ਪਟਿਆਲਾ, 12 ਅਪ੍ਰੈਲ: ਆਗਾਮੀ 1 ਜੂਨ ਨੂੰ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਪੈਣ ਜਾ ਰਹੀਆਂ ਵੋਟਾਂ ਤੋਂ ਪਹਿਲਾਂ ਸੂਬੇ ਦਾ ਸਿਆਸੀ ਪਾਰਾ ਵਧਦਾ ਜਾ ਰਿਹਾ। ਇੱਕ ਪਾਸੇ ਜਿੱਥੇ ਦਲ-ਬਦਲੀਆਂ ਦਾ ਪ੍ਰੋਗਰਾਮ ਜਾਰੀ ਹੈ, ਉਥੇ ਇੰਨ੍ਹਾਂ ਦਲ-ਬਦਲੀਆਂ ਕਾਰਨ ਪਾਰਟੀਆਂ ਦੇ ਟਕਸਾਲੀਆਂ ਵਿਚ ਬੈਚੇਨੀ ਪਾਈ ਜਾ ਰਹੀ ਹੈ। ਇਸੇ ਤਰ੍ਹਾਂ ਅਮਲ ਹੁਣ ਸੂਬੇ ਦੇ ਸ਼ਾਹੀ ਸ਼ਹਿਰ ਪਟਿਆਲਾ ਵਿਚ ਵੀ ਦੇਖਣ ਨੂੰ ਮਿਲ ਰਿਹਾ, ਜਿਥੇ ਸਾਲ 2014 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਜਿੱਤ ਹਾਸਲ ਕਰਨ ਵਾਲੇ ਡਾ ਧਰਮਵੀਰ ਗਾਂਧੀ ਦੀ ਕਾਂਗਰਸ ਵਿਚ ਸਮੂਲੀਅਤ ਤੋਂ ਬਾਅਦ ਟਕਸਾਲੀ ਕਾਂਗਰਸੀਆਂ ਬਗਾਵਤ ਦੇ ਝੰਡੇ ਚੁੱਕਦੇ ਨਜ਼ਰ ਆ ਰਹੇ ਹਨ। ਗੌਰਤਲਬ ਹੈ ਕਿ ਕੁੱਝ ਦਿਨ ਪਹਿਲਾਂ ਹੀ ਡਾ ਗਾਂਧੀ ਕਾਂਗਰਸ ਪਾਰਟੀ ਵਿਚ ਸਾਮਲ ਹੋਏ ਹਨ ਤੇ ਹੁਣ ਉਨ੍ਹਾਂ ਨੂੰ ਪਾਰਟੀ ਵੱਲੋਂ ਟਿਕਟ ਦੇਣ ਦੀ ਪੂਰੀ ਚਰਚਾ ਚੱਲ ਰਹੀ ਹੈ।
ਆਪ ਨੂੰ ਝਟਕਾ: ਜਸਟਿਸ ਜੋਰਾ ਸਿੰਘ ਵੱਲੋਂ ਫ਼ਰੀਦਕੋਟ ਤੋਂ ਅਜਾਦ ਚੋਣ ਲੜਣ ਦਾ ਐਲਾਨ
ਇਸੇ ਗੱਲ ਦੀ ਭਿਣਕ ਪੈਂਦਿਆਂ ਪਟਿਆਲਾ ਲੋਕ ਸਭਾ ਹਲਕੇ ਨਾਲ ਸਬੰਧਤ ਟਕਸਾਲੀ ਕਾਂਗਰਸੀਆਂ ਵੱਲੋਂ ਬੀਤੇ ਕੱਲ ਵੱਡਾ ਇਕੱਠ ਕੀਤਾ ਗਿਆ, ਜਿਸਦੇ ਵਿਚ ਟਿਕਟ ਕਿਸੇ ਸਥਾਨਕ ਆਗੂ ਨੂੰ ਹੀ ਦੇਣ ਦੀ ਮੰਗ ਕੀਤੀ। ਇਸ ਇਕੱਠ ਵਿਚ ਨਗਰ ਕੌਸਲਾਂ ਦੇ ਪ੍ਰਧਾਨ, ਸਾਬਕਾ ਪ੍ਰਧਾਨ, ਸਾਬਕਾ ਚੇਅਰਮੈਨ, ਵੱਖ ਵੱਖ ਬਲਾਕਾਂ ਬਲਾਕ ਕਾਂਗਰਸ ਦੇ ਪ੍ਰਧਾਨ, ਵੱਖ ਵੱਖ ਵਿੰਗਾਂ ਦੇ ਅਹੁੱਦੇਦਾਰਾਂ ਆਦਿ ਨੇ ਦੋਸ਼ ਲਗਾਇਆ ਕਿ ਡਾ ਗਾਂਧੀ ਐਮ.ਪੀ ਹੁੰਦੇ ਸਮੇਂ ਕਿਸੇ ਦੇ ਵੀ ਦੁੱਖ-ਸੁੱਖ ਵਿਚ ਸ਼ਰੀਕ ਨਹੀਂ ਹੁੰਦੇ ਸਨ ਤਾਂ ਨਾਂ ਹੀ ਕਿਸੇ ਨਾਲ ਮੇਲਜੋਲ ਰੱਖਦੇ ਸਨ। ਗੌਰਤਲਬ ਹੈ ਕਿ ਪਟਿਆਲਾ ਤੋਂ ਟਿਕਟ ਦੇ ਲਈ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਤੋਂ ਇਲਾਵਾ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਸਹਿਤ ਕਈ ਹੋਰ ਕਾਂਗਰਸੀ ਆਗੂ ਭੱਜਦੋੜ ਕਰ ਰਹੇ ਹਨ।
Big News: ਕੇਂਦਰ ਵੱਲੋਂ IAS ਪਰਮਪਾਲ ਕੌਰ ਮਲੂਕਾ ਦਾ ਅਸਤੀਫ਼ਾ ਮੰਨਜੂਰ
ਦੂਜੇ ਪਾਸੇ ਲੰਮਾ ਸਮਾਂ ਕਾਂਗਰਸ ਦੀ ਤਰਫ਼ੋਂ ਪਟਿਆਲਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੀ ਬੀਬੀ ਪ੍ਰਨੀਤ ਕੌਰ ਹੁਣ ਭਾਜਪਾ ਵਿਚ ਚਲੇ ਗਏ ਹਨ ਤੇ ਉਕਤ ਪਾਰਟੀ ਵੱਲੋਂ ਚੋਣ ਲੜ ਰਹੇ ਹਨ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਇੱਥੋਂ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੂੰ ਉਮੀਦਵਾਰ ਬਣਾਇਆ ਹੈ ਜਦੋਂ ਕਿ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਐਨ.ਕੇ.ਸਰਮਾ ਨੂੰ ਝੰਡੀ ਦਿੱਤੀ ਹੋਈ ਹੈ। ਹੁਣ ਦੇਖਣਾ ਹੋਵੇਗਾ ਕਿ ਕਾਂਗਰਸ ਆਪਣੀ ਹਾਈਕਮਾਂਡ ਦੇ ਫੈਸਲੇ ਅੱਗੇ ਸਿਰ ਝੁਕਾਉਂਦੀ ਹੈ ਜਾਂ ਫ਼ਿਰ ਕਿਸੇ ਪੁਰਾਣੇ ਕਾਂਗਰਸੀ ਆਗੂ ਦੀ ਝੋਲੀ ਇਹ ਟਿਕਟ ਪਾਉਂਦੀ ਹੈ।
Share the post "ਪਟਿਆਲਾ ਤੋਂ ਡਾ ਗਾਂਧੀ ਨੂੰ ਟਿਕਟ ਮਿਲਣ ਤੋਂ ਪਹਿਲਾਂ ਹੀ ਟਕਸਾਲੀ ਕਾਂਗਰਸੀਆਂ ਨੇ ਬੀੜਾਂ ਤੋਪਾਂ"