Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਜਾਖੜ ਸਾਹਿਬ, ਦੂਜਿਆਂ ’ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਮਾਰੋ-ਮੁੱਖ ਮੰਤਰੀ

12 Views

ਅਕਾਲੀ ਦਲ ਨਾਲ ਗੱਠਜੋੜ ਲਈ ਹਾੜੇ ਕੱਢਣ ਦੀ ਬਜਾਏ ਪੰਜਾਬ ਦੇ ਮੁੱਦਿਆਂ ਦਾ ਫਿਕਰ ਕਰੋ
ਚੰਡੀਗੜ੍ਹ, 18 ਮਾਰਚ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਦਲ-ਬਦਲੂ ਦੀ ‘ਨਵੀਂ ਮਿਸਾਲ’ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸ੍ਰੀ ਜਾਖੜ ਨੂੰ ਦੂਜਿਆਂ ਉਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੀ ਪੀੜ੍ਹੀ ਹੇਠ ਸੋਟਾ ਮਾਰਨਾ ਚਾਹੀਦਾ ਹੈ।ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗਿਰਗਿਟ ਵਾਂਗ ਰੰਗ ਬਦਲਣ ਵਾਲੇ ਸ੍ਰੀ ਜਾਖੜ ਦੂਸ਼ਣਬਾਜ਼ੀ ਕਰਨ ਤੋਂ ਪਹਿਲਾਂ ਇਹ ਜ਼ਰੂਰ ਦੱਸਿਆ ਕਰਨ ਕਿ ਉਹ ਕਿਹੜੀ ਪਾਰਟੀ ਦੀ ਤਰਫੋਂ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਜਾਖੜ ਨੇ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਹੁੰਦਿਆਂ ਸੱਤਾ ਦਾ ਸੁਖ ਮਾਣਿਆ ਅਤੇ ਜਦੋਂ ਸੱਤਾ ਦੇ ਗਲਿਆਰਿਆਂ ਵਿੱਚ ਉਨ੍ਹਾਂ ਦੀ ਪੁੱਛ ਪ੍ਰਤੀਤ ਹੋਣੋਂ ਹਟ ਗਈ ਤਾਂ ਭਾਜਪਾ ਦਾ ਪੱਲਾ ਫੜ ਲਿਆ।

ਮੈਂ ਹਲਕਾ ਫ਼ਰੀਦਕੋਟ ਦੇ ਲੋਕਾਂ ਨੂੰ ਗੁੰਮਸ਼ੁਦਾ ਦੇ ਪੋਸਟਰ ਲਾਉਣ ਦੀ ਨੌਬਤ ਨਹੀਂ ਆਉਣ ਦੇਵਾਂਗਾ : ਕਰਮਜੀਤ ਅਨਮੋਲ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸ੍ਰੀ ਜਾਖੜ ਨੂੰ ਜਾਪਣ ਲੱਗਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਭਾਜਪਾ ਦੇ ਪੱਲੇ ਕੱਖ ਨਹੀਂ ਪੈਣਾ ਤਾਂ ਉਹ ਅਕਾਲੀ ਦਲ ਨਾਲ ਗੱਠਜੋੜ ਲਈ ਹਾੜੇ ਕੱਢ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ਼ਾਇਦ ਸ੍ਰੀ ਜਾਖੜ ਹੀ ਅਜਿਹੇ ਸਿਆਸਤਦਾਨ ਹਨ ਜੋ ਆਪਣੇ ਸਿਆਸੀ ਭਵਿੱਖ ਦੀ ਸਾਲਮਤੀ ਖਾਤਰ ਭਾਜਪਾ ਦੇ ਪ੍ਰਧਾਨ ਹੁੰਦਿਆਂ ਅਕਾਲੀ ਦਲ ਦੇ ‘ਬੁਲਾਰੇ’ ਬਣ ਕੇ ਵਿਚਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਜਾਖੜ ਨੂੰ ਲੋਕਾਂ ਸਾਹਮਣੇ ਘੱਟੋ-ਘੱਟ ਇਹ ਜ਼ਰੂਰ ਦੱਸਣਾ ਚਾਹੀਦਾ ਹੈ ਕਿ ਉਹ ਕਿਹੜੀ ਪਾਰਟੀ ਵੱਲੋਂ ਬੋਲ ਰਹੇ ਹਨ।ਮੁੱਖ ਮੰਤਰੀ ਨੇ ਸ੍ਰੀ ਜਾਖੜ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ, “ਪੰਜਾਬ ਦੇ ਲੋਕਾਂ ਨੂੰ ਮੂਰਖ ਨਾ ਸਮਝੋ।

ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ; ਚੋਣ ਪ੍ਰਕਿਰਿਆ ਬਾਰੇ ਕਰਵਾਇਆ ਜਾਣੂ

ਪੰਜਾਬੀਆਂ ਨਾਲ ਕਦੇ ਮਰਜ਼ਾ ਚਿੜੀਏ, ਕਦੇ ਜਿਉਂਜਾ ਚਿੜੀਏ ਵਾਲੀ ਖੇਡ ਨਾ ਖੇਡੋ।ਸਗੋਂ ਲੋਕਾਂ ਨੂੰ ਜਵਾਬ ਦਿਓ ਕਿ ਤੁਸੀਂ ਪੰਜਾਬ ਦੀ ਗੱਲ ਕਰਨ ਦੀ ਬਜਾਏ ਸੂਬੇ ਨੂੰ ਬਰਬਾਦ ਕਰ ਵਾਲੀਆਂ ਪਾਰਟੀਆਂ ਦਾ ਬੁਲਾਰਾ ਬਣ ਕੇ ਕਿਉਂ ਵਿਚਰ ਰਹੇ ਹੋ। ਸੱਤਾ ਦੀ ਲਾਲਸਾ ਵਿੱਚ ਤੁਸੀਂ ਪੰਜਾਬ ਦੇ ਮੁੱਦਿਆਂ ਨੂੰ ਵਿਸਾਰ ਕੇ ਅਕਾਲੀ ਦਲ ਨਾਲ ਭਾਜਪਾ ਦਾ ਗੱਠਜੋੜ ਕਰਵਾਉਣ ਲਈ ਏਨੇ ਉਤਾਵਲੇ ਕਿਉਂ ਹੋਏ ਪਏ ਹੋ।” ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਕੰਧ ਉਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬੀ ਸੂਬੇ ਦੇ ਵਿਕਾਸ ਲਈ ਸਿਰਤੋੜ ਯਤਨ ਕਰ ਰਹੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਸਪੱਸ਼ਟ ਤੌਰ ਉਤੇ ਫਤਵਾ ਦੇਣਗੇ।

 

Related posts

ਮੁਸ਼ਤਰਕਾਂ ਮਾਲਕਾਂ ਤੋਂ ਸ਼ਾਮਲਾਤ ਜ਼ਮੀਨਾਂ ਦੇ ਹੱਕ ਖੋਹ ਕੇ ਪੰਚਾਇਤਾਂ ਨੂੰ ਦੇਣੇ ਪੰਜਾਬ ਸਰਕਾਰ ਦਾ ਵੱਡਾ ਧੱਕਾ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

punjabusernewssite

ਲੋਕਾਂ ਦੇ ਸੇਵਕ ਵਜੋਂ ਆਪਣਾ ਫਰਜ਼ ਨਿਭਾਓ-ਮੁੱਖ ਮੰਤਰੀ ਨੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਨੂੰ ਦਿੱਤੇ ਹੁਕਮ

punjabusernewssite

ਸੱਤਾ ਤੋਂ ਬਾਹਰ ਹੁੰਦਿਆਂ ਹੀ ਬਾਦਲਾਂ ਨੂੰ ਪੰਥ ਅਤੇ ਪੰਜਾਬ ਦੀ ਯਾਦ ਆਉਂਦੀ ਹੈ : ਭਗਵੰਤ ਮਾਨ

punjabusernewssite