Faridkot News: ਸਾਲ 2015 ਵਿਚ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਵਿਰੁਧ ਪਿੰਡ ਬਹਿਬਲ ਕਲਾਂ ਗੋਲੀ ਕਾਂਡ ਵਿਖੇ ਰੋਸ਼ ਪ੍ਰਗਟ ਕਰ ਰਹੇ ਨਿਹੱਥੇ ਸਿੱਖਾਂ ਉੱਪਰ ਗੋਲੀ ਚਲਾ ਕੇ 2 ਸਿੰਘਾਂ ਨੂੰ ਸ਼ਹੀਦ ਕਰਨ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ ਜਾਂਚ ਟੀਮ ਨੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਸੂਚਨਾ ਮੁਤਾਬਕ ਇਸ ਮਾਮਲੇ ਵਿਚ ਟੀਮ ਵੱਲੋਂ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਤਤਕਾਲੀ ਓਐਸਡੀ ਗਗਨਜੀਤ ਸਿੰਘ ਬਰਾੜ ਤੋਂ ਇਲਾਵਾ ਸਾਬਕਾ ਡਿਪਟੀ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਸਮੇਤ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ 👉ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: CM Bhagwant Singh Mann
ਪਤਾ ਲੱਗਿਆ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਪੰਜਾਬ ਦੌਰੇ ਦੇ ਚੱਲਦਿਆਂ ਸ਼੍ਰੀ ਸਾਂਪਲਾ ਨੇ ਸਮਾਂ ਮੰਗਿਆ ਹੈ ਜਦਕਿ ਅਧਿਕਾਰੀਆਂ ਦੇ ਅੱਜ ਵਿਸ਼ੇਸ ਜਾਂਚ ਟੀਮ ਅੱਗੇ ਪੇਸ਼ ਹੋਣ ਦੀ ਉਮੀਦ ਹੈ। ਦਸਣਾ ਬਣਦਾ ਹੈ ਕਿ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ ਘਰ ਵਿਚੋਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੀੜ ਚੋਰੀ ਕਰ ਲਈ ਗਈ ਸੀ ਤੇ ਇਸ ਸਬੰਧ ਵਿਚ ਇਸ਼ਤਿਹਾਰ ਵੀ ਲਗਾਏ ਗਏ ਪ੍ਰੰਤੂ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਦੀ ਨਾਕਾਮੀ ਦੇ ਚੱਲਦਿਆਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਪਵਿੱਤਰ ਬੀੜ ਲੱਭੀ ਨਹੀਂ ਜਾ ਸਕੀ, ਜਿਸ ਕਾਰਨ ਮੁਲਜਮਾਂ ਵੱਲੋਂ ਉਸਦੀ ਬੇਅਦਬੀ ਕਰਦਿਆਂ ਅੰਗ ਖਿਲਾਰ ਦਿੱਤੇ ਗਏ, ਜਿਸਦੇ ਚੱਲਦਿਆਂ ਸਿੱਖ ਕੌਮ ਵਿਚ ਭਾਰੀ ਰੋਸ਼ ਫ਼ੈਲ ਗਿਆ। ਇਸ ਰੋਸ਼ ਦੇ ਕਾਰਨ ਹੀ ਬਹਿਬਲ ਕਲਾਂ ਅਤੇ ਹੋਰਨਾਂ ਥਾਵਾਂ ‘ਤੇ ਸਿੱਖਾਂ ਵੱਲੋਂ ਪ੍ਰਦਰਸ਼ਨ ਕੀਤੇ ਗਏ ਤੇ ਇਸ ਦੌਰਾਨ ਪੁਲਿਸ ਵੱਲੋਂ ਗੋਲੀ ਚਲਾਈ ਗਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


