ਸਹੁੰ ਚੁੱਕਣ ਤੋਂ ਪਹਿਲਾਂ ਰੇਖਾ ਗੁਪਤਾ ਨੇ ਕਿਹਾ,‘‘ਮੈਂ ਕਦੇ ਮੁੱਖ ਮੰਤਰੀ ਬਣਨ ਬਾਰੇ ਸੋਚਿਆ ਤੱਕ ਨਹੀਂ ਸੀ’’

Date:

spot_img

Delhi News:ਵੀਰਵਾਰ ਨੂੰ ਦੁਪਿਹਰ ਸਮੇਂ ਦਿੱਲੀ ਦੀ ਨਵੀਂ ਮੁੱਖ ਮੰਤਰੀ ਬਣਨ ਜਾ ਰਹੀ ਭਾਜਪਾ ਵਿਧਾਇਕ ਦਾ ਸਹੁੰ ਚੁੱਕਣ ਤੋਂ ਪਹਿਲਾਂ ਅਹਿਮ ਬਿਆਨ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾਅਵਾ ਕੀਤਾ, ‘‘ਮੈਂ ਆਪਣੀ ਜ਼ਿੰਦਗੀ ਵਿੱਚ ਅਜਿਹਾ ਕਦੇ ਨਹੀਂ ਸੋਚਿਆ ਸੀ’’। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਵੀ ਮੈਂ ਵੱਡੇ-ਵੱਡੇ ਨੇਤਾਵਾਂ ਦੀਆਂ ਗੱਲਾਂ ਸੁਣਦੀ ਹੁੰਦੀ ਸੀ ਕਿ ਉਹ ਇੱਕ ਸਾਧਾਰਨ ਪਿਛੋਕੜ ਤੋਂ ਹਨ ਤਾਂ ਅਚੰਭਾ ਲੱਗਦਾ ਸੀ ਪ੍ਰੰਤੂ ਅੱਜ ਦਿੱਲੀ ਦੇ ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਮੈਂਨੂੰ ਸਮਝ ਲੱਗੀ ਹੈ ਕਿ ਭਾਰਤੀ ਜਨਤਾ ਪਾਰਟੀ ਵਿਚ ਨਰਿੰਦਰ ਮੋਦੀ ਹਨ ਤਾਂ ਇਹ ਸੰਭਵ ਹੈ।

ਇਹ ਵੀ ਪੜ੍ਹੋ CM Rekha Gupta ਸਹਿਤ 6 ਮੰਤਰੀ ਦਿੱਲੀ ’ਚ ਚੁੱਕਣਗੇ ਅੱਜ ਸਹੁੰ

ਉਨ੍ਹਾਂ ਮੁੱਖ ਮੰਤਰੀ ਬਣਨ ਤੋਂ ਬਾਅਦ ਦਿੱਲੀ ਪ੍ਰਤੀ ਆਪਣੀ ਭਾਵਨਾ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਉਹ ਸਾਰੇ ਵਾਅਦੇ ਪੂਰੇ ਕਰਨ ਦੀ ਹੈ ਜੋ ਅਸੀਂ ਆਪਣੀ ਸਰਕਾਰ ਦੀ ਤਰਫੋਂ ਦਿੱਲੀ ਲਈ ਕੀਤੇ ਹਨ। ਇਸੇ ਤਰ੍ਹਾਂ ਦੂਸਰਾ ਸਾਡੇ 48 ਵਿੱਚੋਂ 48 ਵਿਧਾਇਕ ਨਰਿੰਦਰ ਮੋਦੀ ਵੱਲੋਂ ਦਿੱਲੀ ਲਈ ਦਿੱਤੇ ਗਏ ਵਿਜ਼ਨ ਨੂੰ ਸਾਕਾਰ ਕਰਨ ਲਈ ਟੀਮ ਮੋਦੀ ਦੇ ਰੂਪ ਵਿੱਚ ਕੰਮ ਕਰਨਗੇ ਅਤੇ ਅਸੀਂ ਜਨਤਾ ਨਾਲ ਕੀਤੇ ਵਾਅਦੇ ਨੂੰ ਸਮੇਂ ਸਿਰ ਪੂਰਾ ਕਰਾਂਗੇ।ਜਿਕਰ ਕਰਨਾ ਬਣਦਾ ਹੈ ਕਿ ਹਰਿਆਣਾ ਦੀ ਜੰਮਪਲ ਰੇਖਾ ਗੁਪਤਾ ਨੇ ਦਿੱਲੀ ’ਚ ਏਵੀਬੀਪੀ ਦੇ ਰਾਹੀਂ ਸਿਆਸਤ ਸ਼ੁਰੂ ਕੀਤੀ ਸੀ ਤੇ ਉਹ ਭਾਜਪਾ ਮਹਿਲਾ ਮੋਰਚਾ ਦੀ ਆਗੂ ਵੀ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਮਹਿਲਾ ਕਾਂਗਰਸ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ

👉ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰ ਰਹੀਆਂ ਮਹਿਲਾ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

👉‘ਸੇਫ਼ ਪੰਜਾਬ ਹੈਲਪਲਾਈਨ’ (97791-00200) ਰਾਹੀਂ ਪ੍ਰਾਪਤ ਹੋਈਆਂ ਗੁਪਤ ਸੂਚਨਾਵਾਂ 👉ਗੁਪਤ...

ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਅਧਿਆਪਕ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

Bathinda News:ਐਸ.ਐਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਅੱਜ ਅਧਿਆਪਕਾਂ ਦੀ...

Punjab Cabinet ਦੀ ਅਹਿਮ ਮੀਟਿੰਗ ਅੱਜ; ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Chandigarh News: Punjab Cabinet; ਪੰਜਾਬ ਕੈਬਨਿਟ ਦੀ ਇੱਕ ਅਹਿਮ...