ਐਸ.ਐਸ.ਡੀ ਪ੍ਰੋਫੈਸ਼ਨਲ ਕਾਲਜ ਦਾ ਬੀ.ਕਾਮ ਭਾਗ-ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

Date:

spot_img

ਬਠਿੰਡਾ, 10 ਅਗਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਹਾਲ ਹੀ ਵਿੱਚ ਐਲਾਨੇ ਗਏ ਬੀ.ਕਾਮ ਭਾਗ-ਤੀਜਾ ਦੇ ਨਤੀਜਿਆਂ ਵਿੱਚ ਐਸ.ਐਸ.ਡੀ ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਵਿੱਚ ਬੀ.ਕਾਮ ਭਾਗ-ਤੀਜਾ ਦੇ ਵਿਦਿਆਰਥੀ ਦੀਪਾਂਸ਼ੂ ਕਾਂਸਲ ਨੇ 72% ਅੰਕ ਪ੍ਰਾਪਤ ਕਰਕੇ ਪਹਿਲਾ, ਗੌਰਵ ਬਾਂਸਲ ਨੇ 70% ਅੰਕ ਹਾਸਿਲ ਕਰਕੇ ਦੂਜਾ ਅਤੇ ਅਰਾਧਨਾ ਨੇ 69% ਅੰਕ ਹਾਸਿਲ ਕਰਕੇ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ।

ਟੈਕਸੀ ਚਾਲਕ ਦਾ ਕ+ਤਲ ਕਰਕੇ ਲੁਟੇਰੇ ਕਾਰ ਖੋਹ ਕੇ ਹੋਏ ਫ਼ਰਾਰ

ਕਾਲਜ ਪ੍ਰਧਾਨ ਇੰਜ. ਭੂਸ਼ਣ ਕੁਮਾਰ ਜਿੰਦਲ, ਸਕੱਤਰ ਪਰਦੀਪ ਮੰਗਲਾ ਅਤੇ ਕਾਲਜ ਡਾਇਰੈਕਟਰ ਪ੍ਰੋ. ਐਨ.ਕੇ.ਗੋਸਾਈਂ ਨੇ ਵਿਦਿਆਰਥੀਆਂ ਦੇ ਚੰਗੇ ਨਤੀਜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਰੋਹ ਮੌਕੇ ਇਹਨਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ। ਕਾਲਜ ਦੇ ਵਾਇਸ ਪ੍ਰਿੰਸੀਪਲ ਅੰਸ਼ਦੀਪ ਕੌਰ ਬਰਾੜ ਅਤੇ ਵਿਭਾਗ ਦੇ ਮੁਖੀ ਪ੍ਰੋ ਯਾਦਵਿੰਦਰ ਕੌਰ ਨੇ ਵਿਦਿਆਰਥੀਆਂ ਦੇ ਚੰਗੇ ਨਤੀਜਿਆਂ ਦੀ ਸ਼ਲਾਘਾ ਕਰਦਿਆਂ ਉਹਨਾਂ ਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

spot_img
spot_img

Share post:

Popular

More like this
Related

ਪ੍ਰਾਈਵੇਟ ਏਜੰਟ ਰਾਹੀਂ 5,000 ਰੁਪਏ ਰਿਸ਼ਵਤ ਲੈਂਦਾ ਇੱਕ ਹੋਰ ਪਟਵਾਰੀ ਵਿਜੀਲੈਂਸ ਦੇ ਅੜਿੱਕੇ ਚੜਿਆ

Jalandhar News : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ...