ਉਪ-ਰਾਸ਼ਟਰਪਤੀ ਦੇ ਪੰਜਾਬ ਯੂਨੀਵਰਸਿਟੀ ਦੇ ਦੌਰੇ ਤੋਂ ਪਹਿਲਾਂ ਰਾਜਾ ਵੜਿੰਗ ਨੇ ਸੈਨੇਟ ਚੋਣਾਂ ਕਰਵਾਉਣ ਦੀ ਰੱਖੀ ਮੰਗ

0
34

👉ਪੰਜਾਬ ਯੂਨੀਵਰਸਿਟੀ ਦੀਆਂ ਜਮਹੂਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਸੈਨੇਟ ਦੀਆਂ ਚੋਣਾਂ ਅਹਿਮ: ਵੜਿੰਗ
ਚੰਡੀਗੜ੍ਹ, 20 ਦਸੰਬਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨਾਲ ਸੈਨੇਟ ਚੋਣਾਂ ਵਿੱਚ ਚੱਲ ਰਹੀ ਦੇਰੀ ਬਾਰੇ ਵਿਚਾਰ ਵਟਾਂਦਰਾ ਕੀਤਾ। ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਵਿੱਚ ਵੜਿੰਗ ਨੇ ਯੂਨੀਵਰਸਿਟੀ ਦੇ ਜਮਹੂਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਅਤੇ ਸਾਰੇ ਹਿੱਸੇਦਾਰਾਂ ਲਈ ਨਿਰਪੱਖ ਪ੍ਰਤੀਨਿਧਤਾ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਚੋਣਾਂ ਦੀ ਅਹਿਮ ਮਹੱਤਤਾ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ ਰਾਹੁਲ ਗਾਂਧੀ ਵਿਰੁਧ ਪਰਚਾ ਦਰਜ਼; ਡਾ ਅੰਬੇਦਕਰ ਦੇ ਅਪਮਾਨ ਨੂੰ ਲੈ ਕੇ ਦੋਨਾਂ ਧਿਰਾਂ ਵਿਚਕਾਰ ਗਤੀਰੋਧ ਜਾਰੀ

ਉਪ ਰਾਸਟਰਪਤੀ ਨਾਲ ਇੱਕ ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ, “ਪੰਜਾਬ ਯੂਨੀਵਰਸਿਟੀ ਉਚੇਰੀ ਸਿੱਖਿਆ ਵਿੱਚ ਜਮਹੂਰੀ ਸ਼ਾਸਨ ਦੀ ਇੱਕ ਸੇਧ ਰਹੀ ਹੈ ਅਤੇ ਇਸਦੀ ਚੁਣੀ ਹੋਈ ਸੈਨੇਟ ਇੱਕ ਵਿਲੱਖਣ ਮਾਡਲ ਹੈ ਜੋ ਨਿਰਪੱਖਤਾ ਅਤੇ ਸਮਾਵੇਸ਼ ਨੂੰ ਯਕੀਨੀ ਬਣਾਉਂਦਾ ਹੈ। ਇਹ ਚੋਣਾਂ ਕਰਵਾਉਣ ਵਿੱਚ ਦੇਰੀ ਇਸ ਲੋਕਤੰਤਰੀ ਪਰੰਪਰਾ ਪ੍ਰਤੀ ਵਚਨਬੱਧਤਾ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ’’ ਜਿਕਰਯੋਗ ਹੈ ਕਿ ਉਪ-ਰਾਸ਼ਟਰਪਤੀ ਸ਼੍ਰੀ ਧਨਖੜ ਭਲਕੇ ਪੰਜਾਬ ਯੂਨੀਵਰਸਿਟੀ ਦਾ ਦੌਰਾ ਕਰਨ ਵਾਲੇ ਹਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

LEAVE A REPLY

Please enter your comment!
Please enter your name here