ਲੁਧਿਆਣਾ, 21 ਜੂਨ: ਅੱਜ ਲੁਧਿਆਣਾ ਵਿਖੇ ਪਟਵਾਰੀਆਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਵਿਚ ਉਨ੍ਹਾਂ ਨੇ ਆਪਣੇ ਕਈ ਮੁੱਦਿਆਂ ਨੂੰ ਲੈ ਕੇ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਸਰਕਾਰ ਨੇ ਪਟਵਾਰੀਆਂ ਦੀਆਂ 1100 ਅਸਾਮੀਆਂ ਨੂੰ ਖਤਮ ਕਰਨ ਦਾ ਫੈਸਲਾ ਲਿਆ ਹੈ, ਜਿਸ ਕਾਰਨ ਉਨ੍ਹਾਂ ‘ਤੇ ਹੋਰ ਬੋਝ ਪੈ ਗਿਆ ਹੈ | ਬਾਕੀ ਪਟਵਾਰੀਆਂ ਬਾਰੇ ਉਨ੍ਹਾਂ ਕਿਹਾ ਕਿ ਮਾਲ ਮਹਿਕਮੇ ਵਿੱਚ ਗਿਣਤੀ ਵਧਾਈ ਜਾਣੀ ਚਾਹੀਦੀ ਸੀ ਪਰ ਇਸ ਦੇ ਉਲਟ ਸਰਕਾਰ ਨੇ ਇਸ ਵਿੱਚ ਕਮੀ ਕਰ ਦਿੱਤੀ, ਜਿਸ ਲਈ ਉਹ ਪਿਛਲੇ ਅੱਠ ਮਹੀਨਿਆਂ ਤੋਂ ਲਗਾਤਾਰ ਸਰਕਾਰ ਕੋਲ ਸਮਾਂ ਮੰਗਦੇ ਆ ਰਹੇ ਹਨ। ਪਰ ਸਰਕਾਰ ਉਨ੍ਹਾਂ ਨੂੰ ਸਮਾਂ ਨਹੀਂ ਦੇ ਰਹੀ ਹੈ।
ਬੈਂਕ ਗਾਰਡ ਨੇ ਨੌਜਵਾਨ ਦਾ ਕੀਤਾ ਗੋ+ਲੀ ਮਾਰ ਕੇ ਕ.ਤਲ
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਨੂੰ ਮੀਟਿੰਗ ਲਈ ਸਮਾਂ ਨਾ ਦਿੱਤਾ ਅਤੇ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ 1 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਇਸ ਵਿਰੁੱਧ ਵੱਡੀ ਰੈਲੀ ਕਰਨਗੇ। ਪਟਵਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਕਹਿੰਦੀ ਇੱਕ ਗੱਲ ਤੇ ਕਰਦੀ ਕੁੱਝ ਹੋਰ। ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ ਅਤੇ ਪਟਵਾਰੀਆਂ ‘ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ | ਇੱਥੋਂ ਤੱਕ ਕਿ ਉਨ੍ਹਾਂ ਦੀ ਬਦਲੀ ਦੀ ਜ਼ਿੰਮੇਵਾਰੀ ਵੀ ਡਿਪਟੀ ਕਮਿਸ਼ਨਰ ਤੋਂ ਲੈ ਲਈ ਗਈ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਡਿਪਟੀ ਕਮਿਸ਼ਨਰ ਹੀ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹਨ।