ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

Date:

spot_img

ਭ੍ਰਿਸ਼ਟ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ: ਲਾਲਜੀਤ ਸਿੰਘ ਭੁੱਲਰ
ਚੰਡੀਗੜ੍ਹ, 16 ਦਸੰਬਰ (ਅਸ਼ੀਸ਼ ਮਿੱਤਲ): ਪੰਜਾਬ ਸਰਕਾਰ ਨੇ ਖੰਨਾ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਕੁਲਵਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਫ਼ੰਡਾਂ ਦੇ ਗ਼ਬਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। ਇਸਦੀ ਜਾਣਕਾਰੀ ਦਿੰਦਿਆਂ ਖੁਦ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀ.ਡੀ.ਪੀ.ਓ. ਖੰਨਾ ਕੁਲਵਿੰਦਰ ਸਿੰਘ ਰੰਧਾਵਾ ਵਿਰੁੱਧ ਸ਼ਿਕਾਇਤਾਂ ਦੇ ਆਧਾਰ ’ਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ) ਲੁਧਿਆਣਾ ਨੂੰ ਜਾਂਚ ਸੌਂਪੀ ਗਈ ਸੀ।

ਨਵਜੋਤ ਸਿੱਧੂ ਵਲੋਂ ਆਗਾਮੀ ਲੋਕ ਸਭਾ ਚੋਣਾਂ ਨਾ ਲੜਣ ਦਾ ਐਲਾਨ

ਉਨ੍ਹਾਂ ਦੱਸਿਆ ਕਿ ਡੀ.ਡੀ.ਪੀ.ਓ ਲੁਧਿਆਣਾ ਵੱਲੋਂ ਪ੍ਰਾਪਤ ਹੋਈ ਰਿਪੋਰਟ ਵਿੱਚ ਦੱਸਿਆ ਗਿਆ ਕਿ ਕੁਲਵਿੰਦਰ ਸਿੰਘ ਰੰਧਾਵਾ ਨੇ ਪੰਚਾਇਤ ਸੰਮਤੀ ਖੰਨਾ ਦੇ ਫ਼ੰਡਾਂ ਦੀ ਦੁਰਵਰਤੋਂ ਕੀਤੀ ਅਤੇ ਅਣਅਧਿਕਾਰਤ ਖਾਤੇ ਖੁਲ੍ਹਵਾ ਕੇ ਬਿਨਾਂ ਮਨਜ਼ੂਰੀ ਤੋਂ 58.25 ਲੱਖ ਰੁਪਏ ਦੀਆਂ ਗ਼ਲਤ ਢੰਗ ਨਾਲ ਅਦਾਇਗੀਆਂ ਕੀਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਸਾਂ ਦੇ ਆਧਾਰ ’ਤੇ ਕੁਲਵਿੰਦਰ ਸਿੰਘ ਰੰਧਾਵਾ ਬੀ.ਡੀ.ਪੀ.ਓ ਖੰਨਾ ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।

ਭਲਕੇ ਬਠਿੰਡਾ ਦੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਣਗੇ ਕੇਜ਼ਰੀਵਾਲ ਤੇ ਭਗਵੰਤ ਮਾਨ

ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਐਸ.ਏ.ਐਸ ਨਗਰ ਹੋਵੇਗਾ। ਹੁਕਮਾਂ ਮੁਤਾਬਕ ਮਅੱਤਲ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਰੂਲਜ਼ ਦੇ ਨਿਯਮ 7.2 ਅਧੀਨ ਨਿਯਮਾਂ ਤੇ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ। ਸ: ਭੁੱਲਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਡਿਊਟੀ ਵਿੱਚ ਕੁਤਾਹੀ, ਅਨੁਸ਼ਾਸਨਹੀਣਤਾ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।

 

spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...