ਮੇਅਰ ਦੀ ਦੌੜ ’ਚ ’ਆਪ’ ਮਜ਼ਬੂਤ, ਭਾਜਪਾ ਲਈ ਚੁਣੌਤੀ
ਚੰਡੀਗੜ੍ਹ, 13 ਜਨਵਰੀ: ਚੰਡੀਗੜ੍ਹ ’ਚ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ। ਸ਼ਨੀਵਾਰ ਨੂੰ ਹੱਲੋਮਾਜਰਾ (ਵਾਰਡ ਨੰ. 20) ਤੋਂ ਭਾਜਪਾ ਕੌਂਸਲਰ ਗੁਰਚਰਨਜੀਤ ਸਿੰਘ ਕਾਲਾ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਾਈਆ। ਇਸ ਦੌਰਾਨ ਕੁਲਵੰਤ ਸਿੰਘ ਦੇ ਨਾਲ ਰਾਜਬੀਰ ਸਿੰਘ ਘੁੰਮਣ (ਓ.ਐਸ.ਡੀ. ਮੁੱਖ ਮੰਤਰੀ ਪੰਜਾਬ), ਚੰਡੀਗੜ੍ਹ ਦੇ ਕੋ-ਇੰਚਾਰਜ ਡਾ ਸੰਨੀ ਸਿੰਘ ਆਹਲੂਵਾਲੀਆ, ਪ੍ਰਦੀਪ ਛਾਬੜਾ ਅਤੇ ਪ੍ਰੇਮ ਗਰਗ ਵੀ ਹਾਜ਼ਰ ਸਨ।ਕਾਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ’’ਆਪ’’ ਦੇ ਕੌਂਸਲਰਾਂ ਦੀ ਗਿਣਤੀ ਹੁਣ 13 ਹੋ ਗਈ ਹੈ।
ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਮੁਅੱਤਲ,ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਭੁੱਲਰ
ਜਦੋਂਕਿ ਭਾਜਪਾ ਕੌਂਸਲਰਾਂ ਦੀ ਗਿਣਤੀ ਘਟੀ ਹੈ। ਜਿਸਤੋਂ ਬਾਅਦ ਸੰਭਾਵਨਾ ਜਤਾਈ ਜਾ ਰਹੀ ਹੈ ਕਿ 18 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਭਾਜਪਾ ਲਈ ਵੀ ਵੱਡੀ ਚੁਣੌਤੀ ਬਣ ਗਈ ਹੈ। ਉਧਰ ਕੋਂਸਲਰ ਗੁਰਚਰਨਜੀਤ ਕਾਲਾ ਨੇ ਦਾਅਵਾ ਕੀਤਾ ਕਿ ਉਹ ਆਪਣੀ ਮਰਜ਼ੀ ਨਾਲ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵਾਲਿਆਂ ਨੇ ਮੇਰੇ ਪਰਿਵਾਰ ਨੂੰ ਗੁੰਮਰਾਹ ਕਰਕੇ ਮੇਰੇ ਅਗਵਾ ਹੋਣ ਦੀ ਝੂਠੀ ਅਫਵਾਹ ਫੈਲਾਈ ਹੈ।
ਮੀਤ ਹੇਅਰ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਸੋਨੇ ਤੇ ਚਾਂਦੀ ਦਾ ਤਗ਼ਮਾ ਜਿੱਤਣ ਲਈ ਸਿਫ਼ਤ ਕੌਰ ਸਮਰਾ ਨੂੰ ਦਿੱਤੀ ਵਧਾਈ
ਆਪ ਨੇ ਕੁਲਦੀਪ ਕੁਮਾਰ ਟੀਟਾ ਨੂੰ ਬਣਾਇਆ ਮੇਅਰ ਉਮੀਦਵਾਰ
ਚੰਡੀਗੜ੍ਹ: 18 ਜਨਵਰੀ ਨੂੰ ਹੋਣ ਵਾਲੀਆਂ ਮੇਅਰ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਕੁਲਦੀਪ ਕੁਮਾਰ ਟੀਟਾ ਨੂੰ ਮੇਅਰ ਦਾ ਉਮੀਦਵਾਰ ਐਲਾਨ ਦਿੱਤਾ ਹੈ। ਜਦੋਂ ਕਿ ਨੇਹਾ ਮੁਸਾਵਤ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਪੂਨਮ ਨੂੰ ਡਿਪਟੀ ਮੇਅਰ ਲਈ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
Share the post "ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਦਿੱਤਾ ਵੱਡਾ ਝਟਕਾ"