Bathinda News: ਬਠਿੰਡਾ ਜ਼ਿਲ੍ਹੇ ਦੇ ਕਸਬਾ ਮੋੜ ਮੰਡੀ ਦੀ ਧੀ ਤਾਨੀਆ ਨੇ ਹਿਮਾਚਲ ਪ੍ਰਦੇਸ਼ ਜੁਡੀਸ਼ਲ ਸਰਵਿਸਿਜ਼ ਪ੍ਰੀਖਿਆ ਦੇ ਐਲਾਨੇ ਨਤੀਜਿਆਂ ’ਚ ਅੱਠਵਾਂ ਰੈਂਕ ਹਾਸਲ ਕਰਕੇ ਜੱਜ ਬਣਨ ਦਾ ਮਾਣ ਪ੍ਰਾਪਤ ਕੀਤਾ। ਬਠਿੰਡਾ ਬਾਰ ਐਸੋਸੀਏਸ਼ਨ ਦੀ ਮੈਂਬਰ ਰਹੀ ਤਾਨੀਆ ਦੀ ਇਸ ਪ੍ਰਾਪਤੀ ‘ਤੇ ਮੋੜ ਮੰਡੀ ਤੋਂ ਇਲਾਵਾ ਬਠਿੰਡਾ ਦੇ ਲੋਕਾਂ ਨੂੰ ਵੀ ਵੱਡਾ ਮਾਣ ਹਾਸਲ ਹੋ ਰਿਹਾ, ਜਿਸਨੇ ਪੂਰੇ ਇਲਾਕੇ ਵਿਚ ਜ਼ਿਲ੍ਹੇ ਅਤੇ ਪੰਜਾਬ ਸੂਬੇ ਦਾ ਨਾਮ ਵੀ ਰੋਸ਼ਨ ਕੀਤਾ ਹੈ। ਤਾਨੀਆ ਨੇ ਆਪਣੀ ਸਫਲਤਾ ਦਾ ਸੇਹਰਾ ਆਪਣੇ ਪਿਤਾ ਰਾਕੇਸ ਕੁਮਾਰ ਅਤੇ ਮਾਤਾ ਰੇਖਾ ਰਾਣੀ ਨੂੰ ਦਿੱਤਾ ਹੈ। ਨਤੀਜੇ ਦੀ ਖ਼ਬਰ ਮਿਲਦਿਆਂ ਹੀ ਉਸ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ।ਬਠਿੰਡਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਤਾਨੀਆ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਮੌੜ ਮੰਡੀ ਦਾ ਨਾਮ ਸਾਰੇ ਦੇਸ਼ ਵਿਚ ਰੌਸ਼ਨ ਕੀਤਾ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ
ਜਿਕਰਯੋਗ ਹੈ ਕਿ ਇਸ ਵਾਰ ਦੀ ਪ੍ਰੀਖਿਆ ਵਿਚ 425 ਉਮੀਦਵਾਰਾਂ ਨੇ ਲਿਖਤੀ ਪੇਪਰ ਪਾਸ ਕੀਤਾ ਸੀ, ਜਿਨ੍ਹਾਂ ਵਿਚੋਂ 63 ਨੂੰ ਇੰਟਰਵਿਊ ਲਈ ਚੁਣਿਆ ਗਿਆ। ਅੰਤ ਵਿੱਚ 21 ਵਿਦਿਆਰਥੀਆਂ ਦੀ ਚੋਣ ਜੱਜ ਬਣਨ ਲਈ ਹੋਈ ਜਿਸ ’ਚ ਤਾਨੀਆ ਅੱਠਵੇਂ ਸਥਾਨ ’ਤੇ ਰਹੀ।ਤਾਨੀਆ ਨੇ ਆਪਣੀ ਮੁੱਢਲੀ ਪੜ੍ਹਾਈ ਐਮ.ਐਸ.ਡੀ. ਸਕੂਲ ਮੌੜ ਤੋਂ, ਦਸਵੀਂ ਤੇ ਬਾਰਹਵੀਂ ਸੇਂਟ ਜੇਵੀਅਰ ਸਕੂਲ ਬਠਿੰਡਾ ਤੋਂ ਕੀਤੀ। ਉਸ ਵਲੋਂ ਐਲ.ਐਲ.ਬੀ. ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਕੀਤੀ ਅਤੇ ਇਸ ਸਮੇਂ ਤਾਨੀਆ ਐਲ.ਐਲ.ਐਮ. ਕਰ ਰਹੀ ਹੈ। ਤਾਨੀਆ ਨੇ ਕਿਹਾ ਕਿ ਬਚਪਨ ਤੋਂ ਹੀ ਉਸਦਾ ਸੁਪਨਾ ਜੱਜ ਬਣ ਕੇ ਸਮਾਜ ਨੂੰ ਇਨਸਾਫ਼ ਦਿਉਣਾ ਸੀ।ਇਸ ਸਫਲਤਾ ’ਤੇ ਮੌੜ ਮੰਡੀ ਦੇ ਧਾਰਮਿਕ, ਸਮਾਜ ਸੇਵੀ ਤੇ ਵਪਾਰਕ ਵਰਗਾਂ ਵੱਲੋਂ ਤਾਨੀਆ ਅਤੇ ਉਸ ਦੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਗਈਆਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













