Chandigarh News: ਪਹਿਲਾਂ ਹੀ ਆਪਣੇ ਰਾਜਭਾਗ ਦੌਰਾਨ ਬੇਅਦਬੀ ਮਾਮਲੇ ਵਿੱਚ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹੁਣ ਬਹਿਬਲ ਕਲਾ ਗੋਲੀ ਕਾਂਡ ਵਿੱਚ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਅੱਜ ਸੋਮਵਾਰ ਨੂੰ ਪੁੱਛ ਵਿੱਚ ਲਈ ਚੰਡੀਗੜ੍ਹ ਬੁਲਾਇਆ ਹੋਇਆ ਹੈ। ਸੂਚਨਾ ਮੁਤਾਬਕ ਉਨ੍ਹਾਂ ਕੋਲੋਂ ਪੁੱਛਗਿੱਛ ਸਵੇਰੇ 11 ਵਜੇ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ, ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧ ਵਿੱਚ ਐਸਆਈਟੀ ਨੇ ਪਿਛਲੇ ਦਿਨੀਂ ਨੋਟਿਸ ਜਾਰੀ ਕਰਕੇ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ। ਜਿਕਰਯੋਗ ਹੈ ਕਿ ਸਾਲ 2015 ਦੇ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੋਰੀ ਕਰ ਲਿਆ ਗਿਆ ਸੀ ਤੇ ਬਾਅਦ ਵਿਚ ਬੇਅਦਬੀ ਕਰਕੇ ਉਸਦੇ ਬਰਗਾੜੀ ਆਦਿ ਥਾਵਾਂ ‘ਤੇ ਅੰਗ ਖਿਲਾਰ ਦਿੱਤੇ ਸਨ। ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਗਿਰਫਤਾਰ ਕਰਵਾਉਣ ਅਤੇ ਬਣਦੀ ਸਜ਼ਾ ਦਿਵਾਉਣ ਲਈ ਸਿੱਖਾਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤੇ ਗਏ ਸਨ।
ਇਹ ਵੀ ਪੜ੍ਹੋ Punjab’ ਚ ਫਾਰਮੇਸੀ ਅਫਸਰ ਦੀ ਪ੍ਰੀਖਿਆ ਵਿੱਚ ਨਕਲ ਕਰਵਾਉਣ ਵਾਲੇ ਰੈਕੇਟ ਦਾ ਪਰਦਾਫਾਸ਼, 28 ਉਮੀਦਵਾਰਾਂ ਸਮੇਤ 35 ਗ੍ਰਿਫਤਾਰ
ਇਸੇ ਰੋਸ਼ ਪ੍ਰਦਰਸ਼ਨ ਦੌਰਾਨ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਪੁਲਿਸ ਵੱਲੋਂ ਲਾਠੀ ਚਾਰਜ, ਗੰਦੇ ਪਾਣੀ ਦੀਆਂ ਵੁਛਾੜਾਂ ਅਤੇ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਦੇ ਵਿੱਚ ਦੋ ਸਿੱਖਾਂ ਨੌਜਵਾਨਾਂ ਦੀ ਮੌਤ ਵੀ ਹੋ ਗਈ ਸੀ। ਇਸ ਮਾਮਲੇ ਦੇ ਵਿੱਚ ਦੋਸ਼ ਲੱਗਦੇ ਆ ਰਹੇ ਹਨ ਕਿ ਕੋਟਕਪੂਰਾ ਤੋਂ ਤਤਕਾਲੀ ਅਕਾਲੀ ਵਿਧਾਇਕ ਮਨਤਾਰ ਬਰਾੜ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ, ਗ੍ਰਹਿ ਮੰਤਰੀ ਅਤੇ ਡਾਇਰੈਕਟਰ ਜਨਰਲ ਨਾਲ ਗੱਲ ਕੀਤੀ। ਜਾਂਚ ਮੁਤਾਬਕ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਓਐਸਡੀ ਨੇ ਵੀ ਪੁਸ਼ਟੀ ਕੀਤੀ ਕਿ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦਾ ਹੁਕਮ ਰਾਤ ਨੂੰ ਦਿੱਤਾ ਗਿਆ ਸੀ। ਹੁਣ ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਮਾਮਲੇ ਵਿੱਚ ਤਤਕਾਲੀ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਉਧਰ ਅਕਾਲੀ ਦਲ ਦੇ ਪ੍ਰਧਾਨ ਨੂੰ ਵਿਸ਼ੇਸ਼ ਜਾਂਚ ਟੀਮ ਵੱਲੋਂ ਸੱਦੇ ਜਾਣ ਤੋਂ ਬਾਅਦ ਪਤਾ ਚੱਲਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਵੱਡੇ ਪੱਧਰ ‘ਤੇ ਚੰਡੀਗੜ੍ਹ ਵਿਖੇ ਆਪਣੇ ਸਿਆਸੀ ਤਾਕਤ ਦਾ ਵਿਖਾਵਾ ਕੀਤਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਅਤੇ ਆਗੂ ਇਸ ਮੌਕੇ ਪੁੱਜ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





