Firozpur News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਅੰਤ ਸਿੰਘ ਹਕੂਮਤ ਸਿੰਘ ਵਾਲਾ ਨੂੰ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਅੱਜ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ, ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਗੁਰੂਹਰਸਹਾਏ ਦੇ ਵਿਧਾਇਕ ਸ. ਫੌਜਾ ਸਿੰਘ ਸਰਾਰੀ, ਜੀਰਾ ਦੇ ਵਿਧਾਇਕ ਸ਼੍ਰੀ ਨਰੇਸ਼ ਕਟਾਰੀਆ, ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਅਤੇ ਚੇਅਰਮੈਨ ਪਲਾਨਿੰਗ ਬੋਰਡ ਸ. ਚੰਦ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ ਗਿਆ।
ਇਹ ਵੀ ਪੜ੍ਹੋ ਮਹਿਲਾ ਮੁਲਾਜਮ ਦਾ ਕਥਿਤ ਦੋਸਤ ਆਪਣੀ ਪਤਨੀ ਨਾਲ ਅਦਾਲਤ ‘ਚ ਹੋਇਆ ਥੱਪੜੋ-ਥੱਪੜੀ, ਦੇਖੋ ਵੀਡੀਓ
ਇਸ ਮੌਕੇ ਦਫ਼ਤਰ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਵੀ ਕਰਵਾਇਆ ਗਿਆ ਅਤੇ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਆਪਣਾ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਜ਼ਿਲ੍ਹੇ ਦੇ ਵਿਧਾਇਕਾਂ ਅਤੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਅਹੁਦੇ ਦੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ। ਇਸ ਮੌਕੇ ਨੇਕ ਪ੍ਰਤਾਪ ਸਿੰਘ ਬਾਵਾ,ਹਿਮਾਂਸ਼ੂ ਠੱਕਰ, ਬਲਰਾਜ ਸਿੰਘ ਕਟੋਰਾ ਚੇਅਰਮੈਨ, ਰਾਜਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਅਮਰਿੰਦਰ ਸਿੰਘ ਬਰਾੜ, ਮਨਪ੍ਰੀਤ ਸਿੰਘ ਅਟਾਰੀ, ਗੁਰਭੇਜ ਸਿੰਘ, ਮਨਪ੍ਰੀਤ ਸਿੰਘ, ਸਾਹਿਲ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਬੇਅੰਤ ਸਿੰਘ ਹਕੂਮਤ ਸਿੰਘ ਵਾਲਾ ਨੇ ਮਾਰਕੀਟ ਕਮੇਟੀ ਫਿਰੋਜ਼ਪੁਰ ਛਾਉਣੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ"