WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਵੱਲੋਂ ਕਿਸਾਨਾਂ ਨੂੰ ਮੀਟਿੰਗ ਦਾ ਸੱਦਾ

12 ਫ਼ਰਵਰੀ ਨੂੰ ਤਿੰਨ ਮੰਤਰੀ ਚੰਡੀਗੜ੍ਹ ਚ ਕਰਨਗੇ ਕਿਸਾਨ ਆਗੂਆਂ ਨਾਲ ਮੀਟਿੰਗ 

ਚੰਡੀਗੜ੍ਹ,11 ਫਰਵਰੀ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕਿਸਾਨੀ ਮੰਗਾਂ ਲਈ ਦਿੱਤੇ ਦਿੱਲੀ ਕੂਚ ਦੇ ਸੱਦੇ ਤੋਂ ਐਨ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੇ ਪ੍ਰਮੁੱਖ ਆਗੂਆਂ ਨੂੰ ਮੀਟਿੰਗ ਲਈ ਬੁਲਾਵਾ ਭੇਜਿਆ ਹੈ। ਇਸ ਸਬੰਧ ਵਿੱਚ ਕੇਂਦਰ ਵੱਲੋਂ ਭੇਜੇ ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ 12 ਫਰਵਰੀ ਦੀ ਸ਼ਾਮ 5 ਵਜੇ ਚੰਡੀਗੜ੍ਹ ਦੇ ਸੈਕਟਰ 26 ਵਿਚ ਪੰਜ ਵਿਖੇ ਮਗਸੀਪਾ ਦਫਤਰ ਚ ਕਿਸਾਨ ਆਗੂਆਂ ਨਾਲ ਮੀਟਿੰਗ ਕਰਨਗੇ।

ਬੇਅਦਬੀ ਕਾਂਡ ਦੇ ਮੁਲਜ਼ਮ ਪ੍ਰਦੀਪ ਕਲੇਰ ਦਾ ਮਿਲਿਆ ਪੁਲਿਸ ਨੂੰ ਦੋ ਦਿਨ ਰਿਮਾਂਡ

ਜਿੱਥੇ ਕਿਸਾਨਾਂ ਦੀਆਂ ਮੁਸ਼ਕਿਲਾਂ ਤੇ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਦੂਜੇ ਪਾਸੇ 13 ਫਰਵਰੀ ਦੇ ਦਿੱਲੀ ਕੂਚ ਦੇ ਪ੍ਰੋਗਰਾਮ ਨੂੰ ਦੇਖਦਿਆਂ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੇ ਸ਼ੰਭੂ ਬਾਰਡਰ ਅਤੇ ਹੋਰਨਾਂ ਸਰਹੱਦੀ ਇਲਾਕਿਆਂ ਦੇ ਵਿੱਚ ਸਖਤ ਨਾਕਾਬੰਦੀ ਕਰ ਦਿੱਤੀ ਹੈ। ਹਰਿਆਣਾ ਦੇ ਕਰੀਬ ਅੱਧੀ ਦਰਜਨ ਜਿਲ੍ਹਿਆਂ ਦੇ ਵਿੱਚ ਇੰਟਰਨੈਟ ਸੇਵਾਵਾਂ ਵੀ ਮੁਅਤਲ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਨੂੰ ਦਿੱਲੀ ਨਾਲ ਜੋੜਦੇ ਰਾਸਤਿਆਂ ‘ਤੇ ਸਖਤ ਬੈਰੀਗੇਡਿੰਗ ਅਤੇ ਨਾਕੇਬੰਦੀ ਕੀਤੀ ਜਾ ਰਹੀ ਹੈ,

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ‘ਘਰ-ਘਰ ਮੁਫ਼ਤ ਰਾਸ਼ਨ ਸਕੀਮ’ ਦਾ ਆਗਾਜ਼

ਜਿੱਥੇ ਭਾਰੀ ਗਿਣਤੀ ਦੇ ਵਿੱਚ ਹਰਿਆਣਾ ਪੁਲਿਸ ਦੇ ਨਾਲ ਨਾਲ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਜਵਾਨਾਂ ਨੂੰ ਵੀ ਤੈਨਾਤ ਕੀਤਾ ਗਿਆ ਹੈ। ਦੱਸਣਾ ਬਣਦਾ ਹੈ ਕਿ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਦਿ ਜਥੇਬੰਦੀਆਂ ਦੇ ਵੱਲੋਂ 13 ਫਰਵਰੀ ਨੂੰ ਦਿੱਲੀ ਚਲੋ ਪ੍ਰੋਗਰਾਮ ਦਾ ਸੱਦਾ ਦਿੱਤਾ ਹੋਇਆ ਹੈ।ਹਾਲਾਂਕਿ ਪੰਜਾਬ ਦੀਆਂ ਕਈ ਪ੍ਰਮੁੱਖ ਕਿਸਾਨ ਜਥੇਬੰਦੀਆਂ ਨੇ ਇਸ ਪ੍ਰੋਗਰਾਮ ਤੋਂ ਦੂਰੀ ਬਣਾਈ ਹੋਈ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਕੀਤੀ ਮੰਗ

ਪ੍ਰੰਤੂ ਪਿਛਲੇ ਕਿਸਾਨ ਸੰਘਰਸ਼ ਨੂੰ ਦੇਖਦਿਆਂ ਕੇਂਦਰ ਸਰਕਾਰ ਹੁਣ ਕੋਈ ਵੀ ਰਿਸਕ ਲੈਣ ਨੂੰ ਤਿਆਰ ਨਹੀਂ ਜਾਪਦਾ ਹੈ। ਜਿਸ ਦੇ ਚਲਦੇ ਜਿੱਥੇ ਕਿਸਾਨਾਂ ਨੂੰ ਹਰਿਆਣਾ ਦੇ ਵਿੱਚ ਹੀ ਰੋਕਣ ਦੇ ਇੰਤਜ਼ਾਮ ਕੀਤੇ ਰਹੇ ਜਾ ਰਹੇ ਹਨ ਉਥੇ ਦੂਜੇ ਪਾਸੇ ਕਿਸਾਨਾਂ ਨੂੰ ਗੱਲਬਾਤ ਕਰਕੇ ਠੰਡਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਜਾ ਰਹੀ ਹੈ। ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ‘ਤੇ ਕੇਂਦਰ ਸਰਕਾਰ ਨੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਸੀ। ਜਿਸ ਤੋਂ ਬਾਅਦ ਹੁਣ ਇਹ ਦੂਜੀ ਮੀਟਿੰਗ ਕੀਤੀ ਜਾ ਰਹੀ ਹੈ।

 

Related posts

ਨਰਮੇ ਤੇ ਝੋਨੇ ਦੀ ਫ਼ਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

punjabusernewssite

ਇੰਮੀਗਰੇਸ਼ਨ ਦਫ਼ਤਰ ਅੱਗੇ ਕਿਸਾਨਾਂ ਵਲੋਂ ਲਗਾਏ ਧਰਨੇ ਤੋਂ ਬਾਅਦ ਵਪਾਸ ਕੀਤੇ ਪੈਸੇ

punjabusernewssite

ਆਰ ਐਮ ਪੀ ਆਈ ਦੇ ਸੱਦੇ ਹੇਠ ਵੱਡੀ ਗਿਣਤੀ ਵਿਚ ਮਜ਼ਦੂਰਾਂ ਨੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ

punjabusernewssite