Chandigarh News : ਸਾਲ 2015 ਵਿਚ ਫ਼ਰੀਦਕੋਟ ਜਿਲ੍ਹੇ ਦੇ ਬਹਿਬਲ ਕਲਾਂ ਵਿਖੇ ਵਾਪਰੇ ਗੋਲੀ ਦੇ ਮਾਮਲੇ ਵਿਚ ਬਣੀ ਵਿਸ਼ੇਸ ਜਾਂਚ ਟੀਮ ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤਲਬ ਕਰ ਲਿਆ ਹੈ। ਸਿੱਟ ਦੇ ਵੱਲੋਂ 11 ਸਤੰਬਰ ਵਾਲੇ ਦਿਨ ਸੁਖਬੀਰ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਹੈ। ਇਸਤੋਂ ਪਹਿਲਾਂ ਵੀ ਟੀਮ ਵੱਲੋਂ 20 ਜੁਲਾਈ ਨੂੰ ਸੁਖਬੀਰ ਕੋਲੋਂ ਕਈ ਘੰਟੇ ਦੀ ਪੁਛਗਿਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਫ਼ਰੀਦਕੋਟ ਦੇ ਤਤਕਾਲੀ ਡਿਪਟੀ ਕਮਿਸ਼ਨਰ ਤੋਂ ਲੈ ਕੇ ਹੋਰਨਾਂ ਅਧਿਕਾਰੀ ਸਮੇਤ ਭਾਜਪਾ ਆਗੂ ਵਿਜੇ ਸਾਂਪਲਾ ਆਦਿ ਕੋਲੋਂ ਵੀ ਪੁਛਗਿਛ ਕਰ ਚੁੱਕੀ ਹੈ।
ਇਹ ਵੀ ਪੜ੍ਹੋ 👉ਭਾਰਤੀ ਪੰਜਾਬਣ ਸਰਬਜੀਤ ਕੌਰ ਨਾਲ ‘ਨਿਕਾਹ’ ਕਰਵਾਉਣ ਵਾਲਾ ਨਾਸਿਰ ਹੁਸੈਨ ਬੁਰਾ ਫ਼ਸਿਆ !
ਚਰਚਾ ਹੈ ਕਿ ਆਪਣੀ ਜਾਂਚ ਦੇ ਨਿਬੇੜੇ ਤੱਕ ਪੁੱਜ ਚੁੱਕੀ ਵਿਸ਼ੇਸ ਜਾਂਚ ਟੀਮ ਜਲਦ ਹੀ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਗੌਰਤਲਬ ਹੈ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਣ ਤੋਂ ਬਾਅਦ ਉਸਦੀ ਬੇਅਦਬੀ ਦੇ ਮਾਮਲੇ ਵਿਚ ਸ਼ਾਂਤਮਈ ਤਰੀਕੇ ਨਾਲ ਰੋਸ਼ ਪ੍ਰਗਟ ਕਰ ਰਹੇ ਸਿੱਖਾਂ ਉੱਪਰ ਪੁਲਿਸ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ, ਜਿਸਦੇ ਵਿਚ ਦੋ ਸਿੱਖ ਸ਼ਹੀਦ ਹੋ ਗਏ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




