਆਂ ਦੇ ਖਿਲਾਫ਼ ਸਲੋਗਨ ਆਦਿ ਵੀ ਲਿਖੇ ਹੋਣਗੇ ਜੋ ਕਿ ਨੋਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ।ਉਨ੍ਹਾਂ ਇਹ ਵੀ ਕਿਹਾ ਕਿ ਪਤੰਗਬਾਜ਼ੀ ਦੇ ਮੁਕਾਬਲੇ ਚ ਸ਼ਾਮਲ ਹੋਣ ਲਈ ਪੁਲਿਸ ਵਿਭਾਗ ਵਲੋਂ ਇੱਕ ਪੋਰਟਲ ਜਾਰੀ ਕੀਤਾ ਜਾਵੇਗਾ ਜਿਸ ਤੇ ਚਾਹਵਾਨ ਵਿਅਕਤੀ ਆਨਲਾਇਨ ਰਜਿਸਟੇਰਸ਼ਨ ਕਰਵਾ ਸਕਣਗੇ।

ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਮੁੜ ਜਾਰੀ ਕੀਤੇ ਸਮਨ, 30 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ

ਉਨ੍ਹਾਂ ਕਿਹਾ ਕਿ ਪਤੰਗ ਤੇ ਡੋਰ ਪੁਲਿਸ ਵਿਭਾਗ ਵਲੋਂ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਬੀੜ ਤਲਾਬ ਤੇ ਹੋਰ ਅਜਿਹੀਆਂ ਬਸਤੀਆਂ ਚ ਪੁਲਿਸ ਵਿਭਾਗ ਵਲੋਂ ਲਗਾਤਾਰ ਵਿਸ਼ੇਸ਼ ਨਜ਼ਰਸਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਕਿਸੇ ਵੀ ਨਸ਼ੇ ਦੇ ਸੌਦਾਗਰ ਨੂੰ ਕਿਸੇ ਵੀ ਕੀਮਤ ਤੇ ਨਹੀਂ ਬਖ਼ਸ਼ੇਗੀ। ਮੀਟਿੰਗ ਵਿਚ ਐਸਪੀ ਅਜੈ ਗਾਂਧੀ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਮੈਡਮ ਬਲਜੀਤ ਕੌਰ, ਸਹਾਇਕ ਕਮਿਸ਼ਨਰ ਜਨਰਲ ਪੰਕਜ ਕੁਮਾਰ, ਡਾ. ਅਰੁਣ ਬਾਂਸਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਮਨਿਸਟਰੀਅਲ ਕਾਮਿਆ ਵੱਲੋ ਸਰਕਾਰ ਵਿਰੁੱਧ ਸੰਘਰਸ ਦਾ ਐਲਾਨ

punjabusernewssite

ਬੱਚਿਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਜਾਵੇ ਲਿਆ : ਡਿਪਟੀ ਕਮਿਸ਼ਨਰ

punjabusernewssite

ਨਰਮੇ ਦੇ ਮੁਆਵਜੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ

punjabusernewssite