WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਫ਼ਿਰੋਜ਼ਪੁਰ

ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ

ਫਿਰੋਜ਼ਪੁਰ, 12 ਜਨਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ਨੂੰ ਇਲਾਕੇ ਦੇ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬੀਡੀਪੀਓ ਨੂੰ ਜਾਂਚ ਉਪਰੰਤ ਰਿਸ਼ਵਤਾਂ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਬਲਾਕ ਮਮਦੋਟ ਦੇ ਪਿੰਡ ਕੋਠੇ ਕਿੱਲੀ ਵਾਲੇ ਦੇ ਸਰਪੰਚ ਪਿੱਪਲ ਸਿੰਘ, ਪਿੰਡ ਮੁਹੰਮਦ ਖਾਨ ਨਿਆਜੀਆਂ ਦੇ ਸਰਪੰਚ ਪ੍ਰਗਟ ਸਿੰਘ, ਪਿੰਡ ਗੱਟੀ ਮਸਤਾਨ ਨੰਬਰ 2 ਦੇ ਸਰਪੰਚ ਅਨੋਖ ਸਿੰਘ, ਪਿੰਡ ਚੱਕ ਅਮਰੀਕ ਸਿੰਘ ਵਾਲਾ ਦੀ ਸਰਪੰਚ ਪਰਮਜੀਤ ਕੌਰ ਦੇ ਪਤੀ ਗੁਰਬਚਨ ਸਿੰਘ, ਗੱਟੀ ਮਸਤਾ ਨੰਬਰ-01 ਪਿੰਡ ਦੇ ਸਰਪੰਚ ਸਰਜੀਤ ਸਿੰਘ ਅਤੇ ਪਿੰਡ ਕੋਟ ਬਿਸ਼ਨ ਸਿੰਘ ਮਾਨਾਵਾਲਾ ਦੇ ਸਰਪੰਚ ਪਰਮਜੀਤ ਸਿੰਘ ਨੇ ਤਫ਼ਤੀਸ਼ੀ ਅਫ਼ਸਰ ਅੱਗੇ ਬਿਆਨ ਦਿੱਤਾ ਕਿ ਉਕਤ ਬੀ.ਡੀ.ਪੀ.ਓ. ਬਲਾਕ ਦੀਆਂ ਪੰਚਾਇਤਾਂ ਦੇ ਕੰਮ ਕਰਵਾਉਣ ਤੋਂ ਪਹਿਲਾਂ ਅਤੇ ਕੰਮ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਤੋਂ ਰਿਸ਼ਵਤਾਂ ਲੈਂਦਾ ਸੀ।

10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਜਗਜੀਤ ਗ੍ਰਿਫਤਾਰ, ਸਹਾਇਕ ਫਰਾਰ

ਉਨ੍ਹਾਂ ਅੱਗੇ ਹੋਰ ਦੋਸ਼ ਲਾਇਆ ਕਿ ਜੇਕਰ ਉਸ ਨੂੰ ਰਿਸ਼ਵਤ ਨਹੀਂ ਸੀ ਦਿੱਤੀ ਜਾਂਦੀ ਤਾਂ ਉਹ ਪਿੰਡ ਦੇ ਕੰਮਾਂ ਸਬੰਧੀ ਮਨਜ਼ੂਰੀਆਂ ਦੇਣ ਵਿੱਚ ਦੇਰੀ ਕਰਦਾ ਸੀ।ਪੜਤਾਲ ਦੌਰਾਨ ਰਿਕਾਰਡ ਵਿੱਚ ਇਹ ਵੀ ਸਾਹਮਣੇ ਆਇਆ ਕਿ ਪਿੰਡ ਬਸਤੀ ਦੂਲਾ ਸਿੰਘ ਵਿਖੇ ਜ਼ੀਰੋ ਲਾਈਨ ’ਤੇ ਕੀਤੇ ਗਏ ਕੰਮਾਂ ਦੀ ਅਦਾਇਗੀ ਕਰਨ ਬਦਲੇ ਸਰਪੰਚ ਜਸਵੰਤ ਸਿੰਘ ਨੇ ਉਕਤ ਬੀਡੀਪੀਓ ਸਰਬਜੀਤ ਸਿੰਘ ਦੇ ਮੋਬਾਈਲ ’ਤੇ ਆਪਣੇ ਆਈ.ਸੀ.ਆਈ.ਸੀ.ਆਈ. ਬੈਂਕ ਦੇ ਖਾਤੇ ਤੋਂ ਗੂਗਲ ਪੇਅ ਰਾਹੀਂ ਦੋ ਵਾਰੀ ਕ੍ਰਮਵਾਰ 30,000 ਰੁਪਏ ਅਤੇ 5,000 ਰੁਪਏ ਰਿਸ਼ਵਤ ਟਰਾਂਸਫਰ ਕੀਤੀ ਸੀ। ਉਕਤ ਸਰਪੰਚ ਨੇ ਅੱਗੇ ਇਹ ਵੀ ਦੋਸ਼ ਲਾਇਆ ਕਿ ਉਸ ਨੇ ਹਾਲ ਹੀ ਵਿੱਚ ਪਿੰਡ ‘ਚ ਵਿਕਾਸ ਕਾਰਜ ਮੁਕੰਮਲ ਕਰਨ ਬਦਲੇ ਬੀਡੀਪੀਓ ਦੇ ਉਸੇ ਖਾਤੇ ਵਿੱਚ 10 ਹਜ਼ਾਰ ਰੁਪਏ ਹੋਰ ਤਬਦੀਲ ਕੀਤੇ ਹਨ।ਉਕਤ ਸ਼ਿਕਾਇਤਕਰਤਾਵਾਂ ਨੇ ਦੱਸਿਆ ਕਿ ਉਹ ਡਰ ਅਤੇ ਮਜ਼ਬੂਰੀ ਦੇ ਚੱਲਦਿਆਂ ਹੁਣ ਤੱਕ ਉਕਤ ਅਧਿਕਾਰੀ ਨੂੰ ਰਿਸ਼ਵਤਾਂ ਦੇ ਰਹੇ ਸਨ ਪਰ ਹੁਣ ਉਹ ਰਿਸ਼ਵਤ ਦੇ ਕੇ ਕੰਮ ਕਰਵਾਉਣਾ ਨਹੀਂ ਚਾਹੁੰਦੇ।ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸਬੂਤ ਵਜੋਂ ਕੀਤੇ ਗਏ ਭੁਗਤਾਨਾਂ ਅਤੇ ਬੈਂਕ ਖਾਤੇ ਦੇ ਵੇਰਵਿਆਂ ਦੇ ਸਕ੍ਰੀਨਸ਼ੌਟ ਵੀ ਜਮ?ਹਾਂ ਕਰਵਾਏ ਹਨ।ਬੁਲਾਰੇ ਨੇ ਦੱਸਿਆ ਕਿ ਉਕਤ ਸਰਪੰਚਾਂ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਉਕਤ ਬੀ.ਡੀ.ਪੀ.ਓ. ਖ਼?ਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 

Related posts

ਕਾਰ ‘ਚ ਮਿਲੀ ਕਾਂਸਟੇਬਲ ਦੀ ਅਰਧ ਨਗਨ ਲਾਸ਼

punjabusernewssite

ਹਾਈਟੈਕ ਪਟਵਾਰੀ: ਪੇਟੀਐਮ ਰਾਹੀਂ ਮੰਗੀ ਰਿਸ਼ਵਤ, ਕੇਸ ਦਰਜ਼

punjabusernewssite

ਡੀਜੀਪੀ ਨੇ ਭਿ੍ਰਸਟਾਚਾਰ ਦੇ ਦੋਸ਼ਾਂ ਹੇਠ ਇੰਸਪੈਕਟਰ ਸਹਿਤ ਤਿੰਨ ਪੁਲਿਸ ਮੁਲਾਜਮਾਂ ਨੂੰ ਕੀਤਾ ਬਰਖਾਸਤ

punjabusernewssite