ਚੰਡੀਗੜ੍ਹ, 14 ਅਗਸਤ: ਬੰਦੀ ਸਿੰਘਾਂ ਵਿਚ ਸ਼ਾਮਲ ਮੰਨੇ ਜਾ ਰਹੇ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹ ’ਚ ਬੰਦ ਗੁਰਮੀਤ ਸਿੰਘ ਨੂੰ ਜਮਾਨਤ ਮਿਲ ਗਈ ਹੈ। ਗੁਰਮੀਤ ਸਿੰਘ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕਾਂਡ ਵਿਚ ਦੋਸ਼ੀ ਹਨ, ਜਿੰਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਹ ਹੁਣ ਤੱਕ ਇਸਤੋਂ ਪਹਿਲਾਂ ਸਿਰਫ਼ ਇੱਕ ਵਾਰ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆਏ ਹਨ ਤੇ ਹੁਣ ਉਨ੍ਹਾਂ ਵੱਲੋਂ ਆਪਣੀ ਰਿਹਾਈ ਤੱਕ ਪ੍ਰੀ ਮਚਿਊਰ ਜਮਾਨਤ ਦੀ ਮੰਗ ਕੀਤੀ ਗਈ ਸੀ।
Big News: ਅਕਾਲੀ ਦਲ ਨੂੰ ਵੱਡਾ ਝਟਕਾ, ਤਿੰਨਾਂ ਵਿਚੋਂ ਇੱਕ MLA ਹੋਇਆ AAP ’ਚ ਸ਼ਾਮਲ
ਦੂਜੇ ਬੰਦੀ ਸਿੰਘਾਂ ਦੇ ਨਾਲ ਹੀ ਭਾਈ ਗੁਰਮੀਤ ਸਿੰਘ ਦੀ ਰਿਹਾਈ ਲਈ ਵੀ ਸਿੱਖ ਜਥੇਬੰਦੀ ਵੱਲੋਂ ਚਾਰਾਜੋਈ ਕੀਤੀ ਜਾ ਰਹੀ ਹੈ। ਉਧਰ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ‘‘ਕੌਮੀ ਇਨਸਾਫ਼ ਮੋਰਚੇ’’ ਵੱਲੋਂ ਭਾਈ ਗੁਰਮੀਤ ਸਿੰਘ ਸਹਿਤ ਤਿੰਨ ਬੰਦੀ ਸਿੰਘਾਂ ਨੂੰ 15 ਅਗਸਤ ਮੌਕੇ ਸਨਮਾਨ ਕਰਨ ਦਾ ਐਲਾਨ ਕੀਤਾ ਗਿਆ। ਇਸਦੇ ਲਈ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ 15 ਅਗਸਤ ਨੂੰ ਮਾਰਚ ਕਰਨ ਦੀ ਆਗਿਆ ਦੇ ਦਿੱਤੀ ਹੈ।