Bathinda News: ਬਠਿੰਡਾ ਦੇ ਪਹਿਲੇ ਨਾਗਰਿਕ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਅੱਜ ਮੰਗਲਵਾਰ ਨੂੰ ਭਾਰਤ ਦੀ ਪਹਿਲੀ ਨਾਗਰਿਕ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਦਾ ਸ਼ਹਿਰ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਮਾਣਯੋਗ ਰਾਸ਼ਟਰਪਤੀ ਕੇਂਦਰੀ ਯੂਨੀਵਰਸਿਟੀ ਆਫ ਪੰਜਾਬ ਅਤੇ ਏਮਜ਼ ਬਠਿੰਡਾ ਦੇ ਕਨਵੋਕੇਸ਼ਨ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਆਏ ਸਨ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦਾ ਸ਼ਾਨਦਾਰ ਸਵਾਗਤ
ਮੇਅਰ ਸ਼੍ਰੀ ਮਹਿਤਾ ਨੇ ਮਾਣਯੋਗ ਰਾਸਟਰਪਤੀ ਦੀ ਬਠਿੰਡਾ ਆਮਦ ’ਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹਨਾਂ ਦਾ ਇਹ ਦੌਰਾ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਬਠਿੰਡਾ ਨੂੰ ਉੱਭਰ ਰਹੇ ਵਿਦਿਅਕ ਹੱਬ ਵਜੋਂ ਮਜ਼ਬੂਤ ਕਰਨ ਲਈ ਬਹੁਤ ਮਹੱਤਵਪੂਰਨ ਹੈ। ਆਪਣੀ ਫੇਰੀ ਦੌਰਾਨ, ਰਾਸ਼ਟਰਪਤੀ ਨੇ ਦੋਵਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ, ਖੋਜ ਅਤੇ ਸਿਹਤ ਸੰਭਾਲ ਦੀ ਮਹੱਤਤਾ ਬਾਰੇ ਦੱਸਿਆ। ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਬਠਿੰਡਾ ਸ਼ਹਿਰ ਨੂੰ ਰਾਸ਼ਟਰਪਤੀ ਦੀ ਮੇਜ਼ਬਾਨੀ ਦਾ ਮਾਣ ਹਾਸਲ ਹੋਇਆ ਹੈ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੇ ਦੌਰੇ ਨੂੰ ਸਫ਼ਲ ਤੇ ਸੁਚਾਰੂ ਢੰਗ ਨਾਲ ਕਰਨ ਲਈ ਤਿਆਰੀਆਂ ਕੀਤੀਆਂ, ਜਿਸਦੇ ਲਈ ਉਹ ਵਧਾਈ ਦੇ ਪਾਤਰ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਬਠਿੰਡਾ ਦੇ ਪਹਿਲੇ ਨਾਗਰਿਕ ਮੇਅਰ ਪਦਮਜੀਤ ਮਹਿਤਾ ਨੇ ਦੇਸ ਦੇ ਪਹਿਲੇ ਨਾਗਰਿਕ ਰਾਸਟਰਪਤੀ ਦਾ ਬਠਿੰਡਾ ਪੁੱਜਣ ’ਤੇ ਕੀਤਾ ਸਵਾਗਤ"